26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸਰਵਹਿੱਤਕਾਰੀ ਸਕੂਲ ਵਿਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਜਪੁਜੀ ਸਾਹਿਬ ਜੀ ਦਾ ਪਾਠ ਕਰਵਾਇਆ

ਰਾਮਪੁਰਾ ਫੂਲ, 25 ਨਵੰਬਰ (ਹੇਮੰਤ ਕੁਮਾਰ ਸ਼ਰਮਾ)-ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ, ਰਾਮਪੁਰਾ ਫੂਲ ਵਿਖੇ ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਜਪੁਜੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਇਸ ਪਵਿੱਤਰ ਮੌਕੇ ’ਤੇ ਵਿਦਿਆਰਥੀਆਂ ਨੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 26-11-2026
ਰਾਮਪੁਰਾ ਫੂਲ, 25 ਨਵੰਬਰ (ਹੇਮੰਤ ਕੁਮਾਰ ਸ਼ਰਮਾ)-ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ, ਰਾਮਪੁਰਾ ਫੂਲ ਵਿਖੇ ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਜਪੁਜੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਇਸ ਪਵਿੱਤਰ ਮੌਕੇ ’ਤੇ ਵਿਦਿਆਰਥੀਆਂ ਨੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਭਾਗ ਲਿਆ। ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪੂਰੀ ਇਕਾਗਰਤਾ ਅਤੇ ਸ਼ਰਧਾ ਭਾਵ ਨਾਲ ਜਪੁਜੀ ਸਾਹਿਬ ਜੀ ਦਾ ਪਾਠ ਕੀਤਾ ਅਤੇ ਗੁਰਬਾਣੀ ਦਾ ਆਨੰਦ ਮਾਣਿਆ। ਇਸ ਉਪਰੰਤ ਗੁਰੂ ਸਾਹਿਬ ਜੀ ਦੀ ਅਪਾਰ ਬਖ਼ਸ਼ਿਸ਼ ਸਦਕਾ ਦੇਗ ਵਰਤਾਈ ਗਈ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸੰਜੀਵ ਕੁਮਾਰ, ਉਪ ਪ੍ਰਿੰਸੀਪਲ ਵਿਕਰਮਜੀਤ ਸਿੰਘ, ਕੋਆਰਡੀਨੇਟਰ ਸਾਹਿਬਾਨ, ਸਮੂਹ ਅਧਿਆਪਕਾਂ ਅਤੇ ਸਫ਼ਾਈ ਸੇਵਕਾਂ ਨੇ ਵੀ ਪੂਰੀ ਸ਼ਰਧਾ ਨਾਲ ਜਪੁਜੀ ਸਾਹਿਬ ਜੀ ਦਾ ਪਾਠ ਕੀਤਾ ਅਤੇ ਗੁਰਬਾਣੀ ਸਰਵਣ ਕੀਤੀ।ਇਸ ਧਾਰਮਿਕ ਸਮਾਗਮ ਰਾਹੀਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ, ਨਾਮ ਸਿਮਰਨ, ਸੇਵਾ, ਨਿਮਰਤਾ ਅਤੇ ਸਰਬੱਤ ਦੇ ਭਲੇ ਦੀ ਭਾਵਨਾ ਨਾਲ ਜੁੜਨ ਦਾ ਸੰਦੇਸ਼ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨਤਮਸਤਕ ਸਾਬਕਾ ਮੰਤਰੀ ਮਲੂਕਾ ਵਲੋਂ ਵਿਸ਼ੇਸ਼ ਤੌਰ ’ਤੇ ਸ਼...
Ad Position 24