26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਇਲਾਕੇ ਦੇ ਪਿੰਡਾਂ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਸੰਗਤ ਮੰਡੀ, 25 ਨਵੰਬਰ (ਸੁਖਤੇਜ ਧਾਲੀਵਾਲ) : ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿੱਥੇ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

Ad Position 21
No active advertisement
ਅਜੀਤ ਡੈਸਕ 26-11-2026
ਸੰਗਤ ਮੰਡੀ, 25 ਨਵੰਬਰ (ਸੁਖਤੇਜ ਧਾਲੀਵਾਲ) : ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿੱਥੇ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।ਪਿੰਡ ਕੋਟਗੁਰੂ ਦੇ ਇਤਿਹਾਸਕ ਗੁਰਦੁਆਰਾ ਗੁਰੂਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦੀ ਭਾਰੀ ਆਮਦ ਰਹੀ ਅਤੇ ਗੁਰੂ ਘਰ ਵਿਚ ਧਾਰਮਿਕ ਮਾਹੌਲ ਬਣਿਆ ਰਿਹਾ। ਇਸੇ ਤਰ੍ਹਾਂ ਪਿੰਡ ਜੱਸੀ ਬਾਗਵਾਲੀ, ਫੁੱਲੋ ਮਿੱਠੀ, ਬਾਜਕ, ਘੁੱਦਾ, ਜੈ ਸਿੰਘ ਵਾਲਾ, ਗਹਿਰੀ ਬੁੱਟਰ, ਮਹਿਤਾ ਅਤੇ ਸੰਗਤ ਕਲਾਂ ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਇਸ ਮੌਕੇ ਗੁਰੂ ਘਰਾਂ ਵਿਚ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ, ਜਿਸ ਵਿਚ ਸੰਗਤਾਂ ਨੇ ਪੰਗਤ ਵਿਚ ਬੈਠ ਕੇ ਲੰਗਰ ਛਕਿਆ। ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਵੱਖ-ਵੱਖ ਗੁਰਦੁਆਰਾ ਸਾਹਿਬਾਨ ਨੂੰ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਅਤੇ ਸ਼ਾਮ ਸਮੇਂ ਕੀਤੀ ਗਈ ਦੀਪਮਾਲਾ ਨੇ ਮਨਮੋਹਕ ਨਜ਼ਾਰਾ ਪੇਸ਼ ਕੀਤਾ। ਗੁਰੂ ਘਰਾਂ ਦੀਆਂ ਰੌਸ਼ਨੀਆਂ ਨਾਲ ਪਿੰਡਾਂ ਦਾ ਮਾਹੌਲ ਅਲੌਕਿਕ ਦਿਖਾਈ ਦੇ ਰਿਹਾ ਸੀ। ਇਸ ਮੌਕੇ ਸੰਗਤਾਂ ਵਿਚ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨਤਮਸਤਕ ਸਾਬਕਾ ਮੰਤਰੀ ਮਲੂਕਾ ਵਲੋਂ ਵਿਸ਼ੇਸ਼ ਤੌਰ ’ਤੇ ਸ਼... ਅਗਲੀ ਖ਼ਬਰ ਗੁਰਦੁਆਰਾ ਸ੍ਰੀ ਸਿੰਘ ਸਭਾ ਨਾਰਾਇਣਗੜ੍ਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24