28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸਕੂਲੀ ਲੜਕੀਆਂ ਦੀ ਸੁਰੱਖਿਆ ਅਤੇ ਸਿਖਲਾਈ ਪ੍ਰੋਗਰਾਮ ਆਯੋਜਿਤ

ਨਵੀਂ ਦਿੱਲੀ, 28 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਬਾਹਰੀ ਜ਼ਿਲ੍ਹੇ ਦੇ ਥਾਣੇ ਦੀ ਪੁਲਿਸ ਨੇ ਲੜਕੀਆਂ ਦੀ ਸੁਰੱਖਿਆ ਅਤੇ ਸਿਖਲਾਈ ਦਾ ਇਕ ਪ੍ਰੋਗਰਾਮ ਕੀਤਾ, ਜਿਸ ਵਿਚ ਜ਼ਿਲ੍ਹੇ ਦੇ ਕਮਿਊਨਿਟੀ ਪੁਲਿਸਿੰਗ ਸੈੱਲ ਅਤੇ ਸ਼ਿਸਟਾਚਾਰ ਸਕੁਐਡ ਨੇ ਵੀ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 29-11-2026
ਨਵੀਂ ਦਿੱਲੀ, 28 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਬਾਹਰੀ ਜ਼ਿਲ੍ਹੇ ਦੇ ਥਾਣੇ ਦੀ ਪੁਲਿਸ ਨੇ ਲੜਕੀਆਂ ਦੀ ਸੁਰੱਖਿਆ ਅਤੇ ਸਿਖਲਾਈ ਦਾ ਇਕ ਪ੍ਰੋਗਰਾਮ ਕੀਤਾ, ਜਿਸ ਵਿਚ ਜ਼ਿਲ੍ਹੇ ਦੇ ਕਮਿਊਨਿਟੀ ਪੁਲਿਸਿੰਗ ਸੈੱਲ ਅਤੇ ਸ਼ਿਸਟਾਚਾਰ ਸਕੁਐਡ ਨੇ ਵੀ ਭਾਗ ਲਿਆ। ਇਸ ਪ੍ਰੋਗਰਾਮ ਦਾ ਉਦੇਸ਼ ਲੜਕੀਆਂ ਵਿਚ ਆਤਮ ਵਿਸ਼ਵਾਸ, ਨਿੱਜੀ ਸੁਰੱਖਿਆ ਅਤੇ ਜਾਗਰੂਕਤਾ ਵਧਾਉਣਾ ਸੀ। ਇਸ ਪ੍ਰੋਗਰਾਮ ਵਿਚ ਦਿੱਲੀ ਦੇ ਵੱਖ-ਵੱਖ ਸਕੂਲਾਂ ਦੀਆਂ ਲੜਕੀਆਂ ਨੇ ਭਾਗ ਲਿਆ। ਇਸ ਪ੍ਰੋਗਰਾਮ ਦੇ ਵੱਖ-ਵੱਖ ਸੈਸ਼ਨ ਕੀਤੇ ਗਏ, ਜਿਸ ਵਿਚ ਲੜਕੀਆਂ ਨੂੰ ਸਹੀ ਅਤੇ ਗ਼ਲਤ ਛੋਹ, ਪੀ.ਓ.ਸੀ.ਐਸ.ਓ. ਐਕਟ ਦੀਆਂ ਧਾਰਾਵਾਂ, ਔਰਤਾਂ ਨਾਲ ਸੰਬੰਧਿਤ ਕਾਨੂੰਨਾਂ, ਨਿੱਜੀ ਸੁਰੱਖਿਆ ਅਤੇ ਪ੍ਰੇਸ਼ਾਨੀ ਤੇ ਸ਼ੋਸ਼ਣ ਪ੍ਰਤੀ ਆਵਾਜ਼ ਉਠਾਉਣ ਲਈ ਉਤਸ਼ਾਹਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਭਾਗ ਲੈਣ ਵਾਲੀਆਂ ਲੜਕੀਆਂ ਨੇ ਪੂਰੀ ਦਿਲਚਸਪੀ ਲਈ ਅਤੇ ਪੁਲਿਸ ਅਧਿਕਾਰੀਆਂ ਕੋਲੋਂ ਕਈ ਤਰ੍ਹਾਂ ਦੇ ਪ੍ਰਸ਼ਨ ਪੁੱਛੇ, ਜਿਨ੍ਹਾਂ ਦਾ ਉੱਤਰ ਤਸੱਲੀਬਖ਼ਸ਼ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਆਰਕਾ ਜ਼ਿਲ੍ਹੇ ਦੀ ਪੁਲਿਸ ਨੇ ਯੂਨੀਵਰਸਿਟੀ ਵਿਖੇ ਕੀਤਾ ਜਾਗਰੂਕਤਾ ਪ੍ਰੋਗਰਾਮ ਅਗਲੀ ਖ਼ਬਰ ਟ੍ਰੈਫ਼ਿਕ ਪੁਲਿਸ ਦੇ ਚਾਰ ਨਵੇਂ ਬੂਥਾਂ ਦਾ ਹੋਇਆ ਉਦਘਾਟਨ
Ad Position 24