ਗੁਰਦੁਆਰਾ ਪਾਤਿਸ਼ਾਹੀ ਦਸਵੀਂ ’ਚ ਪ੍ਰਕਾਸ਼ ਪੁਰਬ ਮਨਾਇਆ
ਚੁਗਿੱਟੀ, 25 ਨਵੰਬਰ (ਲਾਗੂ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਾਵਨ ਪ੍ਰਕਾਸ਼ ਪੁਰਬ ਗੁਰਦੁਆਰਾ ਪਾਤਸ਼ਾਹੀ ਦਸਵੀਂ, ਗੁਰੂ ਗੋਬਿੰਦ ਸਿੰਘ ਐਵੀਨਿਊ, ਜਲੰਧਰ ਵਿਖੇ ਸ਼ਰਧਾ, ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਆਰੰਭਤਾ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਹੋਈ।
ਚੁਗਿੱਟੀ, 25 ਨਵੰਬਰ (ਲਾਗੂ)- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਾਵਨ ਪ੍ਰਕਾਸ਼ ਪੁਰਬ ਗੁਰਦੁਆਰਾ ਪਾਤਸ਼ਾਹੀ ਦਸਵੀਂ, ਗੁਰੂ ਗੋਬਿੰਦ ਸਿੰਘ ਐਵੀਨਿਊ, ਜਲੰਧਰ ਵਿਖੇ ਸ਼ਰਧਾ, ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਆਰੰਭਤਾ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਹੋਈ। ਸਜਾਏ ਗਏ ਵਿਸ਼ੇਸ਼ ਕੀਰਤਨ ਦੀਵਾਨ ’ਚ ਵਿਸ਼ੇਸ਼ ਤੌਰ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸਤਿੰਦਰਪਾਲ ਸਿੰਘ ਦੇ ਜਥੇ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਕਥਾਵਾਚਕਾਂ ਤੇ ਵਿਦਵਾਨਾਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਫਲਸਫੇ, “ਕਿਰਤ ਕਰੋ, ਵੰਡ ਛਕੋ ਅਤੇ ਨਾਮ ਜਪੋ” ਦੇ ਉਪਦੇਸ਼ ਅਤੇ ਸਮਾਜਿਕ ਬਰਾਬਰੀ ਦੇ ਸੰਦੇਸ਼ ‘ਤੇ ਚਾਨਣਾ ਪਾਇਆ। ਇਸ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਸੁੰਦਰ ਫੁੱਲਾਂ ਤੇ ਰੰਗ-ਬਿਰੰਗੀਆਂ ਰੌਸ਼ਨੀਆਂ ਨਾਲ ਸਜਾਇਆ ਗਿਆ ਸੀ। ਸਵੇਰ ਤੋਂ ਹੀ ਸੰਗਤਾਂ ਨੇ ਵੱਡੀ ਗਿਣਤੀ ’ਚ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਸਮਾਗਮ ਦੇ ਅੰਤ ’ਚ ਗੁਰੂ ਘਰ ਦੇ ਮੁੱਖ ਸੇਵਾਦਾਰ ਹਰਜਿੰਦਰ ਸਿੰਘ ਨੇ ਸੰਗਤਾਂ ਤੇ ਸੇਵਾਦਾਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਸਾਰਿਆਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।