ਗੁਰਦੁਆਰਾ ਸਿੰਘ ਸਭਾ ਚੁਗਿੱਟੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਚੁਗਿੱਟੀ/ ਜੰਡੂ ਸਿੰਘਾ, 25 ਨਵੰਬਰ (ਨਰਿੰਦਰ ਲਾਗੂ)-ਗੁਰਦੁਆਰਾ ਸਿੰਘ ਸਭਾ ਚੁਗਿੱਟੀ ਵਿਖੇ ਪ੍ਰਬੰਧਕਾਂ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਪਾਵਨ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪਹਿਲਾਂ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।
ਚੁਗਿੱਟੀ/ ਜੰਡੂ ਸਿੰਘਾ, 25 ਨਵੰਬਰ (ਨਰਿੰਦਰ ਲਾਗੂ)-ਗੁਰਦੁਆਰਾ ਸਿੰਘ ਸਭਾ ਚੁਗਿੱਟੀ ਵਿਖੇ ਪ੍ਰਬੰਧਕਾਂ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਪਾਵਨ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪਹਿਲਾਂ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਸ ਉਪਰੰਤ ਹਜ਼ੂਰੀ ਰਾਗੀ ਭਾਈ ਬਲਵਿੰਦਰ ਸਿੰਘ ਤੇ ਜਥੇਦਾਰ ਭਾਈ ਦਮਨਦੀਪ ਸਿੰਘ ਦੇ ਕਵੀਸ਼ਰੀ ਜਥੇ ਵਲੋਂ ਹਾਜ਼ਰੀਨ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ। ਇਸ ਮੌਕੇ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਪ੍ਰਧਾਨ ਭਾਈ ਹਰਜੀਤ ਸਿੰਘ ਚੱਠਾ ਨੇ ਆਖਿਆ ਕਿ ਆਪਾਂ ਭਾਗਾਂ ਵਾਲੇ ਹਾਂ ਜਿਨ੍ਹਾਂ ਨੂੰ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਬੈਠ ਕੇ ਗੁਰੂ ਸਾਹਿਬ ਜੀ ਦੀਆਂ ਸਿਫਤਾਂ ਸੁਣਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਇਸ ਮੌਕੇ ਕੈਸ਼ੀਅਰ ਗੁਰਪ੍ਰੀਤ ਸਿੰਘ ਚੱਠਾ, ਸਲਾਹਕਾਰ ਪਰਮਜੀਤ ਸਿੰਘ ਢੋਟ, ਤੇ ਗੁਰਕ੍ਰਿਪਾਲ ਸਿੰਘ ਮੀਡੀਆ ਸਲਾਹਕਾਰ ਵਲੋਂ ਵੀ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਹਾਜ਼ਰ ਵੱਖ -ਵੱਖ ਸ਼ਖ਼ਸੀਅਤਾਂ ਵੱਲੋਂ ਆਪਣੇ ਸੰਬੋਧਨ ਦੌਰਾਨ ਜਿਥੇ ਪ੍ਰਬੰਧਕ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ, ਉਥੇ ਹੀ ਉਨ੍ਹਾਂ ਵਲੋਂ ਸੰਗਤਾਂ ਨੂੰ ਨੇਕ ਕਮਾਈ ਕਰਨ ਦੇ ਨਾਲ -ਨਾਲ ਲੋੜਵੰਦ ਲੋਕਾਂ ਦੀ ਸਹਾਇਤਾ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ। ਸਮਾਪਤੀ ‘ਤੇ ਪ੍ਰਬੰਧਕ ਕਮੇਟੀ ਵਲੋਂ ਰਾਗੀ ਤੇ ਢਾਡੀ ਜਥਿਆਂ ਨੂੰ ਸਨਮਾਨਿਤ ਕੀਤਾ ਗਿਆ ਤੇ ਸੇਵਾਦਾਰਾਂ ਵਲੋਂ ਹਾਜ਼ਰੀਨ ਨੂੰ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਇਸ ਮੌਕੇ ਸ਼ਮਸ਼ੇਰ ਸਿੰਘ, ਹਰਭਜਨ ਸਿੰਘ ਮੋਮੀ, ਕੁਲਵਿੰਦਰ ਸਿੰਘ ਢੋਟ ਆਦਿ ਸੰਗਤਾਂ ਵਲੋਂ ਹਾਜ਼ਰੀ ਲਵਾਈ ਗਈ।