26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੱਠਜੋੜ ਤੋਂ ਬਾਅਦ ਪੰਜਾਬ ’ ਚ ਅਕਾਲੀ - ਭਾਜਪਾ ਸਰਕਾਰ ਬਣਨ ਦਾ ਰਾਹ ਹੋਇਆ ਪੱਧਰਾ - ਸੁਖਵਿੰਦਰ ਸਿੰਘ ਜੌੜਾ

ਜ਼ੀਰਾ, 25 ਨਵੰਬਰ (ਰਜਨੀਸ਼ ਕਥੂਰੀਆ)–ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੂਬੇ ਦੀ ਸਿਆਸਤ ਵਿਚ ਉਸ ਸਮੇਂ ਨਵੀਂ ਹਲਚਲ ਪੈਦਾ ਹੋ ਗਈ, ਜਦੋਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਗਠਜੋੜ ਦਾ ਐਲਾਨ ਕਰਦਿਆਂ ਇਕੱਠਿਆਂ ਚੋਣ ਮੈਦਾਨ ਵਿਚ ਉਤਰਨ ਦਾ ਸੰਕੇਤ ਦਿੱਤਾ ਗਿਆ। ਇਸ ਐਲਾਨ ਨਾਲ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿਚ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਪੰਜਾਬ ਦੀ ਰਾਜਨੀਤੀ ਵਿਚ ਇਕ ਨਵਾਂ ਅਧਿਆਇ ਸ਼ੁਰੂ ਹੋਣ ਦੀਆਂ ਸੰਭਾਵਨਾਵਾਂ ਪ੍ਰਬਲ ਹੋ ਗਈਆਂ ਹਨ।

Ad Position 21
No active advertisement
ਅਜੀਤ ਡੈਸਕ 26-11-2026
ਜ਼ੀਰਾ, 25 ਨਵੰਬਰ (ਰਜਨੀਸ਼ ਕਥੂਰੀਆ)–ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੂਬੇ ਦੀ ਸਿਆਸਤ ਵਿਚ ਉਸ ਸਮੇਂ ਨਵੀਂ ਹਲਚਲ ਪੈਦਾ ਹੋ ਗਈ, ਜਦੋਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਗਠਜੋੜ ਦਾ ਐਲਾਨ ਕਰਦਿਆਂ ਇਕੱਠਿਆਂ ਚੋਣ ਮੈਦਾਨ ਵਿਚ ਉਤਰਨ ਦਾ ਸੰਕੇਤ ਦਿੱਤਾ ਗਿਆ। ਇਸ ਐਲਾਨ ਨਾਲ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿਚ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਪੰਜਾਬ ਦੀ ਰਾਜਨੀਤੀ ਵਿਚ ਇਕ ਨਵਾਂ ਅਧਿਆਇ ਸ਼ੁਰੂ ਹੋਣ ਦੀਆਂ ਸੰਭਾਵਨਾਵਾਂ ਪ੍ਰਬਲ ਹੋ ਗਈਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਸੁਖਵਿੰਦਰ ਸਿੰਘ ਜੌੜਾ ਨੇ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਦਾ ਐਲਾਨ ਪੰਜਾਬ ਦੀ ਸਿਆਸਤ ਲਈ ਇਕ ਅਹਿਮ ਅਤੇ ਦੂਰਅੰਦੇਸ਼ੀ ਕਦਮ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਰਗੇ ਪਵਿੱਤਰ ਅਤੇ ਇਤਿਹਾਸਕ ਦਿਹਾੜੇ ਮੌਕੇ ਇਸ ਗਠਜੋੜ ਦਾ ਐਲਾਨ ਹੋਣਾ ਵੀ ਆਪਣੇ ਆਪ ਵਿੱਚ ਇੱਕ ਸ਼ੁਭ ਸੰਕੇਤ ਹੈ। ਸ. ਜੌੜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਆਗੂਆਂ ਅਤੇ ਸਮਰਪਿਤ ਵਰਕਰਾਂ ਵੱਲੋਂ ਇਸ ਗਠਜੋੜ ਦੀ ਲੰਬੇ ਸਮੇਂ ਤੋਂ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਸੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਕੀਤੇ ਗਏ ਐਲਾਨ ਨੇ ਦੋਵਾਂ ਪਾਰਟੀਆਂ ਦੇ ਸਮਰਥਕਾਂ ਵਿਚ ਨਵਾਂ ਜੋਸ਼ ਅਤੇ ਉਤਸ਼ਾਹ ਭਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਪੁਰਾਣਾ ਸਿਆਸੀ ਸਬੰਧ ਰਿਹਾ ਹੈ ਅਤੇ ਅਤੀਤ ਵਿਚ ਇਕੱਠਿਆਂ ਚੋਣਾਂ ਲੜ ਕੇ ਪੰਜਾਬ ਦੀ ਸਿਆਸਤ ਵਿਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅੱਜ ਅਜਿਹੀ ਮਜ਼ਬੂਤ ਅਤੇ ਲੋਕਹਿਤੈਸ਼ੀ ਸਰਕਾਰ ਦੀ ਲੋੜ ਹੈ, ਜੋ ਸੂਬੇ ਦੀ ਆਰਥਿਕਤਾ ਨੂੰ ਮੁੜ ਪੈਰਾਂ ਸਿਰ ਕਰੇ, ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇ, ਕਿਸਾਨਾਂ, ਵਪਾਰੀਆਂ ਅਤੇ ਆਮ ਵਰਗ ਦੀਆਂ ਸਮੱਸਿਆਵਾਂ ਦਾ ਹੱਲ ਕਰੇ ਅਤੇ ਸੂਬੇ ਵਿਚ ਵਿਕਾਸ ਦੀ ਰਫ਼ਤਾਰ ਨੂੰ ਨਵੀਆਂ ਬੁਲੰਦੀਆਂ ਤੱਕ ਪਹੁੰਚਾਵੇ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਪ੍ਰਾਚੀਨ ਸ਼ਿਵ ਮੰਦਰ ਵਿਖੇ ਕੱਤਕ ਮਹਾਤਮ ਦੀ ਕਥਾ ਦੀ ਸਮਾਪਤੀ ਮੌਕੇ ਹਵਨ ਯੱਗ ਕਰਵਾਇਆ
Ad Position 24