26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ

ਨਵੀਂ ਦਿੱਲੀ, 26 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਦੇ ਸ਼ਾਸਤਰੀ ਨਗਰ ਇਲਾਕੇ ਵਿਚ ਇਕ ਤੇਜ਼ ਰਫ਼ਤਾਰ ਟਰੱਕ ਵਲੋਂ ਇਕ ਮੋਟਰਸਾਈਕਲ ਸਵਾਰ ਨੂੰ ਜ਼ੋਰਦਾਰ ਟੱਕਰ ਮਾਰ ਦੇਣ ’ਤੇ ਇਕ ਵਿਅਕਤੀ ਦੀ ਮੌਤ ਹੋ ਗਈ।

Ad Position 21
No active advertisement
ਅਜੀਤ ਡੈਸਕ 27-11-2026
ਨਵੀਂ ਦਿੱਲੀ, 26 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਦੇ ਸ਼ਾਸਤਰੀ ਨਗਰ ਇਲਾਕੇ ਵਿਚ ਇਕ ਤੇਜ਼ ਰਫ਼ਤਾਰ ਟਰੱਕ ਵਲੋਂ ਇਕ ਮੋਟਰਸਾਈਕਲ ਸਵਾਰ ਨੂੰ ਜ਼ੋਰਦਾਰ ਟੱਕਰ ਮਾਰ ਦੇਣ ’ਤੇ ਇਕ ਵਿਅਕਤੀ ਦੀ ਮੌਤ ਹੋ ਗਈ। ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਸਵਾਰ ਦੇ ਸਿਰ ’ਤੇ ਗੰਭੀਰ ਸੱਟਣ ਲੱਗਣ ’ਤੇ ਇਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦਾ ਮੋਟਰਸਾਈਕਲ ਉੱਤਰ ਪ੍ਰਦੇਸ਼ ਨੰਬਰ ਦਾ ਸੀ। ਮੋਟਰਸਾਈਕਲ ’ਤੇ ਮ੍ਰਿਤਕ ਨੇ ਸਾਮਾਨ ਲੱਦਿਆ ਹੋਇਆ ਸੀ, ਇਸ ਹਾਦਸੇ ਦੇ ਬਾਅਦ ਟਰੱਕ ਦਾ ਡਰਾਈਵਰ ਮੌਕੇ ’ਤੇ ਹੀ ਫ਼ਰਾਰ ਹੋ ਗਿਆ। ਟਰੱਕ ਦਾ ਡਰਾਈਵਰ ਜਦੋਂ ਮੌਕੇ ’ਤੇ ਭੱਜਿਆ ਤਾਂ ਉਹ ਪੁਲਿਸ ਦੇ ਲੱਗੇ ਬੈਰੀਕੇਡ ਨਾਲ ਟਕਰਾਇਆ ਅਤੇ ਪੁਲਿਸ ਨੇ ਉਸ ਨੂੰ ਫੜ ਲਿਆ। ਪੁਲਿਸ ਨੇ ਟਰੱਕ ਨੂੰ ਜ਼ਬਤ ਕਰ ਲਿਆ ਹੈ। ਥਾਣਾ ਸਰਾਏ ਰੋਹਿਲਾ ਥਾਣੇ ਦੀ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਮ੍ਰਿਤਕ ਦੀ ਪਹਿਚਾਣ ਕਰ ਰਹੀ ਹੈ ਅਤੇ ਨਾਲ ਹੀ ਆਸਪਾਸ ਦੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਪੁਲਿਸ ਮ੍ਰਿਤਕ ਦੇ ਪਰਿਵਾਰ ਨਾਲ ਵੀ ਸੰਪਰਕ ਕਰ ਰਹੀ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਖ਼ਾਦੀ ਤੇ ਗ੍ਰਾਮ ਉਦਯੋਗ ਦੇ ਬਣੇ ਉਤਪਾਦਾਂ ਦੀ ਲੋਕ ਖ਼ੂਬ ਕਰ ਰਹੇ ਨੇ ਖ਼ਰੀਦਦਾਰੀ ਅਗਲੀ ਖ਼ਬਰ ਡੀ. ਏ. ਵੀ. ਗਰਲਜ਼ ਕਾਲਜ ਨੇ ਫਲੋਰਲ ਕਰਾਫਟ ਇਨੋਵੇਸ਼ਨ ’ਤੇ ਦੋ ਦਿਨਾ ਵਰਕਸ਼ਾਪ ਕਰਵਾਈ
Ad Position 24