ਦੁਕਾਨਾਂ ਦੇ ਅੰਦਰ ਹੀ ਨਹੀਂ, ਬਾਹਰ ਸੜਕ ਅਤੇ ਮੁੱਖ ਦਰਵਾਜ਼ਿਆਂ ’ਤੇ ਵੀ ਲਗਾਓ ਸੀ. ਸੀ. ਟੀ. ਵੀ. ਕੈਮਰੇ : ਐਸ. ਪੀ. ਕਰਨ ਗੋਇਲ
ਕਰਨਾਲ, 28 ਨਵੰਬਰ (ਗੁਰਮੀਤ ਸਿੰਘ ਸੱਗੂ)-ਬਾਜ਼ਾਰਾਂ ਵਿਚ ਚੋਰੀ, ਜੇਬ ਕਤਰਿਆਂ ਅਤੇ ਵਾਹਨ ਚੋਰੀ ਵਰਗੀਆਂ ਅਪਰਾਧਿਕ ਘਟਨਾਵਾਂ ਨੂੰ ਰੋਕਣ ਅਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਲਈ ਕਰਨਾਲ ਪੁਲਿਸ ਨੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਤੇ ਵਪਾਰਕ ਅਦਾਰਿਆਂ ਵਿਚ ਉੱਚ ਗੁਣਵੱਤਾ ਵਾਲੇ ਸੀ. ਸੀ.
ਕਰਨਾਲ, 28 ਨਵੰਬਰ (ਗੁਰਮੀਤ ਸਿੰਘ ਸੱਗੂ)-ਬਾਜ਼ਾਰਾਂ ਵਿਚ ਚੋਰੀ, ਜੇਬ ਕਤਰਿਆਂ ਅਤੇ ਵਾਹਨ ਚੋਰੀ ਵਰਗੀਆਂ ਅਪਰਾਧਿਕ ਘਟਨਾਵਾਂ ਨੂੰ ਰੋਕਣ ਅਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਲਈ ਕਰਨਾਲ ਪੁਲਿਸ ਨੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਤੇ ਵਪਾਰਕ ਅਦਾਰਿਆਂ ਵਿਚ ਉੱਚ ਗੁਣਵੱਤਾ ਵਾਲੇ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦੀ ਅਪੀਲ ਕੀਤੀ ਹੈ। ਐਸ. ਪੀ. ਕਰਨਾਲ ਕਰਨ ਗੋਇਲ ਆਈ. ਪੀ. ਐਸ. ਨੇ ਕਿਹਾ ਕਿ ਸਿਰਫ਼ ਦੁਕਾਨਾਂ ਦੇ ਅੰਦਰ ਹੀ ਨਹੀਂ, ਸਗੋਂ ਦੁਕਾਨਾਂ ਦੇ ਬਾਹਰ ਸੜਕ, ਪਾਰਕਿੰਗ ਅਤੇ ਮੁੱਖ ਦਰਵਾਜ਼ਿਆਂ ’ਤੇ ਵੀ ਕੈਮਰੇ ਲਗਾਉਣੇ ਜ਼ਰੂਰੀ ਹਨ। ਇਸ ਦੇ ਨਾਲ ਹੀ ਕੈਮਰਿਆਂ ਨੂੰ ਹਰ ਸਮੇਂ ਚਾਲੂ ਹਾਲਤ ਵਿਚ ਰੱਖਣਾ ਅਤੇ ਉਨ੍ਹਾਂ ਦੀ ਰਿਕਾਰਡਿੰਗ ਦੀ ਸੁਰੱਖਿਅਤ ਬੈਕਅੱਪ ਕਾਪੀ ਸੰਭਾਲਣਾ ਵੀ ਯਕੀਨੀ ਬਣਾਇਆ ਜਾਵੇ। ਐਸ. ਪੀ. ਨੇ ਕਿਹਾ ਕਿ ਬਾਜ਼ਾਰਾਂ ਵਿਚ ਰੋਜ਼ਾਨਾ ਵੱਡੀ ਗਿਣਤੀ ਵਿਚ ਲੋਕਾਂ ਦੀ ਆਵਾਜਾਈ ਰਹਿੰਦੀ ਹੈ। ਅਜਿਹੇ ਵਿਚ ਸੀ. ਸੀ. ਟੀ. ਵੀ. ਕੈਮਰੇ ਚੋਰੀ, ਜੇਬ ਕਤਰਿਆਂ, ਵਾਹਨ ਚੋਰੀ ਅਤੇ ਹੋਰ ਅਪਰਾਧਿਕ ਵਾਰਦਾਤਾਂ ਨੂੰ ਰੋਕਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਕਿਸੇ ਘਟਨਾ ਦੇ ਵਾਪਰਨ ਤੋਂ ਬਾਅਦ ਕੈਮਰਿਆਂ ਦੀ ਫੁਟੇਜ ਰਾਹੀਂ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਪੁਲਿਸ ਜਾਂਚ ਨੂੰ ਅੱਗੇ ਵਧਾਉਣ ਵਿਚ ਵੀ ਮਦਦ ਮਿਲਦੀ ਹੈ। ਉਨ੍ਹਾਂ ਕਿਹਾ ਕਿ ਬਾਜ਼ਾਰਾਂ ਵਿਚ ਸੀ. ਸੀ. ਟੀ. ਵੀ. ਕੈਮਰੇ ਲੱਗੇ ਹੋਣ ਨਾਲ ਸ਼ਰਾਰਤੀ ਅਤੇ ਅਪਰਾਧਿਕ ਅਨਸਰਾਂ ਵਿਚ ਕਾਨੂੰਨ ਦਾ ਡਰ ਬਣਿਆ ਰਹਿੰਦਾ ਹੈ। ਉਨ੍ਹਾਂ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਦੁਕਾਨ ਦੇ ਮੁੱਖ ਦਾਖ਼ਲੇ ਅਤੇ ਬਾਹਰ ਜਾਣ ਵਾਲੇ ਰਸਤੇ, ਕਾਊਂਟਰ, ਨਕਦੀ ਰੱਖਣ ਵਾਲੀ ਥਾਂ ਅਤੇ ਕੀਮਤੀ ਸਾਮਾਨ ਵਾਲੀਆਂ ਥਾਵਾਂ ’ਤੇ ਕੈਮਰੇ ਜ਼ਰੂਰ ਲਗਾਉਣ। ਕੈਮਰਿਆਂ ਦੀ ਦਿਸ਼ਾ ਇਸ ਤਰ੍ਹਾਂ ਹੋਣੀ ਚਾਹੀਦੀ ਹੈ ਕਿ ਦੁਕਾਨ ਵਿਚ ਆਉਣ ਅਤੇ ਬਾਹਰ ਜਾਣ ਵਾਲੇ ਵਿਅਕਤੀਆਂ ਦੇ ਚਿਹਰੇ ਸਪੱਸ਼ਟ ਦਿਖਾਈ ਦੇਣ। ਇਸ ਤੋਂ ਇਲਾਵਾ ਦੁਕਾਨ ਦੇ ਬਾਹਰ ਸੜਕ ਅਤੇ ਪਾਰਕਿੰਗ ਵੱਲ ਕੈਮਰੇ ਲਗਾਉਣੇ ਵੀ ਬਹੁਤ ਜ਼ਰੂਰੀ ਹਨ, ਤਾਂ ਜੋ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਪਛਾਣ ਕੀਤੀ ਜਾ ਸਕੇ। ਐਸ. ਪੀ. ਨੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਆਪਣੀ ਸੁਰੱਖਿਆ ਲਈ ਕੁਝ ਅਹਿਮ ਸਾਵਧਾਨੀਆਂ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਦੁਕਾਨ ਦੇ ਮੁੱਖ ਦਰਵਾਜ਼ੇ ਅਤੇ ਬਾਹਰ ਜਾਣ ਵਾਲੇ ਰਸਤੇ ’ਤੇ ਚੰਗੀ ਗੁਣਵੱਤਾ ਵਾਲੇ ਸੀਸੀਟੀਵੀ ਕੈਮਰੇ ਲਗਾਏ ਜਾਣ। ਕਾਊਂਟਰ, ਨਕਦੀ ਰੱਖਣ ਵਾਲੀਆਂ ਥਾਵਾਂ ਅਤੇ ਕੀਮਤੀ ਸਾਮਾਨ ਦੀ ਸੁਰੱਖਿਆ ਵਾਲੇ ਸਥਾਨਾਂ ’ਤੇ ਵੀ ਕੈਮਰਿਆਂ ਦੀ ਵਿਵਸਥਾ ਕੀਤੀ ਜਾਵੇ। ਦੁਕਾਨ ਦੇ ਬਾਹਰ ਸੜਕ ਅਤੇ ਪਾਰਕਿੰਗ ਵੱਲ ਕੈਮਰੇ ਲਗਾ ਕੇ ਸ਼ੱਕੀ ਗਤੀਵਿਧੀਆਂ ਅਤੇ ਵਾਹਨਾਂ ’ਤੇ ਨਜ਼ਰ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਦੁਕਾਨਦਾਰ ਸਮੇਂ-ਸਮੇਂ ’ਤੇ ਕੈਮਰਿਆਂ ਦੀ ਰਿਕਾਰਡਿੰਗ ਦੀ ਜਾਂਚ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਸਾਰੇ ਕੈਮਰੇ ਸਹੀ ਢੰਗ ਨਾਲ ਕੰਮ ਕਰ ਰਹੇ ਹੋਣ। ਰਿਕਾਰਡਿੰਗ ਦਾ ਬੈਕਅੱਪ ਵੀ ਸੁਰੱਖਿਅਤ ਰੱਖਿਆ ਜਾਵੇ, ਤਾਂ ਜੋ ਲੋੜ ਪੈਣ ’ਤੇ ਪੁਲਿਸ ਨੂੰ ਮੁਹੱਈਆ ਕਰਵਾਇਆ ਜਾ ਸਕੇ। ਦੁਕਾਨ ਬੰਦ ਕਰਦੇ ਸਮੇਂ ਨਕਦੀ ਅਤੇ ਕੀਮਤੀ ਸਾਮਾਨ ਸੁਰੱਖਿਅਤ ਥਾਂ ’ਤੇ ਰੱਖਣ ਦੇ ਨਾਲ-ਨਾਲ ਚੰਗੀ ਗੁਣਵੱਤਾ ਵਾਲੇ ਤਾਲੇ ਲਗਾਉਣੇ ਵੀ ਯਕੀਨੀ ਬਣਾਏ ਜਾਣ। ਐਸ. ਪੀ. ਨੇ ਕਿਹਾ ਕਿ ਜੇਕਰ ਬਾਜ਼ਾਰ ਵਿਚ ਕੋਈ ਸ਼ੱਕੀ ਵਿਅਕਤੀ ਵਾਰ-ਵਾਰ ਘੁੰਮਦਾ ਦਿਖਾਈ ਦੇਵੇ ਜਾਂ ਕਿਸੇ ਦੁਕਾਨ ਦੀ ਰੇਕੀ ਕਰਦਾ ਨਜ਼ਰ ਆਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਬਾਜ਼ਾਰ ਦੇ ਸਾਰੇ ਵਪਾਰੀਆਂ ਨੂੰ ਆਪਸੀ ਤਾਲਮੇਲ ਅਤੇ ਸਹਿਯੋਗ ਬਣਾਈ ਰੱਖਣਾ ਚਾਹੀਦਾ ਹੈ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਅਪਰਾਧਿਕ ਘਟਨਾ ਸੰਬੰਧੀ ਜਾਣਕਾਰੀ ਇਕ-ਦੂਜੇ ਨਾਲ ਸਾਂਝੀ ਕਰਨੀ ਚਾਹੀਦੀ ਹੈ। ਕਰਨ ਗੋਇਲ ਨੇ ਕਿਹਾ ਕਿ ਅਪਰਾਧਾਂ ਦੀ ਰੋਕਥਾਮ ਅਤੇ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਦੇ ਨਾਲ-ਨਾਲ ਵਪਾਰੀਆਂ ਅਤੇ ਨਾਗਰਿਕਾਂ ਦੀ ਭਾਗੀਦਾਰੀ ਵੀ ਬੇਹੱਦ ਜ਼ਰੂਰੀ ਹੈ। ਸੀ. ਸੀ. ਟੀ. ਵੀ. ਕੈਮਰੇ ਸੁਰੱਖਿਆ ਦਾ ਪ੍ਰਭਾਵਸ਼ਾਲੀ ਸਾਧਨ ਹਨ। ਇਸ ਲਈ ਸਾਰੇ ਵਪਾਰੀ ਆਪਣੀਆਂ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਵਿਚ ਕੈਮਰੇ ਲਗਾਉਣ, ਉਨ੍ਹਾਂ ਨੂੰ ਨਿਯਮਿਤ ਤੌਰ ’ਤੇ ਚਾਲੂ ਰੱਖਣ ਅਤੇ ਸੁਰੱਖਿਅਤ ਬਾਜ਼ਾਰ ਬਣਾਉਣ ਵਿਚ ਪੁਲਿਸ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਕਰਨਾਲ ਪੁਲਿਸ ਆਮ ਲੋਕਾਂ ਦੀ ਸੁਰੱਖਿਆ ਲਈ ਵਚਨਬੱਧ ਹੈ।