29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਗ਼ਰੀਬ ਅਤੇ ਲੋੜਵੰਦ ਸਿੱਖ ਪਰਿਵਾਰਾਂ ਪ੍ਰਤੀ ਵਿਸ਼ੇਸ਼ ਤਵਜੋਂ ਦੇਣ ਦੀ ਲੋੜ- ਰਾਮ ਸਿੰਘ ‘ਬੰਬੇ’

ਨਵੀਂ ਦਿੱਲੀ,29 ਨਵੰਬਰ (ਜਗਤਾਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਲਈ ਗੋਆ, ਗੁਜਰਾਤ ਤੇ ਕਰਨਾਟਕ ਤੇ ਆਨਰੇਰੀ ਇੰਚਾਰਜ ਰਾਮ ਸਿੰਘ ‘ਬੰਬੇ’ (ਮੁਖੀ ਯੂਨਾਈਟਿਡ ਸਿੰਘ ਸਭਾ ਫਾਊਂਡੇਸ਼ਨ) ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ ’ਤੇ ਪਹਿਰਾ ਦੇਣ ਦੀ ਅਪੀਲ ਕਰਦੇ ਹੋਏ ਕਿਹਾ ਕਿ , ਸੰਗਤ ਵੱਲੋਂ ਇਕੱਠੇ ਕੀਤੇ ਦਸਵੰਧ ਦਾ ਇੱਕ ਵੱਡਾ ਹਿੱਸਾ ਸਿੱਧਾ ਲੋੜਵੰਦ ਸਿੱਖ ਪਰਿਵਾਰਾਂ ਦੀ ਭਲਾਈ ਲਈ ਰਾਖਵਾਂ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵੰਡ ਛਕਣ ਦਾ ਅਸਲ ਸਿਧਾਂਤ ਕੇਵਲ ਲੰਗਰ ਛਕਾਉਣ ਤੱਕ ਸੀਮਤ ਨਹੀਂ ਹੈ, ਸਗੋਂ ਲੋੜਵੰਦ ਅਤੇ ਗ਼ਰੀਬ ਸਿੱਖ ਪਰਿਵਾਰਾਂ ਨੂੰ ਆਤਮ-ਨਿਰਭਰ ਬਣਾਉਣਾ ਅਤੇ ਉਨ੍ਹਾਂ ਦੀ ਹਰ ਪੱਖੋਂ ਸਾਰ ਲੈਣਾ ਵੀ ਇਸ ਦਾ ਅਹਿਮ ਹਿੱਸਾ ਹੈ।

Ad Position 21
No active advertisement
ਅਜੀਤ ਡੈਸਕ 30-11-2026
ਨਵੀਂ ਦਿੱਲੀ,29 ਨਵੰਬਰ (ਜਗਤਾਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਲਈ ਗੋਆ, ਗੁਜਰਾਤ ਤੇ ਕਰਨਾਟਕ ਤੇ ਆਨਰੇਰੀ ਇੰਚਾਰਜ ਰਾਮ ਸਿੰਘ ‘ਬੰਬੇ’ (ਮੁਖੀ ਯੂਨਾਈਟਿਡ ਸਿੰਘ ਸਭਾ ਫਾਊਂਡੇਸ਼ਨ) ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ ’ਤੇ ਪਹਿਰਾ ਦੇਣ ਦੀ ਅਪੀਲ ਕਰਦੇ ਹੋਏ ਕਿਹਾ ਕਿ , ਸੰਗਤ ਵੱਲੋਂ ਇਕੱਠੇ ਕੀਤੇ ਦਸਵੰਧ ਦਾ ਇੱਕ ਵੱਡਾ ਹਿੱਸਾ ਸਿੱਧਾ ਲੋੜਵੰਦ ਸਿੱਖ ਪਰਿਵਾਰਾਂ ਦੀ ਭਲਾਈ ਲਈ ਰਾਖਵਾਂ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵੰਡ ਛਕਣ ਦਾ ਅਸਲ ਸਿਧਾਂਤ ਕੇਵਲ ਲੰਗਰ ਛਕਾਉਣ ਤੱਕ ਸੀਮਤ ਨਹੀਂ ਹੈ, ਸਗੋਂ ਲੋੜਵੰਦ ਅਤੇ ਗ਼ਰੀਬ ਸਿੱਖ ਪਰਿਵਾਰਾਂ ਨੂੰ ਆਤਮ-ਨਿਰਭਰ ਬਣਾਉਣਾ ਅਤੇ ਉਨ੍ਹਾਂ ਦੀ ਹਰ ਪੱਖੋਂ ਸਾਰ ਲੈਣਾ ਵੀ ਇਸ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਗ਼ਰੀਬ ਅਤੇ ਲੋੜਵੰਦ ਸਿੱਖ ਪਰਿਵਾਰਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਚੁੱਕਣਾ ਅਤੇ ਬਿਮਾਰੀ ਵੇਲੇ ਇਲਾਜ ਵਿੱਚ ਮਦਦ ਕਰਨਾ ਵੰਡ ਛਕਣ ਦਾ ਸਭ ਤੋਂ ਉੱਤਮ ਰੂਪ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਵੰਡ ਛਕਣ ਦੇ ਸਿਧਾਂਤ ਤਹਿਤ ਗ਼ਰੀਬ ਅਤੇ ਲੋੜਵੰਦ ਸਿੱਖਾਂ ਦੀ ਮਦਦ ਲਈ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਖੇਤਰਾਂ ਵਿੱਚ ਠੋਸ ਕਦਮ ਚੁੱਕਣੇ ਸਮੇਂ ਦੀ ਮੁੱਖ ਲੋੜ ਹੈ। ਸਿੱਖ ਨੌਜਵਾਨਾਂ ਨੂੰ ਕਿੱਤਾਮੁਖੀ ਕੋਰਸ ਕਰਵਾ ਕੇ ਉਨ੍ਹਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹਾ ਕਰਨਾ ਸਭ ਤੋਂ ਵਧੀਆ ਉਪਰਾਲਾ ਹੈ। ਬਿਮਾਰ ਅਤੇ ਬੇਸਹਾਰਾ ਸਿੱਖਾਂ ਦੇ ਇਲਾਜ ਅਤੇ ਦਵਾਈਆਂ ਦਾ ਪ੍ਰਬੰਧ ਕਰਨਾ ਚਾਹੀਦਾ ਹੈ। ਆਰਥਿਕ ਪੱਖੋਂ ਕਮਜ਼ੋਰ ਸਿੱਖ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਵਿੱਚ ਸਹਿਯੋਗ ਕਰਨਾ ਵੀ ਵੱਡੀ ਸੇਵਾ ਹੈ।
Ad Position 22
No active advertisement
ਪਿਛਲੀ ਖ਼ਬਰ ‘ ਗੁਰਬਾਜ਼ 1313 ਫਾਊਂਡੇਸ਼ਨ’ ਵੱਲੋਂ ਮਾਤਾ ਗੁਜਰੀ ਹਸਪਤਾਲ ਵਿਚ ਮਰੀਜ਼ਾਂ ਵਾਸਤੇ ਰੋਜ਼ਾਨਾ ਚਾਹ-ਲੰਗਰ ਦੀ ਸੇਵਾ ਅਗਲੀ ਖ਼ਬਰ ‘ ਕਕਾਰ’ ਧਾਰਨ ਕਰਨ ਵਾਲੇ ਨੌਜਵਾਨ ਨੂੰ ਪ੍ਰੀਖਿਆ ਦੇਣ ਤੋਂ ਰੋਕਣ ਦੀ ਘਟਨਾ ਮੰਦਭਾਗੀ - ਪਰਮਜੀਤ ਸਿੰਘ
Ad Position 24