26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰਦੁਆਰਾ ਸ੍ਰੀ ਸਿੰਘ ਸਭਾ ਨਾਰਾਇਣਗੜ੍ਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਨਾਰਾਇਣਗੜ੍ਹ, 25 ਨਵੰਬਰ (ਪੀ ਸਿੰਘ)- ਨਾਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ। ਹਜ਼ੂਰੀ ਰਾਗੀ ਮਲਕੀਤ ਸਿੰਘ, ਰਣਜੀਤ ਸਿੰਘ ਅਤੇ ਰਾਗੀ ਫਰਿੰਦਰ ਪਾਲ ਨੇ ਸੰਗਤ ਨੂੰ ਕਥਾ, ਕੀਰਤਨ ਅਤੇ ਗੁਰੂ ਇਤਿਹਾਸ ਨਾਲ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 26-11-2026
ਨਾਰਾਇਣਗੜ੍ਹ, 25 ਨਵੰਬਰ (ਪੀ ਸਿੰਘ)- ਨਾਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ। ਹਜ਼ੂਰੀ ਰਾਗੀ ਮਲਕੀਤ ਸਿੰਘ, ਰਣਜੀਤ ਸਿੰਘ ਅਤੇ ਰਾਗੀ ਫਰਿੰਦਰ ਪਾਲ ਨੇ ਸੰਗਤ ਨੂੰ ਕਥਾ, ਕੀਰਤਨ ਅਤੇ ਗੁਰੂ ਇਤਿਹਾਸ ਨਾਲ ਨਿਹਾਲ ਕੀਤਾ। ਸਕੱਤਰ ਨੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਲੋਕਾਂ ਨੂੰ ‘ਨਾਮ ਜਪੋ, ਕੀਰਤ ਕਰੋ ਅਤੇ ਵੰਡ ਕੇ ਛਕੋ’ ਦੇ ਉਪਦੇਸ਼ਾਂ ਤੇ ਚਲਣ ਦੀ ਗੱਲ ਆਖੀ। ਉਨ੍ਹਾਂ ਸੰਗਤਾਂ ਨੂੰ ਸੇਵਾ ਅਤੇ ਸਿਮਰਨ ਕਰਨ ਅਤੇ ਹੰਕਾਰ ਛੱਡਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਨੇ ਕਲਯੁੱਗ ਦੇ ਲੋਕਾਂ ਨੂੰ ਤਾਰਨ, ਉਨ੍ਹਾਂ ਨੂੰ ਸਹੀ ਮਾਰਗ ‘ਤੇ ਚੱਲਣ, ਭਰਮਾਂ ਤੋਂ ਬਚਣ, ਹੰਕਾਰ ਨੂੰ ਤਿਆਗਣ ਅਤੇ ਆਪਣੇ ਆਪ ਨੂੰ ਪਰਮਾਤਮਾ ਨੂੰ ਸਮਰਪਿਤ ਕਰਨ ਲਈ ਧਰਤੀ ‘ਤੇ ਅਵਤਾਰ ਲਿਆ। ਉਨ੍ਹਾਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ’ਤੇ ਚੱਲਣਾ ਚਾਹੀਦਾ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨਾਲ ਜੁੜ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ। ਉਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਦੀਆਂ ਚਾਰ ਉਦਾਸੀਆਂ ਬਾਰੇ ਵੀ ਵਿਸਥਾਰ ਵਿਚ ਗੱਲ ਕੀਤੀ ਅਤੇ ਇਮਾਨਦਾਰੀ ਅਤੇ ਸੱਚਾਈ ਨਾਲ ਆਪਣੇ ਜੀਵਨ ਜਿਊਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਇਸ ਮੌਕੇ ਗੁਰਦੁਆਰਾ ਸ੍ਰੀ ਸਿੰਘ ਸਭਾ ਦੇ ਪ੍ਰਧਾਨ ਸੁਰਜੀਤ ਸਿੰਘ, ਸਕੱਤਰ ਫਰਿੰਦਰ ਗੁਲਿਆਣੀ, ਸਤਨਾਮ ਸਿੰਘ ਭਾਟੀਆ, ਮੀਤ ਪ੍ਰਧਾਨ ਹਰਪ੍ਰੀਤ ਸਿੰਘ, ਹਰਭਜਨ ਸਿੰਘ, ਗਗਨਦੀਪ ਸਿੰਘ, ਜਸਬੀਰ ਖੁਰਾਣਾ, ਬਲਵਿੰਦਰ ਭਾਟੀਆ, ਦਵਿੰਦਰ ਸਿੰਘ, ਸੁਖਵੰਤ ਸਿੰਘ, ਅਵਤਾਰ ਵਿਰਦੀ, ਮਨਿੰਦਰ ਸਿੰਘ ਭਾਟੀਆ, ਡਾਕਟਰ ਗੁਰਚਰਨ ਸਿੰਘ, ਮਹਿੰਦਰ ਸਿੰਘ , ਹਰਭਜਨ ਸਿੰਘ, ਮਿੰਕੂ ਕਪੂਰ ਸਣੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇਲਾਕੇ ਦੇ ਪਿੰਡਾਂ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅਗਲੀ ਖ਼ਬਰ ਸੜਕ ਹਾਦਸਿਆਂ ਵਿਚ 20 ਪ੍ਰਤੀਸ਼ਤ ਦੀ ਕਮੀ ਆਈ , ਬਲੈਕ ਸਪਾਟਸ ਨੂੰ ਖ਼ਤਮ ਕਰਨ ਦੇ ਨਤੀਜੇ ਦਿਖਾਈ ਦੇ ਰਹੇ ਹਨ: ਡੀ. ਸੀ.
Ad Position 24