29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਬੱਲਭਗੜ੍ਹ ਤੇ ਫਰੀਦਾਬਾਦ ’ਚ ਤਿਲਕ-ਜੰਞੂ ਰੱਖਿਅਕ ਯਾਤਰਾ ਦਾ ਨਿੱਘਾ ਸਵਾਗਤ- ਕਾਲਕਾ ਤੇ ਕਾਹਲੋਂ

ਨਵੀਂ ਦਿੱਲੀ, 29 ਨਵੰਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਮਾਪਤੀ ਸਮਾਗਮਾਂ ਨੂੰ ਸਮਰਪਿਤ ਸਜਾਈ ਗਈ ਇਤਿਹਾਸਕ ‘ਤਿਲਕ-ਜੰਞੂ ਰੱਖਿਅਕ ਯਾਤਰਾ’ ਦਾ ਬੱਲਭਗੜ੍ਹ ਅਤੇ ਫਰੀਦਾਬਾਦ ਵਿਖੇ ਪਹੁੰਚਣ ’ ਤੇ ਸੰਗਤਾਂ ਵਲੋਂ ਬਹੁਤ ਉਤਸ਼ਾਹ, ਸ਼ਰਧਾ ਅਤੇ ਸਤਿਕਾਰ ਨਾਲ ਨਿੱਘਾ ਸਵਾਗਤ ਕੀਤਾ ਗਿਆ। ਇਸ ਸੰਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਯਾਤਰਾ ਦੇ ਵੱਖ-ਵੱਖ ਪੜਾਵਾਂ ਦੌਰਾਨ ਸੰਗਤਾਂ ਵਲੋਂ ਦਿਖਾਇਆ ਜਾ ਰਿਹਾ ਅਥਾਹ ਉਤਸ਼ਾਹ ਅਤੇ ਗੁਰੂ ਸਾਹਿਬ ਪ੍ਰਤੀ ਅਟੁੱਟ ਸ਼ਰਧਾ ਇਸ ਗੱਲ ਦਾ ਪ੍ਰਮਾਣ ਹੈ ਕਿ ਨੌਵੇਂ ਪਾਤਸ਼ਾਹ ਦੀ ਲਾਸਾਨੀ ਸ਼ਹਾਦਤ ਅਤੇ ਸਰਬੱਤ ਦੇ ਧਾਰਮਿਕ ਅਧਿਕਾਰਾਂ ਦੀ ਰਾਖੀ ਲਈ ਦਿੱਤੀ ਗਈ ਮਹਾਨ ਕੁਰਬਾਨੀ ਅੱਜ ਵੀ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹੈ।

Ad Position 21
No active advertisement
ਅਜੀਤ ਡੈਸਕ 30-11-2026
ਨਵੀਂ ਦਿੱਲੀ, 29 ਨਵੰਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਮਾਪਤੀ ਸਮਾਗਮਾਂ ਨੂੰ ਸਮਰਪਿਤ ਸਜਾਈ ਗਈ ਇਤਿਹਾਸਕ ‘ਤਿਲਕ-ਜੰਞੂ ਰੱਖਿਅਕ ਯਾਤਰਾ’ ਦਾ ਬੱਲਭਗੜ੍ਹ ਅਤੇ ਫਰੀਦਾਬਾਦ ਵਿਖੇ ਪਹੁੰਚਣ ’ ਤੇ ਸੰਗਤਾਂ ਵਲੋਂ ਬਹੁਤ ਉਤਸ਼ਾਹ, ਸ਼ਰਧਾ ਅਤੇ ਸਤਿਕਾਰ ਨਾਲ ਨਿੱਘਾ ਸਵਾਗਤ ਕੀਤਾ ਗਿਆ। ਇਸ ਸੰਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਯਾਤਰਾ ਦੇ ਵੱਖ-ਵੱਖ ਪੜਾਵਾਂ ਦੌਰਾਨ ਸੰਗਤਾਂ ਵਲੋਂ ਦਿਖਾਇਆ ਜਾ ਰਿਹਾ ਅਥਾਹ ਉਤਸ਼ਾਹ ਅਤੇ ਗੁਰੂ ਸਾਹਿਬ ਪ੍ਰਤੀ ਅਟੁੱਟ ਸ਼ਰਧਾ ਇਸ ਗੱਲ ਦਾ ਪ੍ਰਮਾਣ ਹੈ ਕਿ ਨੌਵੇਂ ਪਾਤਸ਼ਾਹ ਦੀ ਲਾਸਾਨੀ ਸ਼ਹਾਦਤ ਅਤੇ ਸਰਬੱਤ ਦੇ ਧਾਰਮਿਕ ਅਧਿਕਾਰਾਂ ਦੀ ਰਾਖੀ ਲਈ ਦਿੱਤੀ ਗਈ ਮਹਾਨ ਕੁਰਬਾਨੀ ਅੱਜ ਵੀ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਬੱਲਭਗੜ੍ਹ ਅਤੇ ਫਰੀਦਾਬਾਦ ਵਿਖੇ ਸੰਗਤਾਂ ਵਲੋਂ ਜਿਸ ਪਿਆਰ, ਸਤਿਕਾਰ ਅਤੇ ਉਤਸ਼ਾਹ ਨਾਲ ਯਾਤਰਾ ਦਾ ਸਵਾਗਤ ਕੀਤਾ ਗਿਆ ਹੈ, ਉਸ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੂਹ ਸੰਗਤਾਂ ਦੇ ਹਿਰਦੇ ਤੋਂ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਸੰਗਤਾਂ ਦਾ ਇਹ ਭਰਪੂਰ ਸਹਿਯੋਗ ਅਤੇ ਗੁਰੂ ਸਾਹਿਬ ਪ੍ਰਤੀ ਸਮਰਪਣ ਯਾਤਰਾ ਦੇ ਉਦੇਸ਼ ਨੂੰ ਹੋਰ ਵੀ ਸਾਰਥਕ ਬਣਾਉਂਦਾ ਹੈ। ਦੋਵਾਂ ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਮਨੁੱਖੀ ਅਧਿਕਾਰਾਂ, ਧਾਰਮਿਕ ਆਜ਼ਾਦੀ, ਸਹਿਣਸ਼ੀਲਤਾ ਅਤੇ ਸਰਬਸਾਂਝੀਵਾਲਤਾ ਦੀ ਅਜਿਹੀ ਅਦੁੱਤੀ ਮਿਸਾਲ ਹੈ, ਜਿਸ ਦੀ ਮਹੱਤਤਾ ਸਮੇਂ ਦੀਆਂ ਹੱਦਾਂ ਤੋਂ ਪਰੇ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਮਹਾਨ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਤੱਕ ਇਸ ਮਹਾਨ ਵਿਰਾਸਤ ਦਾ ਸੰਦੇਸ਼ ਪਹੁੰਚਾਉਣ ਦੀ ਅਪੀਲ ਵੀ ਕੀਤੀ।
Ad Position 22
No active advertisement
ਪਿਛਲੀ ਖ਼ਬਰ ਡਾ.ਗੁਰਿੰਦਰਜੀਤ ਸਿੰਘ ਭੁੱਲਰ ਨੇ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਵਜੋਂ ਸੰਭਾਲਿਆ ਅਹੁਦਾ ਅਗਲੀ ਖ਼ਬਰ 30-11-2026
Ad Position 24