27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪੁਲਿਸ ਵਲੋਂ ਫੜੀਆਂ ਗਈਆਂ ਔਰਤਾਂ। ਪੁਲਿਸ ਨੇ 12.205 ਕਿੱਲੋ ਭੰਗ ਸਮੇਤ ਦੋ ਔਰਤਾਂ ਕੀਤੀਆਂ ਕਾਬੂ

ਨਵੀਂ ਦਿੱਲੀ, 27 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਦੇ ਬਾਹਰੀ ਉੱਤਰੀ ਜ਼ਿਲ੍ਹੇ ਦੀ ਪੁਲਿਸ ਨੇ ਨਸ਼ਾ ਤਸਕਰੀ ਦੇ ਵਿਰੁੱਧ ਇਕ ਵੱਡੀ ਕਾਰਵਾਈ ਕੀਤੀ ਹੈ ਅਤੇ ਨਰੇਲਾ ਇੰਡਸਟਰੀਅਲ ਏਰੀਆ ਵਿਚ 12.

Ad Position 21
No active advertisement
ਅਜੀਤ ਡੈਸਕ 28-11-2026
ਨਵੀਂ ਦਿੱਲੀ, 27 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਦੇ ਬਾਹਰੀ ਉੱਤਰੀ ਜ਼ਿਲ੍ਹੇ ਦੀ ਪੁਲਿਸ ਨੇ ਨਸ਼ਾ ਤਸਕਰੀ ਦੇ ਵਿਰੁੱਧ ਇਕ ਵੱਡੀ ਕਾਰਵਾਈ ਕੀਤੀ ਹੈ ਅਤੇ ਨਰੇਲਾ ਇੰਡਸਟਰੀਅਲ ਏਰੀਆ ਵਿਚ 12.205 ਕਿਲੋ ਭੰਗ ਫੜੀ ਹੈ ਅਤੇ ਇਸ ਦੋਸ਼ ਵਿਚ ਦੋ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਪੁਲਿਸ ਨੇ ਭੰਗ ਤੋਂ ਇਲਾਵਾ ਦੋ ਮੋਬਾਈਲ ਵੀ ਬਰਾਮਦ ਕੀਤੇ ਹਨ। ਫੜੀਆਂ ਗਈਆਂ ਔਰਤਾਂ ਦੀ ਉਮਰ 35 ਅਤੇ 19 ਸਾਲ ਹੈ। ਪੁਲਿਸ ਨਰੇਲਾ ਇੰਡਸਟਰੀਅਲ ਏਰੀਆ ਵਿਚ ਗਸ਼ਤ ਕਰ ਰਹੀ ਸੀ ਅਤੇ ਉਸ ਨੇ ਜੇ.ਜੇ. ਕਾਲੋਨੀ ਦੇ ‘ਬੀ’ ਬਲਾਕ ਵਿਚ ਰਾਜਸਥਾਨੀ ਮੰਦਰ ਵਾਲੀ ਗਲੀ ਦੇ ਨੇੜੇ ਦੋ ਔਰਤਾਂ ਨੂੰ ਸ਼ੱਕੀ ਹਾਲਤ ਵਿਚ ਬੈਗ ਚੁੱਕੀ ਜਾਂਦੇ ਵੇਖਿਆ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਵੇਂ ਔਰਤਾਂ ਨੂੰ ਕਾਬੂ ਕਰ ਲਿਆ। ਪੁਲਿਸ ਨੇ ਜਦੋਂ ਬੈਗ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ ਭੰਗ ਨਿਕਲੀ। ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਪੁਲਿਸ ਸਪਲਾਇਰਾਂ ਦੀ ਪਹਿਚਾਣ ਕਰ ਰਹੀ ਹੈ ਅਤੇ ਨਾਲ ਹੀ ਨਸ਼ੀਲੇ ਪਦਾਰਥਾਂ ਦਾ ਸਰੋਤ ਅਤੇ ਪੂਰੀ ਚੇਨ ਦੇ ਬਾਰੇ ਵੀ ਜਾਣਕਾਰੀ ਲੈ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸਿਮੀਗੋ ਸਕੂਲ ਦੇ ਵਿਦਿਆਰਥੀਆਂ ਨੇ ਸੋਨੇ ਅਤੇ ਕਾਂਸੀ ਦਾ ਤਗ਼ਮਾ ਜਿੱਤਿਆ ਅਗਲੀ ਖ਼ਬਰ ਦੁਆਰਕਾ ਜ਼ਿਲ੍ਹੇ ਦੀ ਪੁਲਿਸ ਨੇ ਸਕੂਲੀ ਵਿਦਿਆਰਥਣਾਂ ਨੂੰ ਸਵੈ-ਰੱਖਿਆ ਤੇ ਜਾਗਰੂਕਤਾ ਲਈ ਦਿੱਤੀ ਟਰੇਨਿੰਗ
Ad Position 24