28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਅਕਾਲ ਅਕੈਡਮੀ ਬੜਾਗੁੜ੍ਹਾ ਵਿੱਚ ਸ਼ਰਧਾਪੂਰਵਕ ਮਨਾਇਆ ਗੁਰਪੁਰਬ

ਕਾਲਾਂਵਾਲੀ/ਸਿਰਸਾ, 28 ਨਵੰਬਰ (ਭੁਪਿੰਦਰ ਪੰਨੀਵਾਲੀਆ)- ਅਕਾਲ ਅਕੈਡਮੀ ਬੜਾਗੁੜ੍ਹਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਵੱਡੀ ਗਿਣਤੀ ਵਿੱਚ ਮਾਪੇ ਆਪਣੇ ਬੱਚਿਆਂ ਨਾਲ ਸ਼ਿਰਕਤ ਕਰਨ ਲਈ ਪਹੁੰਚੇ ਸਨ।

Ad Position 21
No active advertisement
ਅਜੀਤ ਡੈਸਕ 29-11-2026
ਕਾਲਾਂਵਾਲੀ/ਸਿਰਸਾ, 28 ਨਵੰਬਰ (ਭੁਪਿੰਦਰ ਪੰਨੀਵਾਲੀਆ)- ਅਕਾਲ ਅਕੈਡਮੀ ਬੜਾਗੁੜ੍ਹਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਵੱਡੀ ਗਿਣਤੀ ਵਿੱਚ ਮਾਪੇ ਆਪਣੇ ਬੱਚਿਆਂ ਨਾਲ ਸ਼ਿਰਕਤ ਕਰਨ ਲਈ ਪਹੁੰਚੇ ਸਨ। ਅਕੈਡਮੀ ਦੀ ਪ੍ਰਿੰਸੀਪਲ ਪਰਮਜੀਤ ਕੌਰ ਨੇ ਦੱਸਿਆ ਕਿ ਸਵੇਰੇ ਸ਼੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਤੋਂ ਬਾਅਦ ਬੱਚਿਆਂ ਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਤੋਂ ਬਾਅਦ ਬੱਚਿਆਂ ਵੱਲੋਂ ਸ਼ਾਨਦਾਰ ਗਤਕੇ ਦਾ ਪ੍ਰਦਰਸ਼ਨ ਕੀਤਾ। ਪ੍ਰਬੰਧਕਾਂ ਨੇ ਇਸ ਸ਼ੁਭ ਮੌਕੇ ‘ਤੇ ਮੌਜੂਦ ਸਭ ਧੰਨਵਾਦ ਕੀਤਾ ਅਤੇ ਸਾਰਿਆਂ ਨੂੰ ਪ੍ਰਕਾਸ਼ ਪੁਰਬ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਹਾਰਦਿਕ ਵਧਾਈਆਂ। ਸਟੇਜ ‘ਤੇ ਆਪਣੀ ਪ੍ਰਤਿਭਾ ਦਿਖਾਉਣ ਵਾਲੇ ਬੱਚਿਆਂ ਨੂੰ ਵਿਸ਼ੇਸ਼ ਉਤਸ਼ਾਹ ਦਿੱਤਾ ਗਿਆ। ਪ੍ਰਿੰਸੀਪਲ ਪਰਮਜੀਤ ਕੌਰ ਨੇ ਧਾਰਮਿਕ ਸਮਾਗਮ ਨੂੰ ਸਫਲ ਬਣਾਉਣ ਲਈ ਸਟਾਫ਼ ਦੇ ਨਾਲ-ਨਾਲ ਬੱਚਿਆਂ ਨੂੰ ਵਧਾਈ ਦਿੱਤੀ। ਦਿੱਤਾ। ਇਸ ਮੌਕੇ ‘ਤੇ ਪ੍ਰਤਿਭਾਸ਼ਾਲੀ ਬੱਚਿਆਂ ਅਤੇ ਪਤਵੰਤੇ ਸੱਜਣਾਂ ਨੂੰ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸੜਕ ਹਾਦਸਿਆਂ ਨੂੰ ਰੋਕਣ ਲਈ ਟਰੈਫਿਕ ਪੁਲਿਸ ਨੇ ਵਾਹਨਾਂ ’ਤੇ ਰਿਫਲੈਕਟਰ ਲਗਾਏ
Ad Position 24