ਭੋਗਲ ਨੇ ਦਿੱਲੀ ’ਚ 1984 ਸਿੱਖ ਕਤਲੇਆਮ ਦੀ ਯਾਦਗਾਰ ਬਣਾਉਣ ਦੀ ਮੰਗ ਨੂੰ ਮੁੜ ਦੁਹਰਾਇਆ
ਨਵੀਂ ਦਿੱਲੀ, 29 ਨਵੰਬਰ (ਜਗਤਾਰ ਸਿੰਘ)-ਸੀਨੀਅਰ ਅਕਾਲੀ ਆਗੂ ਤੇ ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ-1984 ਦੇ ਮੁਖੀ ਜਥੇਦਾਰ ਕੁਲਦੀਪ ਸਿੰਘ ਭੋਗਲ ਨੇ ਦਿੱਲੀ ਦੀ ਰੇਖਾ ਗੁਪਤਾ ਸਰਕਾਰ ਨੂੰ ਮੁੜ ਅਪੀਲ ਕੀਤੀ ਹੈ ਕਿ 1984 ਸਿੱਖ ਕਤਲੇਆਮ ਦੀ ਯਾਦਗਾਰ ਰਾਜਧਾਨੀ ਵਿਚ ਕਿਸੀ ਢੁਕਵੀਂ ਥਾਂ ’ਤੇ ਬਣਾਈ ਜਾਵੇ। ਭੋਗਲ ਨੇ ਦੱਸਿਆ ਕਿ ਇਸ ਮੰਗ ਨੂੰ ਲੈ ਕੇ ਪਿਛੋਕੜ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ,ਦਿੱਲੀ ਦੇ ਉਪਰਾਜਪਾਲ ਤਰਨਜੀਤ ਸਿੰਘ ਸੰਧੂ ਤੋਂ ਇਲਾਵਾ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਸਮੇਤ ਸਾਰੇ ਮੰਤਰੀਆਂ ਨੂੰ ਚਿੱਠੀ ਲਿਖੀ ਜਾ ਚੁੱਕੀ ਹੈ।
ਨਵੀਂ ਦਿੱਲੀ, 29 ਨਵੰਬਰ (ਜਗਤਾਰ ਸਿੰਘ)-ਸੀਨੀਅਰ ਅਕਾਲੀ ਆਗੂ ਤੇ ਆਲ ਇੰਡੀਆ ਦੰਗਾ ਪੀੜਤ ਰਾਹਤ ਕਮੇਟੀ-1984 ਦੇ ਮੁਖੀ ਜਥੇਦਾਰ ਕੁਲਦੀਪ ਸਿੰਘ ਭੋਗਲ ਨੇ ਦਿੱਲੀ ਦੀ ਰੇਖਾ ਗੁਪਤਾ ਸਰਕਾਰ ਨੂੰ ਮੁੜ ਅਪੀਲ ਕੀਤੀ ਹੈ ਕਿ 1984 ਸਿੱਖ ਕਤਲੇਆਮ ਦੀ ਯਾਦਗਾਰ ਰਾਜਧਾਨੀ ਵਿਚ ਕਿਸੀ ਢੁਕਵੀਂ ਥਾਂ ’ਤੇ ਬਣਾਈ ਜਾਵੇ।ਭੋਗਲ ਨੇ ਦੱਸਿਆ ਕਿ ਇਸ ਮੰਗ ਨੂੰ ਲੈ ਕੇ ਪਿਛੋਕੜ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ,ਦਿੱਲੀ ਦੇ ਉਪਰਾਜਪਾਲ ਤਰਨਜੀਤ ਸਿੰਘ ਸੰਧੂ ਤੋਂ ਇਲਾਵਾ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਸਮੇਤ ਸਾਰੇ ਮੰਤਰੀਆਂ ਨੂੰ ਚਿੱਠੀ ਲਿਖੀ ਜਾ ਚੁੱਕੀ ਹੈ। ਭੋਗਲ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਰਾਜਧਾਨੀ ਵਿਚ 1984 ਸਿੱਖ ਕਤਲੇਆਮ ਦੀ ਯਾਦਗਾਰ ਦੀ ਉਸਾਰੀ ਦੀ ਕੀਤੀ ਮੰਗ ਕੀਤੀ ਜਾ ਰਹੀ ਹੈ ਪਰ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਕੋਈ ਖ਼ਾਸ ਦਿਲਚਸਪੀ ਨਹੀਂ ਵਿਖਾਈ ਜਾ ਰਹੀ ਹੈ। ਭੋਗਲ ਨੇ ਚਿੰਤਾ ਜਤਾਈ ਕਿ ਪਿਛਲੇ ਲੰਮੇ ਸਮੇਂ ਤੋਂ ਇਸ ਵਿਸ਼ੇ ਬਾਰੇ ਆਵਾਜ਼ ਬੁਲੰਦ ਕੀਤੇ ਜਾਣ ਦੇ ਬਾਵਜੂਦ ਸਰਕਾਰੀ ਪੱਧਰ ’ਤੇ ਕਿਸੀ ਵੀ ਸਬੰਧਿਤ ਅਧਿਕਾਰੀ ਵੱਲੋਂ ਨਾ ਤਾਂ ਕੋਈ ਹਾਂ-ਪੱਖੀ ਹੁੰਗਾਰਾ ਮਿਲਿਆ ਹੈ ਅਤੇ ਨਾ ਹੀ ਕੋਈ ਠੋਸ ਕਾਰਵਾਈ ਦੀ ਜਾਣਕਾਰੀ ਮਿਲੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਜਦੋਂ ਦਿੱਲੀ ਵਿਚ ਪੂਰਨ ਬਹੁਮਤ ਦੀ ਭਾਜਪਾ ਸਰਕਾਰ ਹੈ ਤਾਂ ਪਤਾ ਨਹੀਂ ਕਿਉਂ ਇਸ ਮਾਮਲੇ ਪ੍ਰਤੀ ਗੰਭੀਰਤਾ ਨਹੀਂ ਦਿਖਾਈ ਜਾ ਰਹੀ ।