26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

‘ ਆਪ’ ਸਰਕਾਰ ਹਰ ਮੋਰਚੇ ’ਤੇ ਹੋਈ ਫੇਲ੍ਹ, ਪੰਜਾਬ ਨੂੰ ਪੂਰੀ ਤਰ੍ਹਾਂ ਕੀਤਾ ਬਰਬਾਦ- ਸਿਰਸਾ ਕਿਹਾ,ਪੰਜਾਬ ਦੀ ਅਗਲੀ ਐਨ.ਡੀ.ਏ. ਸਰਕਾਰ ਮਾਫ਼ੀਆ ਦਾ ਕਰੇਗੀ ਮੁਕੰਮਲ ਸਫ਼ਾਇਆ

ਨਵੀਂ ਦਿੱਲੀ, 25 ਨਵੰਬਰ(ਜਗਤਾਰ ਸਿੰਘ)-ਦਿੱਲੀ ਸਰਕਾਰ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਪੰਜਾਬ ਦੀ ‘ਆਪ’ ਸਰਕਾਰ, ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ‘ਤੇ ਨਸ਼ਿਆਂ,ਕਾਨੂੰਨ-ਵਿਵਸਥਾ ਅਤੇ ਕਰਜ਼ੇ ਦੇ ਮੁੱਦਿਆਂ ਨੂੰ ਲੈ ਕੇ ਤਿੱਖੇ ਹਮਲੇ ਕੀਤੇ । ਇਸ ਦੇ ਨਾਲ ਹੀ ‘ਇੰਡੀਆ ’ ਗੱਠਜੋੜ ’ਤੇ ਵੀ ਤੰਜ਼ ਕੱਸਦਿਆਂ ਇਸ ਦੀ ਤੁਲਨਾ ਈਸਟ ਇੰਡੀਆ ਕੰਪਨੀ ਨਾਲ ਕੀਤੀ ਅਤੇ ਦਾਅਵਾ ਕੀਤਾ ਕਿ ਪੰਜਾਬ ਵਿਚ ਅਗਲੀ ਬਣਨ ਵਾਲੀ ਐਨਡੀਏ ਸਰਕਾਰ ਸੱਤਾ ’ਚ ਆਉਣ ਤੋਂ ਬਾਅਦ ਸਾਰੇ ਮਾਫ਼ੀਆ ਦਾ ਸਫ਼ਾਇਆ ਕਰ ਦੇਵੇਗੀ।

