29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

‘ ਕਕਾਰ’ ਧਾਰਨ ਕਰਨ ਵਾਲੇ ਨੌਜਵਾਨ ਨੂੰ ਪ੍ਰੀਖਿਆ ਦੇਣ ਤੋਂ ਰੋਕਣ ਦੀ ਘਟਨਾ ਮੰਦਭਾਗੀ - ਪਰਮਜੀਤ ਸਿੰਘ

ਨਵੀਂ ਦਿੱਲੀ, 29 ਨਵੰਬਰ (ਜਗਤਾਰ ਸਿੰਘ)-‘ਗੁਰਬਾਣੀ ਰਿਸਰਚ ਫਾਊਂਡੇਸ਼ਨ’ ਦੇ ਚੇਅਰਮੈਨ ਪਰਮਜੀਤ ਸਿੰਘ ‘ਵੀਰਜੀ’ (ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ) ਨੇ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਵਿਚ ਅੰਮ੍ਰਿਤਧਾਰੀ ਸਿੱਖ ਨੌਜਵਾਨ ਜਸ਼ਨਦੀਪ ਸਿੰਘ ਨੂੰ ਕੜਾ ਅਤੇ ਕਿਰਪਾਨ (ਕਕਾਰ) ਪਹਿਨਣ ਕਾਰਨ ਪਟਵਾਰੀ ਭਰਤੀ ਪ੍ਰੀਖਿਆ ਵਿਚ ਬੈਠਣ ਤੋਂ ਰੋਕਣ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੰਦੇ ਹੋਏ ਇਸ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਜ਼ਿਲ੍ਹੇ ਵਿਚ ਇੱਕ ਸਿੱਖ ਵਿਦਿਆਰਥਣ ਨੂੰ ਕਕਾਰਾਂ ਕਾਰਨ ਪ੍ਰੀਖਿਆ ਤੋਂ ਰੋਕੇ ਜਾਣ ਦੀ ਘਟਨਾ ਵੀ ਸਾਹਮਣੇ ਆਈ ਹੈ।

Ad Position 21
No active advertisement
ਅਜੀਤ ਡੈਸਕ 30-11-2026
ਨਵੀਂ ਦਿੱਲੀ, 29 ਨਵੰਬਰ (ਜਗਤਾਰ ਸਿੰਘ)-‘ਗੁਰਬਾਣੀ ਰਿਸਰਚ ਫਾਊਂਡੇਸ਼ਨ’ ਦੇ ਚੇਅਰਮੈਨ ਪਰਮਜੀਤ ਸਿੰਘ ‘ਵੀਰਜੀ’ (ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ) ਨੇ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਵਿਚ ਅੰਮ੍ਰਿਤਧਾਰੀ ਸਿੱਖ ਨੌਜਵਾਨ ਜਸ਼ਨਦੀਪ ਸਿੰਘ ਨੂੰ ਕੜਾ ਅਤੇ ਕਿਰਪਾਨ (ਕਕਾਰ) ਪਹਿਨਣ ਕਾਰਨ ਪਟਵਾਰੀ ਭਰਤੀ ਪ੍ਰੀਖਿਆ ਵਿਚ ਬੈਠਣ ਤੋਂ ਰੋਕਣ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੰਦੇ ਹੋਏ ਇਸ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਜ਼ਿਲ੍ਹੇ ਵਿਚ ਇੱਕ ਸਿੱਖ ਵਿਦਿਆਰਥਣ ਨੂੰ ਕਕਾਰਾਂ ਕਾਰਨ ਪ੍ਰੀਖਿਆ ਤੋਂ ਰੋਕੇ ਜਾਣ ਦੀ ਘਟਨਾ ਵੀ ਸਾਹਮਣੇ ਆਈ ਹੈ। ਪਰਮਜੀਤ ਸਿੰਘ ‘ਵੀਰਜੀ’ ਨੇ ਕਿਹਾ ਕਿ ਇਹ ਸਿੱਖਾਂ ਦੇ ਧਾਰਮਿਕ ਅਤੇ ਸੰਵਿਧਾਨਕ ਅਧਿਕਾਰਾਂ ਦੀ ਸਿੱਧੀ ਉਲੰਘਣਾ ਹੈ। ਉਨ੍ਹਾਂ ਨੇ ਭਾਰਤੀ ਸੰਵਿਧਾਨ ਦੀ ਧਾਰਾ 25 ਦਾ ਹਵਾਲਾ ਦਿੰਦਿਆਂ ਕਿਹਾ ਕਿ ਕਕਾਰ ਸਿੱਖ ਧਰਮ ਦਾ ਅਟੁੱਟ ਹਿੱਸਾ ਹਨ। ਉਨ੍ਹਾਂ ਨੇ ਸੂਬਾ ਸਰਕਾਰ ਤੋਂ ਇਸ ਘਟਨਾ ਦੀ ਜਾਂਚ ਕਰਨ ਅਤੇ ਪ੍ਰਭਾਵਿਤ ਨੌਜਵਾਨ ਲਈ ਵਿਸ਼ੇਸ਼ ਮੁੜ-ਪ੍ਰੀਖਿਆ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰੀਖਿਆ ਕੇਂਦਰ ਦੇ ਸਟਾਫ਼ ਵੱਲੋਂ ਕਕਾਰ ਉਤਾਰਨ ਲਈ ਕਹੇ ਜਾਣ ‘ਤੇ ਸਿੱਖ ਨੌਜਵਾਨ ਨੇ ਇਨਕਾਰ ਕਰ ਦਿੱਤਾ ਸੀ, ਜਿਸ ਕਾਰਨ ਉਸ ਨੂੰ ਪ੍ਰੀਖਿਆ ਕੇਂਦਰ ਵਿਚ ਦਾਖ਼ਲ ਨਹੀਂ ਹੋਣ ਦਿੱਤਾ ਗਿਆ।ਉਨ੍ਹਾਂ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਅਧਿਕਾਰੀਆਂ ਵੱਲੋਂ ਅੰਮ੍ਰਿਤਧਾਰੀ ਸਿੱਖ ਨੌਜਵਾਨਾਂ ਨੂੰ ਜਾਣਬੁੱਝ ਕੇ ਪਰੇਸ਼ਾਨ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਇਸ ਲਈ ਅਜਿਹੇ ਮਾਮਲਿਆਂ ਬਾਰੇ ਸਿੱਖ ਕੌਮ ਨੂੰ ਇੱਕਜੁੱਟ ਹੋ ਕੇ ਕਾਰਵਾਈ ਕਰਨੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਗ਼ਰੀਬ ਅਤੇ ਲੋੜਵੰਦ ਸਿੱਖ ਪਰਿਵਾਰਾਂ ਪ੍ਰਤੀ ਵਿਸ਼ੇਸ਼ ਤਵਜੋਂ ਦੇਣ ਦੀ ਲੋੜ- ਰਾਮ ਸਿੰਘ ‘ਬੰਬੇ’ ਅਗਲੀ ਖ਼ਬਰ ਨਿਸ਼ਚਲ ਚੌਧਰੀ ਲਗਾਤਾਰ ਦੂਜੀ ਵਾਰ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਬਣੇ
Ad Position 24