ਸੇਠ ਜੈ ਪ੍ਰਕਾਸ਼ ਪੋਲੀਟੈਕਨਿਕ ਦਾਮਲਾ ਵਿਖੇ ਸੰਵਿਧਾਨ ਦਿਵਸ ਮਨਾਇਆ
ਯਮੁਨਾਨਗਰ, 26 ਨਵੰਬਰ (ਗੁਰਦਿਆਲ ਸਿੰਘ ਨਿਮਰ)- ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਦਮਲਾ ਵਿਖੇ ਸੰਵਿਧਾਨ ਦਿਵਸ ਬੜੇ ਉਤਸ਼ਾਹ ਅਤੇ ਗੰਭੀਰਤਾ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਪ੍ਰਿੰ.
ਯਮੁਨਾਨਗਰ, 26 ਨਵੰਬਰ (ਗੁਰਦਿਆਲ ਸਿੰਘ ਨਿਮਰ)- ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਦਮਲਾ ਵਿਖੇ ਸੰਵਿਧਾਨ ਦਿਵਸ ਬੜੇ ਉਤਸ਼ਾਹ ਅਤੇ ਗੰਭੀਰਤਾ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਪ੍ਰਿੰ. ਸੰਜੀਵ ਸਹਿਗਲ ਅਤੇ ਇਲੈਕਟ੍ਰਾਨਿਕਸ ਅਤੇ ਸੰਚਾਰ ਇੰਜੀਨੀਅਰਿੰਗ ਵਿਭਾਗ ਦੇ ਮੁਖੀ ਸੁਨੀਲ ਪੰਜੇਟਾ ਨੇ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ‘ਤੇ ਸਾਰੇ ਫੈਕਲਟੀ, ਸਟਾਫ਼ ਅਤੇ ਵਿਦਿਆਰਥੀਆਂ ਨੂੰ ਸਮੂਹਿਕ ਸਹੁੰ ਚੁਕਾਈ। ਮੌਜੂਦ ਸਾਰੇ ਮੈਂਬਰਾਂ ਨੇ ਭਾਰਤੀ ਸੰਵਿਧਾਨ ਵਿਚ ਦਰਜ ਨਿਆਂ, ਆਜ਼ਾਦੀ, ਸਮਾਨਤਾ ਅਤੇ ਭਾਈਚਾਰੇ ਦੇ ਆਦਰਸ਼ਾਂ ਨੂੰ ਕਾਇਮ ਰੱਖਣ ਅਤੇ ਉਨ੍ਹਾਂ ਦੀ ਪਾਲਣਾ ਕਰਨ ਦਾ ਪ੍ਰਣ ਲਿਆ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸੰਵਿਧਾਨ ਦੀ ਮਹੱਤਤਾ, ਨਾਗਰਿਕਾਂ ਦੇ ਮੌਲਿਕ ਅਧਿਕਾਰਾਂ ਅਤੇ ਕਰਤੱਵਾਂ ਅਤੇ ਲੋਕਤੰਤਰੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿਚ ਹਰੇਕ ਨਾਗਰਿਕ ਦੀ ਭੂਮਿਕਾ ਬਾਰੇ ਜਾਣੂ ਕਰਵਾਇਆ ਗਿਆ। ਆਪਣੇ ਸੰਦੇਸ਼ ਵਿਚ ਪ੍ਰਿੰ. ਸੰਜੀਵ ਸਹਿਗਲ ਨੇ ਕਿਹਾ ਕਿ ਭਾਰਤੀ ਸੰਵਿਧਾਨ ਸਾਡੇ ਲੋਕਤੰਤਰ ਦਾ ਆਧਾਰ ਹੈ ਅਤੇ ਹਰੇਕ ਨਾਗਰਿਕ ਨੂੰ ਸਮਾਨਤਾ, ਆਜ਼ਾਦੀ ਅਤੇ ਨਿਆਂ ਦੇ ਅਧਿਕਾਰ ਦੀ ਗਰੰਟੀ ਦਿੰਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੰਵਿਧਾਨ ਵਿਚ ਦਰਜ ਕਦਰਾਂ-ਕੀਮਤਾਂ ਅਤੇ ਆਦਰਸ਼ਾਂ ਦਾ ਸਤਿਕਾਰ ਕਰਨਾ ਅਤੇ ਆਪਣੇ ਅਧਿਕਾਰਾਂ ਅਤੇ ਕਰਤੱਵਾਂ ਇਮਾਨਦਾਰੀ ਨਾਲ ਨਿਭਾਉਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਜਾਗਰੂਕ, ਜ਼ਿੰਮੇਵਾਰ ਅਤੇ ਅਨੁਸ਼ਾਸਿਤ ਨਾਗਰਿਕ ਬਣ ਕੇ ਰਾਸ਼ਟਰ ਨਿਰਮਾਣ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਸੰਸਥਾ ਦੇ ਮੈਂਬਰਾਂ ਵਿਚ ਸੰਵਿਧਾਨਕ ਕਦਰਾਂ-ਕੀਮਤਾਂ, ਰਾਸ਼ਟਰੀ ਏਕਤਾ, ਸਮਾਜਿਕ ਸਦਭਾਵਨਾ ਅਤੇ ਲੋਕਤੰਤਰੀ ਜ਼ਿੰਮੇਵਾਰੀਆਂ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ। ਪ੍ਰੋਗਰਾਮ ਦਾ ਅੰਤ ਸੰਵਿਧਾਨ ਦਾ ਸਤਿਕਾਰ ਕਰਨ ਅਤੇ ਇਸ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੀ ਸਹੁੰ ਨਾਲ ਹੋਇਆ।