Ad Position 21
No active advertisement
ਪ੍ਰੈੱਸ ਕਾਨਫ਼ਰੰਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ । ਅਜੀਤ ਤਸਵੀਰ 26-11-2026
ਨਵੀਂ ਦਿੱਲੀ, 25 ਨਵੰਬਰ(ਜਗਤਾਰ ਸਿੰਘ)-ਦਿੱਲੀ ਸਰਕਾਰ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਪੰਜਾਬ ਦੀ ‘ਆਪ’ ਸਰਕਾਰ, ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ‘ਤੇ ਨਸ਼ਿਆਂ,ਕਾਨੂੰਨ-ਵਿਵਸਥਾ ਅਤੇ ਕਰਜ਼ੇ ਦੇ ਮੁੱਦਿਆਂ ਨੂੰ ਲੈ ਕੇ ਤਿੱਖੇ ਹਮਲੇ ਕੀਤੇ । ਇਸ ਦੇ ਨਾਲ ਹੀ ‘ਇੰਡੀਆ ’ ਗੱਠਜੋੜ ’ਤੇ ਵੀ ਤੰਜ਼ ਕੱਸਦਿਆਂ ਇਸ ਦੀ ਤੁਲਨਾ ਈਸਟ ਇੰਡੀਆ ਕੰਪਨੀ ਨਾਲ ਕੀਤੀ ਅਤੇ ਦਾਅਵਾ ਕੀਤਾ ਕਿ ਪੰਜਾਬ ਵਿਚ ਅਗਲੀ ਬਣਨ ਵਾਲੀ ਐਨਡੀਏ ਸਰਕਾਰ ਸੱਤਾ ’ਚ ਆਉਣ ਤੋਂ ਬਾਅਦ ਸਾਰੇ ਮਾਫ਼ੀਆ ਦਾ ਸਫ਼ਾਇਆ ਕਰ ਦੇਵੇਗੀ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ 8 ਦਸੰਬਰ ਦੀ ਮੋਗਾ ਰੈਲੀ ਪੰਜਾਬ ਦੀ ਸਿਆਸਤ ਵਿਚ ਨਵਾਂ ਇਤਿਹਾਸ ਸਿਰਜੇਗੀ। ਕਾਨਫ਼ਰੰਸ ਦੌਰਾਨ ਸਿਰਸਾ ਨੇ ਦੋਸ਼ ਲਾਇਆ ਕਿ ਦਿੱਲੀ ਤੋਂ ਬਾਅਦ ਹੁਣ ਅਰਵਿੰਦ ਕੇਜਰੀਵਾਲ ਨੇ ਪੰਜਾਬ ਨੂੰ ਵੀ ਨਸ਼ਿਆਂ ਦੀ ਦਲਦਲ ਵਿਚ ਧੱਕ ਦਿੱਤਾ ਹੈ । ਉਨ੍ਹਾਂ ‘ਆਪ’ ਦੀ ਹੀ ਸਰਪੰਚ ਮਨਜੀਤ ਕੌਰ ਦੇ ਪਤੀ ਗੁਰਸੇਵਕ ਸਿੰਘ ਦੇ ਦਿਨ-ਦਿਹਾੜੇ ਹੋਏ ਕਤਲ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਤਸਕਰਾਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀਆਂ ਜਾਨਾਂ ਲਈਆਂ ਜਾ ਰਹੀਆਂ ਹਨ। ਉਨ੍ਹਾਂ ਇਲਜ਼ਾਮ ਲਾਇਆ ਕਿ ਪੰਜਾਬ ਦੀਆਂ ਜੇਲ੍ਹਾਂ ਵਿਚੋਂ ਫਿਰੌਤੀ , ਟਾਰਗੈਟ ਕਿਲਿੰਗ ਅਤੇ ਨਸ਼ਾ ਤਸਕਰੀ ਦਾ ਨੈੱਟਵਰਕ ਚਲਾਇਆ ਜਾ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ, ਕੀ ਕੇਜਰੀਵਾਲ ਚੋਣਾਂ ਲਈ ਪੈਸਾ ਇਕੱਠਾ ਕਰਨ ਵਾਸਤੇ ਨਸ਼ਾ ਤਸਕਰਾਂ ਨੂੰ ਖੁੱਲ੍ਹੀ ਛੁੱਟ ਦੇ ਰਹੇ ਹਨ? ਸਿਰਸਾ ਨੇ ‘ਆਪ’ ਸਰਕਾਰ ਦੇ 632 ਦਿਨਾਂ ਵਿੱਚ 94,746 ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿੱਚ ਡੱਕਣ ਦੇ ਦਾਅਵੇ ਨੂੰ ਝੂਠ ਦੱਸਿਆ। ਉਨ੍ਹਾਂ ਸਵਾਲ ਚੁੱਕਿਆ ਕਿ ਜਦੋਂ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ਦੀ ਕੁੱਲ ਸਮਰੱਥਾ ਹੀ ਲਗਭਗ 26,000 ਕੈਦੀਆਂ ਦੀ ਹੈ, ਤਾਂ ਇੰਨੀ ਵੱਡੀ ਗਿਣਤੀ ਵਿਚ ਤਸਕਰਾਂ ਨੂੰ ਕਿੱਥੇ ਰੱਖਿਆ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਵੱਲੋਂ ਜਾਣਬੁੱਝ ਕੇ ਕਮਜ਼ੋਰ ਮਾਮਲੇ ਦਰਜ ਕੀਤੇ ਜਾਂਦੇ ਹਨ ਤਾਂ ਜੋ ਤਸਕਰਾਂ ਨੂੰ ਆਸਾਨੀ ਨਾਲ ਜ਼ਮਾਨਤ ਮਿਲ ਸਕੇ। ਸਿਰਸਾ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਦੀਆਂ ਨੀਤੀਆਂ ਕਾਰਨ ਪੰਜਾਬ ਸਿਰ ਕਰਜ਼ੇ ਦਾ ਬੋਝ ਵਧ ਕੇ 5 ਲੱਖ ਕਰੋੜ ਰੁਪਏ ਤੱਕ ਪਹੁੰਚ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸਿਆਂ ਵਿਚ 20 ਪ੍ਰਤੀਸ਼ਤ ਦੀ ਕਮੀ ਆਈ , ਬਲੈਕ ਸਪਾਟਸ ਨੂੰ ਖ਼ਤਮ ਕਰਨ ਦੇ ਨਤੀਜੇ ਦਿਖਾਈ ਦੇ ਰਹੇ ਹਨ: ਡੀ. ਸੀ. ਅਗਲੀ ਖ਼ਬਰ ਜਲ ਬੋਰਡ ਵਲੋਂ ਪਾਣੀ ਦੇ ਬਕਾਇਆ ਬਿੱਲ ਜਮ੍ਹਾਂ ਕਰਾਉਣ ਦਾ ਇਕ ਹੋਰ ਮੌਕਾ
Ad Position 24