ਸਰਕਾਰ ਦਾ 72 ਘੰਟਿਆਂ ਦੇ ਅੰਦਰ ਫ਼ਸਲਾਂ ਦੀ ਅਦਾਇਗੀ ਦਾ ਦਾਅਵਾ ਖੋਖਲਾ- ਜੱਸਾ
ਸਿਰਸਾ, 28 ਨਵੰਬਰ (ਭੁਪਿੰਦਰ ਪੰਨੀਵਾਲੀਆ)- ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਜੱਸਾ ਨੇ ਕਿਹਾ ਕਿ ਸੂਬਾ ਭਾਜਪਾ ਸਰਕਾਰ ਦੇ ਕਿਸਾਨਾਂ ਨੂੰ ਫ਼ਸਲ ਦਾ ਭੁਗਤਾਨ 72 ਘੰਟਿਆਂ ਦੇ ਅੰਦਰ ਕਰਨ ਦੇ ਦਾਆਵੇ ਖੋਖਲੇ ਸਾਬਤ ਹੋ ਰਹੇ ਹਨ। ਨਹਿਰੀ ਪਾਣੀ ਦੀ ਕਮੀ ਕਾਰਨ ਹਾੜੀ ਦੀ ਬੀਜਾਈ ਦੇ ਪਛੜਣ ਦਾ ਖਦਸ਼ਾ ਹੈ।
ਸਿਰਸਾ, 28 ਨਵੰਬਰ (ਭੁਪਿੰਦਰ ਪੰਨੀਵਾਲੀਆ)- ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਜੱਸਾ ਨੇ ਕਿਹਾ ਕਿ ਸੂਬਾ ਭਾਜਪਾ ਸਰਕਾਰ ਦੇ ਕਿਸਾਨਾਂ ਨੂੰ ਫ਼ਸਲ ਦਾ ਭੁਗਤਾਨ 72 ਘੰਟਿਆਂ ਦੇ ਅੰਦਰ ਕਰਨ ਦੇ ਦਾਆਵੇ ਖੋਖਲੇ ਸਾਬਤ ਹੋ ਰਹੇ ਹਨ। ਨਹਿਰੀ ਪਾਣੀ ਦੀ ਕਮੀ ਕਾਰਨ ਹਾੜੀ ਦੀ ਬੀਜਾਈ ਦੇ ਪਛੜਣ ਦਾ ਖਦਸ਼ਾ ਹੈ।ਇਨੈਲੋ ਜ਼ਿਲ੍ਹਾ ਨੇ ਕਿਹਾ ਕਿ ਝੋਨੇ ਦੀ ਅਦਾਇਗੀ ਨਾ ਹੋਣ ਕਾਰਨ ਕਿਸਾਨਾਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਆਪਣਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ। ਇਨੈਲੋ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਸਿਰਸਾ ਜ਼ਿਲ੍ਹੇ ਦੇ ਜ਼ਿਆਦਾਤਰ ਪਿੰਡਾਂ ਵਿੱਚ ਪਾਣੀ ਦੀ ਘਾਟ ਕਾਰਨ ਪਿੰਡ ਵਾਸੀਆਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਦੋਂ ਕਿ ਮੁੱਖ ਮੰਤਰੀ ਦਾਅਵਾ ਕਰਦੇ ਹਨ ਕਿ ਸਿਰਸਾ ਵਿੱਚ ਪਾਣੀ ਦੀ ਕੋਈ ਕਮੀ ਨਹੀਂ ਹੈ। ਜੱਸਾ ਨੇ ਕਿਹਾ ਕਿ ਪਹਿਲਾਂ ਸਿਰਸਾ ਜ਼ਿਲ੍ਹੇ ਵਿੱਚ ਨਹਿਰਾਂ ਵਿੱਚ 15 ਦਿਨਾਂ ਲਈ ਪਾਣੀ ਛੱਡਿਆ ਜਾਂਦਾ ਸੀ, ਜਿਸ ਤੋਂ ਬਾਅਦ ਇੱਕ ਹਫ਼ਤੇ ਦਾ ਬੰਦ ਰੱਖਿਆ ਜਾਂਦਾ ਸੀ। ਇਸ ਵੇਲੇ ਸਿਰਸਾ ਦੀਆਂ ਨਹਿਰਾਂ ਸਿਰਫ਼ ਇੱਕ ਹਫ਼ਤੇ ਲਈ ਚੱਲ ਰਹੀਆਂ ਹਨ ਜਦੋਂ ਕਿ ਪਾਣੀ 15 ਦਿਨਾਂ ਲਈ ਬੰਦ ਰਹਿੰਦੀਆਂ ਹਨ। ਨਤੀਜੇ ਵਜੋਂ ਜ਼ਿਲ੍ਹੇ ਦੇ ਜ਼ਿਆਦਾਤਰ ਪਿੰਡਾਂ ਵਿੱਚ ਵਾਟਰਵਰਕਸ ‘ਚ ਜਿਥੇ ਪਾਣੀ ਦੀ ਭਾਰੀ ਘਾਟ ਹੈ ਉਥੇ ਹੀ ਹਾੜੀ ਦੀ ਬੀਜਾਈ ਦੇ ਪਛੜਣ ਦਾ ਵੀ ਖਦਸ਼ਾ ਪੈਦਾ ਹੋ ਗਿਆ ਹੈ। ਉਨ੍ਹਾਂ ਰਾਜ ਸਰਕਾਰ ਨੂੰ ਕਿਸਾਨਾਂ ਦੀਆਂ ਗੰਭੀਰ ਸਮੱਸਿਆਵਾਂ ਦੇ ਹੱਲ ਲਈ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ ਹੈ।