26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਪੁਲਿਸ ਨੇ ਗੱਡੀਆਂ ਚੋਰੀ ਕਰਨ ਵਾਲੇ ਦੋ ਚੋਰ ਕੀਤੇ ਗ੍ਰਿਫ਼ਤਾਰ

ਨਵੀਂ ਦਿੱਲੀ, 26 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਉੱਤਰੀ ਜ਼ਿਲ੍ਹੇ ਦੀ ਏ.

Ad Position 21
No active advertisement
ਅਜੀਤ ਡੈਸਕ 27-11-2026
ਨਵੀਂ ਦਿੱਲੀ, 26 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਉੱਤਰੀ ਜ਼ਿਲ੍ਹੇ ਦੀ ਏ.ਏ.ਟੀ.ਐਸ. ਟੀਮ ਨੇ ਗੱਡੀਆਂ ਚੋਰੀ ਕਰਨ ਵਾਲੇ ਦੋ ਸਰਗਰਮ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਨ੍ਹਾਂ ਕੋਲੋਂ 4 ਸਕੂਟਰੀਆਂ ਅਤੇ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ। ਵੱਖ-ਵੱਖ ਥਾਣਿਆਂ ਵਿਚ ਦਰਜ ਕੀਤੇ ਗਏ ਮਾਮਲੇ ਇਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਸੁਲਝੇ ਹਨ। ਗੱਡੀਆਂ ਦੀਆਂ ਹੋ ਰਹੀਆਂ ਚੋਰੀਆਂ ਪ੍ਰਤੀ ਪੁਲਿਸ ਨੇ ਸੀ.ਸੀ.ਟੀ.ਵੀ. ਦੀ ਫੁਟੇਜ ਵੇਖਣ ਦੇ ਨਾਲ ਹੀ ਤਕਨੀਕੀ ਜਾਣਕਾਰੀ ਲਈ ਅਤੇ ਖ਼ੁਫੀਆ ਜਾਲ ਵੀ ਵਿਛਾਇਆ, ਅਖੀਰ ਪੁਲਿਸ ਇਨ੍ਹਾਂ ਚੋਰਾਂ ਤੱਕ ਪੁੱਜ ਗਈ ਅਤੇ ਇਨ੍ਹਾਂ ਨੂੰ ਗੁਲਾਬੀ ਬਾਗ ਦੇ ਇਲਾਕੇ ਵਿਚੋਂ ਗ੍ਰਿਫ਼ਤਾਰ ਕਰ ਲਿਆ। ਇਨ੍ਹਾਂ ਦੇ ਨਾਂਅ ਅੰਕੁਰ ਉਰਫ਼ ਮੈਂਟਲ ਨਿਵਾਸੀ ਗੁਲਾਬੀ ਬਾਗ ਦਿੱਲੀ, ਅਜੇ ਉਰਫ਼ ਮਾਨਵ ਗੁਲਾਬੀ ਬਾਗ ਦਿੱਲੀ ਹਨ। ਅੰਕੁਰ ਲੁੱਟ-ਖਸੁੱਟ, ਝਪਟਮਾਰੀ ਅਤੇ ਚੋਰੀ ਦੇ 13 ਮਾਮਲਿਆਂ ਵਿਚ ਸ਼ਾਮਿਲ ਰਿਹਾ ਹੈ ਅਤੇ ਅਜੇ ਵੀ ਅਜਿਹੇ 13 ਮਾਮਲਿਆਂ ਵਿਚ ਸ਼ਾਮਿਲ ਰਿਹਾ ਹੈ। ਇਹ ਦੋਵੇਂ ਚੋਰ ਗੁਲਾਬੀ ਬਾਗ ਇਲਾਕੇ ਦੇ ਸਰਗਰਮ ਚੋਰ ਮੰਨੇ ਜਾਂਦੇ ਹਨ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਇਨ੍ਹਾਂ ਤੋਂ ਪੁੱਛ-ਪੜਤਾਲ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਗੱਡੀਆਂ ਦੀਆਂ ਬੈਟਰੀਆਂ ਚੋਰੀ ਕਰਨ ਵਾਲੇ 5 ਦੋਸ਼ੀ ਕਾਬੂ ਅਗਲੀ ਖ਼ਬਰ ਸੇਠ ਜੈ ਪ੍ਰਕਾਸ਼ ਪੋਲੀਟੈਕਨਿਕ ਦਾਮਲਾ ਵਿਖੇ ਸੰਵਿਧਾਨ ਦਿਵਸ ਮਨਾਇਆ
Ad Position 24