ਨਸ਼ਾ ਤਸਕਰੀ ਦੇ ਦੋਸ਼ ’ਚ ਇਕ ਨੌਜਵਾਨ ਗ੍ਰਿਫ਼ਤਾਰ
ਯਮੁਨਾਨਗਰ, 26 ਨਵੰਬਰ (ਗੁਰਦਿਆਲ ਸਿੰਘ ਨਿਮਰ)-ਨਸ਼ਾ ਵਿਰੋਧੀ ਸੈੱਲ ਦੀ ਟੀਮ ਨੇ ਨਸ਼ਾ ਤਸਕਰੀ ਦੇ ਦੋਸ਼ ਵਿਚ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਇੰਚਾਰਜ ਅਨਿਲ ਕੁਮਾਰ ਨੇ ਦੱਸਿਆ ਕਿ ਮਈ 2025 ਵਿਚ ਉਨ੍ਹਾਂ ਦੀ ਟੀਮ ਨੇ ਬੁਧੀਆ ਥਾਣਾ ਖੇਤਰ ਵਿਚ ਇਕ ਨੌਜਵਾਨ ਨੂੰ 25 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ।
ਯਮੁਨਾਨਗਰ, 26 ਨਵੰਬਰ (ਗੁਰਦਿਆਲ ਸਿੰਘ ਨਿਮਰ)-ਨਸ਼ਾ ਵਿਰੋਧੀ ਸੈੱਲ ਦੀ ਟੀਮ ਨੇ ਨਸ਼ਾ ਤਸਕਰੀ ਦੇ ਦੋਸ਼ ਵਿਚ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਇੰਚਾਰਜ ਅਨਿਲ ਕੁਮਾਰ ਨੇ ਦੱਸਿਆ ਕਿ ਮਈ 2025 ਵਿਚ ਉਨ੍ਹਾਂ ਦੀ ਟੀਮ ਨੇ ਬੁਧੀਆ ਥਾਣਾ ਖੇਤਰ ਵਿਚ ਇਕ ਨੌਜਵਾਨ ਨੂੰ 25 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ। ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਉਸ ਨੇ ਇਹ ਨਸ਼ਾ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਦੇ ਪਟਨਾ ਬੈਂਸ ਪਿੰਡ ਦੇ ਰਹਿਣ ਵਾਲੇ ਮਹਾਂਵੀਰ ਸਿੰਘ ਦੇ ਪੁੱਤਰ ਜੌਨੀ ਉਰਫ ਜਾਵੇਦ ਤੋਂ ਪ੍ਰਾਪਤ ਕੀਤਾ ਸੀ। ਟੀਮ ਨੇ ਕਾਰਵਾਈ ਕਰਦਿਆਂ ਦੇਰ ਰਾਤ ਜਾਵੇਦ ਨੂੰ ਗ੍ਰਿਫ਼ਤਾਰ ਕਰ ਲਿਆ। ਇੰਚਾਰਜ ਅਨਿਲ ਕੁਮਾਰ ਨੇ ਦੱਸਿਆ ਕਿ ਦੋਸ਼ੀ ਲੰਬੇ ਸਮੇਂ ਤੋਂ ਫਰਾਰ ਸੀ ਅਤੇ ਸ਼ਹਿਰ ਵਿਚ ਨਸ਼ਾ ਵੇਚਣ ਵਾਲਿਆਂ ਨੂੰ ਨਸ਼ਾ ਸਪਲਾਈ ਕਰ ਰਿਹਾ ਸੀ। ਉਸ ਵਿਰੁੱਧ ਪਹਿਲਾਂ ਵੀ ਅਜਿਹਾ ਹੀ ਇਕ ਮਾਮਲਾ ਦਰਜ ਕੀਤਾ ਗਿਆ ਹੈ, ਜੋ ਅਦਾਲਤ ਵਿਚ ਵਿਚਾਰ ਅਧੀਨ ਹੈ। ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਲਿਆ ਗਿਆ।