25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪੰਜਾਬ ਨੂੰ ਨਸ਼ਾ , ਗੈਂਗਸਟਰਵਾਦ ਤੇ ਬੇਰੁਜ਼ਗਾਰੀ ਤੋਂ ਮੁਕਤ ਕਰਵਾਉਣ ਲਈ ਭਾਜਪਾ - ਅਕਾਲੀ ਗੱਠਜੋੜ ਜ਼ਰੂਰੀ - ਤਰਲੋਚਨ ਸਿੰਘ ਪੰਜਾਬ ਨੂੰ ਮੁੜ ਖੁਸ਼ਹਾਲੀ ਦੀਆਂ ਲੀਹਾਂ ’ਤੇ ਲਿਆਉਣ ਲਈ ਮਜ਼ਬੂਤ ਲੀਡਰਸ਼ਿਪ ਅਤੇ ਸੁਸ਼ਾਸਨ ਦੀ ਲੋੜ

ਕਰਨਾਲ, 25 ਨਵੰਬਰ (ਗੁਰਮੀਤ ਸਿੰਘ ਸੱਗੂ)-ਪੰਜਾਬ ਵਿਚ ਨਸ਼ਿਆਂ ਦੇ ਵਧਦੇ ਕਾਰੋਬਾਰ, ਬੇਰੁਜ਼ਗਾਰੀ, ਕਿਸਾਨੀ ਸੰਕਟ ਅਤੇ ਗੈਂਗਸਟਰਵਾਦ ਨੇ ਸੂਬੇ ਦੀ ਤਰੱਕੀ ਨੂੰ ਵੱਡੀ ਢਾਹ ਲਾਈ ਹੈ। ਅਜਿਹੇ ਹਾਲਾਤ ਵਿਚ ਭਾਜਪਾ ਅਤੇ ਅਕਾਲੀ ਦਲ ਦਾ ਗੱਠਜੋੜ ਪੰਜਾਬ ਲਈ ਨਵੀਂ ਉਮੀਦ ਬਣ ਕੇ ਉੱਭਰ ਸਕਦਾ ਹੈ।

Ad Position 21
No active advertisement
ਅਜੀਤ ਡੈਸਕ 26-11-2026
ਕਰਨਾਲ, 25 ਨਵੰਬਰ (ਗੁਰਮੀਤ ਸਿੰਘ ਸੱਗੂ)-ਪੰਜਾਬ ਵਿਚ ਨਸ਼ਿਆਂ ਦੇ ਵਧਦੇ ਕਾਰੋਬਾਰ, ਬੇਰੁਜ਼ਗਾਰੀ, ਕਿਸਾਨੀ ਸੰਕਟ ਅਤੇ ਗੈਂਗਸਟਰਵਾਦ ਨੇ ਸੂਬੇ ਦੀ ਤਰੱਕੀ ਨੂੰ ਵੱਡੀ ਢਾਹ ਲਾਈ ਹੈ। ਅਜਿਹੇ ਹਾਲਾਤ ਵਿਚ ਭਾਜਪਾ ਅਤੇ ਅਕਾਲੀ ਦਲ ਦਾ ਗੱਠਜੋੜ ਪੰਜਾਬ ਲਈ ਨਵੀਂ ਉਮੀਦ ਬਣ ਕੇ ਉੱਭਰ ਸਕਦਾ ਹੈ। ਇਹ ਗੱਲ ਹਰਿਆਣਾ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਭਾਜਪਾ ਦੇ ਸੀਨੀਅਰ ਆਗੂ ਤਰਲੋਚਨ ਸਿੰਘ ਨੇ ਕਹੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੌਜੂਦਾ ਸੰਕਟ ਵਿਚੋਂ ਕੱਢਣ ਲਈ ਅਜਿਹੀ ਮਜ਼ਬੂਤ ਸਿਆਸੀ ਅਗਵਾਈ ਦੀ ਲੋੜ ਹੈ, ਜੋ ਸੂਬੇ ਵਿਚ ਅਮਨ-ਕਾਨੂੰਨ ਬਹਾਲ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਰੁਜ਼ਗਾਰ, ਕਿਸਾਨਾਂ ਨੂੰ ਸਨਮਾਨ ਅਤੇ ਆਮ ਲੋਕਾਂ ਨੂੰ ਸੁਰੱਖਿਆ ਦੇ ਸਕੇ। ਤਰਲੋਚਨ ਸਿੰਘ ਨੇ ਕਿਹਾ ਕਿ ਪੰਜਾਬ ਕਦੇ ਦੇਸ਼ ਦੇ ਸਭ ਤੋਂ ਖੁਸ਼ਹਾਲ ਅਤੇ ਤਰੱਕੀਸ਼ੀਲ ਸੂਬਿਆਂ ਵਿਚ ਗਿਣਿਆ ਜਾਂਦਾ ਸੀ, ਪਰ ਅੱਜ ਕਈ ਗੰਭੀਰ ਸਮੱਸਿਆਵਾਂ ਨੇ ਸੂਬੇ ਦੀ ਤਸਵੀਰ ਨੂੰ ਪ੍ਰਭਾਵਿਤ ਕੀਤਾ ਹੈ। ਨਸ਼ਿਆਂ ਦੀ ਸਮੱਸਿਆ ਨੇ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਚਿੰਤਾਜਨਕ ਬਣਾ ਦਿੱਤਾ ਹੈ, ਜਦਕਿ ਬੇਰੁਜ਼ਗਾਰੀ ਕਾਰਨ ਵੱਡੀ ਗਿਣਤੀ ਵਿਚ ਨੌਜਵਾਨ ਆਪਣੇ ਘਰ-ਬਾਰ ਛੱਡ ਕੇ ਰੁਜ਼ਗਾਰ ਦੀ ਭਾਲ ਵਿਚ ਵਿਦੇਸ਼ਾਂ ਵੱਲ ਜਾਣ ਲਈ ਮਜ਼ਬੂਰ ਹਨ। ਇਸ ਤੋਂ ਇਲਾਵਾ ਗੈਂਗਵਾਰ ਅਤੇ ਅਪਰਾਧਿਕ ਘਟਨਾਵਾਂ ਕਾਰਨ ਆਮ ਲੋਕਾਂ, ਵਪਾਰੀਆਂ ਅਤੇ ਕਾਰੋਬਾਰੀਆਂ ਵਿਚ ਅਸੁਰੱਖਿਆ ਦੀ ਭਾਵਨਾ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਸਭ ਤੋਂ ਪਹਿਲਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨਾ ਜ਼ਰੂਰੀ ਹੈ। ਸੂਬੇ ਵਿੱਚ ਉਦਯੋਗਾਂ ਅਤੇ ਕਾਰੋਬਾਰ ਨੂੰ ਉਤਸ਼ਾਹਿਤ ਕਰਕੇ ਨਵੇਂ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਸਕਦੇ ਹਨ। ਇਸ ਦੇ ਨਾਲ ਹੀ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਉਨ੍ਹਾਂ ਦੀ ਮਿਹਨਤ ਦਾ ਉਚਿਤ ਮੁੱਲ ਤੇ ਸਨਮਾਨ ਯਕੀਨੀ ਬਣਾਉਣਾ ਵੀ ਸਰਕਾਰ ਦੀ ਮੁੱਖ ਤਰਜੀਹ ਹੋਣੀ ਚਾਹੀਦੀ ਹੈ। ਭਾਜਪਾ ਆਗੂ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਪੰਜਾਬ ਨਾਲ ਪੁਰਾਣਾ ਸਿਆਸੀ ਅਤੇ ਸਮਾਜਿਕ ਸੰਬੰਧ ਰਿਹਾ ਹੈ। ਦੋਵੇਂ ਪਾਰਟੀਆਂ ਮਿਲ ਕੇ ਸੂਬੇ ਦੀਆਂ ਸਮੱਸਿਆਵਾਂ ਨੂੰ ਸਮਝਦਿਆਂ ਵਿਕਾਸ ਅਤੇ ਲੋਕ ਭਲਾਈ ਦੇ ਏਜੰਡੇ ਨੂੰ ਅੱਗੇ ਵਧਾ ਸਕਦੀਆਂ ਹਨ। ਉਨ੍ਹਾਂ ਮੁਤਾਬਕ ਦੋਵਾਂ ਪਾਰਟੀਆਂ ਦੇ ਗੱਠਜੋੜ ਨਾਲ ਪੰਜਾਬ ਵਿਚ ਇਕ ਅਜਿਹਾ ਮਾਹੌਲ ਬਣਨ ਦੀ ਉਮੀਦ ਹੈ, ਜਿੱਥੇ ਕਾਨੂੰਨ ਦਾ ਰਾਜ ਹੋਵੇ, ਨਸ਼ਾ ਤਸਕਰੀ ਅਤੇ ਅਪਰਾਧਾਂ ਵਿਰੁੱਧ ਸਖ਼ਤ ਕਾਰਵਾਈ ਹੋਵੇ ਅਤੇ ਆਮ ਨਾਗਰਿਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰੇ। ਤ੍ਰਿਲੋਚਨ ਤਰਲੋਚਨ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਅਜਿਹੀ ਸਰਕਾਰ ਅਤੇ ਸਿਆਸੀ ਅਗਵਾਈ ਦੀ ਉਮੀਦ ਕਰ ਰਹੇ ਹਨ, ਜੋ ਸਿਰਫ਼ ਵਾਅਦੇ ਕਰਨ ਦੀ ਬਜਾਏ ਜ਼ਮੀਨੀ ਪੱਧਰ ’ਤੇ ਕੰਮ ਕਰੇ। ਨੌਜਵਾਨਾਂ ਨੂੰ ਆਪਣੇ ਸੂਬੇ ਵਿਚ ਹੀ ਰੁਜ਼ਗਾਰ ਮਿਲੇ, ਕਿਸਾਨਾਂ ਦੀ ਆਰਥਿਕ ਹਾਲਤ ਮਜ਼ਬੂਤ ਹੋਵੇ, ਵਪਾਰੀਆਂ ਨੂੰ ਕਾਰੋਬਾਰ ਲਈ ਸੁਰੱਖਿਅਤ ਮਾਹੌਲ ਮਿਲੇ ਅਤੇ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਾਪਤ ਹੋਣ। ਇਹੀ ਕਿਸੇ ਵੀ ਚੰਗੇ ਸ਼ਾਸਨ ਦੀ ਅਸਲ ਪਛਾਣ ਹੈ। ਉਨ੍ਹਾਂ ਉਮੀਦ ਜਤਾਈ ਕਿ ਭਾਜਪਾ-ਅਕਾਲੀ ਦਲ ਦਾ ਗੱਠਜੋੜ ਪੰਜਾਬ ਵਿਚ ਵਿਕਾਸ, ਸੁਰੱਖਿਆ ਅਤੇ ਖੁਸ਼ਹਾਲੀ ਦਾ ਨਵਾਂ ਦੌਰ ਲਿਆਉਣ ਵਿਚ ਸਫਲ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਆਰਥਿਕ ਤਰੱਕੀ ਨੂੰ ਮੁੜ ਮਜ਼ਬੂਤ ਕਰਕੇ ਸੂਬੇ ਨੂੰ ਦੇਸ਼ ਦੇ ਮੋਹਰੀ ਸੂਬਿਆਂ ਵਿਚ ਸ਼ਾਮਿਲ ਕੀਤਾ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਅਕਾਲੀ - ਭਾਜਪਾ ਗੱਠਜੋੜ 2027 ’ ਚ ਪੰਜਾਬ ਦੀ ਰਾਜਨੀਤੀ ’ ਚ ਨਵੇਂ ਆਯਾਮ ਸਥਾਪਤ ਕਰੇਗਾ : ਹਰਪਾਲ ਸਿੰਘ ਚੀਕਾ ਇਹ ਗੱਠਜੋੜ... ਅਗਲੀ ਖ਼ਬਰ 26 ਤੋਂ 28 ਨਵੰਬਰ ਤੱਕ ਐਨ . ਡੀ . ਆਰ . ਆਈ . ਵਿਖੇ ਲੱਗੇਗਾ ਕੌਮੀ ਡੇਅਰੀ ਮੇਲਾ ਤੇ ਖੇਤੀਬਾੜੀ ਐਕਸਪੋ -2026 ‘ਲੋਕਲ ਤੋ...
Ad Position 24