26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸਮਾਧਾਨ ਕੈਂਪ ’ਚ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਜਲਦ ਤੋਂ ਜਲਦ ਨਿਪਟਾਰਾ ਯਕੀਨੀ ਬਣਾਇਆ ਜਾਵੇ-ਐਸ. ਡੀ. ਐਮ. ਗਿੱਲ

ਯਮੁਨਾਨਗਰ, 26 ਨਵੰਬਰ (ਗੁਰਦਿਆਲ ਸਿੰਘ ਨਿਮਰ)- ਛਛਰੌਲੀ ਦੇ ਐਸ. ਡੀ.

Ad Position 21
No active advertisement
ਅਜੀਤ ਡੈਸਕ 27-11-2026
ਯਮੁਨਾਨਗਰ, 26 ਨਵੰਬਰ (ਗੁਰਦਿਆਲ ਸਿੰਘ ਨਿਮਰ)- ਛਛਰੌਲੀ ਦੇ ਐਸ. ਡੀ. ਐਮ. ਜਸਪਾਲ ਸਿੰਘ ਗਿੱਲ ਨੇ ਕਿਹਾ ਕਿ ਸਮਾਧਾਨ ਕੈਂਪ ਵਿਚ ਆਉਣ ਵਾਲੇ ਹਰੇਕ ਬਿਨੈਕਾਰ ਦੀਆਂ ਸਮੱਸਿਆਵਾਂ ਨੂੰ ਮੌਕੇ ‘ਤੇ ਹੀ ਹੱਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ। ਭਾਵੇਂ ਕਿਸੇ ਵੀ ਸਮੱਸਿਆ ਦਾ ਹੱਲ ਦਸਤਾਵੇਜ਼ਾਂ ਜਾਂ ਹੋਰ ਜਾਂਚ ‘ਤੇ ਆਧਾਰਿਤ ਹੋਵੇ ਤਾਂ ਵੀ ਇਸ ਦਾ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾਵੇ। ਐਸ. ਡੀ. ਐਮ. ਨੇ ਕਿਹਾ ਕਿ ਸਰਕਾਰ ਦੇ ਹੁਕਮਾਂ ਅਨੁਸਾਰ ਜਨਤਕ ਸਮੱਸਿਆਵਾਂ ਦੇ ਜਲਦ ਹੱਲ ਲਈ ਲਗਾਏ ਜਾ ਰਹੇ ਸਮਾਧਾਨ ਕੈਂਪਾਂ ‘ਚ ਬਦਲਾਅ ਕੀਤੇ ਗਏ ਹਨ। ਇਹ ਕੈਂਪ ਹੁਣ ਹਫ਼ਤੇ ‘ਚ ਦੋ ਵਾਰ ਸੋਮਵਾਰ ਅਤੇ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 12 ਵਜੇ ਤੱਕ ਲਗਾਏ ਜਾ ਰਹੇ ਹਨ। ਪਹਿਲਾਂ ਵਾਂਗ, ਕੈਂਪ ਜ਼ਿਲ੍ਹਾ ਅਤੇ ਸਬ-ਡਵੀਜ਼ਨ ਦੋਵਾਂ ਪੱਧਰਾਂ ‘ਤੇ ਹੀ ਲਗਾਏ ਜਾ ਰਹੇ ਹਨ। ਅੱਜ ਛਛਰੌਲੀ ਦੇ ਐਸ. ਡੀ. ਐਮ. ਜਸਪਾਲ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਲਗਾਏ ਗਏ ਸਮਾਧਾਨ ਕੈਂਪ ‘ਚ 2 ਸ਼ਿਕਾਇਤ ਪ੍ਰਾਪਤ ਹੋਈ, ਜਿਸ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਨਾਇਬ ਤਹਿਸੀਲਦਾਰ ਛਛਰੌਲੀ ਆਨੰਦ ਰਾਵਲ, ਬੀ. ਡੀ. ਪੀ. ਓ. ਛਛਰੌਲੀ ਕਾਰਤਿਕ ਚੌਹਾਨ, ਖੇਡਾਂ ਤੋਂ ਅਮਿਤ, ਡੀ. ਐਸ. ਡਬਲਿਊ. ਤੋਂ ਵਿਕਰਮ, ਡੀ. ਐਫ. ਸੀ. ਤੋਂ ਰਾਕੇਸ਼, ਸੀ. ਐਚ. ਸੀ. ਛਛਰੌਲੀ ਤੋਂ ਪਦਮ, ਐਸ. ਈ. ਓ. ਰੋਹਿਤ, ਐਸ. ਡੀ. ਪੀ. ਓ. ਦਫ਼ਤਰ ਤੋਂ ਮਹੇਸ਼, ਬਿਜਲੀ ਵਿਭਾਗ ਜੇ. ਈ. ਜਸਪਾਲ ਅਤੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 15 ਦਸੰਬਰ ਨੂੰ ਮੁੱਖ ਮੰਤਰੀ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀ ਰੇਲਗੱਡੀ ਨੂੰ ਹਰੀ ਝੰਡੀ ਦਿਖਾਉਣਗੇ ਅਗਲੀ ਖ਼ਬਰ ਸੋਨੇ-ਚਾਂਦੀ ਦੇ ਗਹਿਣੇ ਚੋਰੀ ਕਰਨ ਦੇ ਦੋਸ਼ ’ਚ ਇਕ ਮੁਲਜ਼ਮ ਗ੍ਰਿਫ਼ਤਾਰ
Ad Position 24