ਰਾਤ ਸਮੇਂ ਕਾਨੂੰਨ ਵਿਵਸਥਾ ਮਜ਼ਬੂਤ ਕਰਨ ਲਈ ਕਰਨਾਲ ਪੁਲਿਸ ਚੌਕਸ
ਬਾਜ਼ਾਰਾਂ ਤੇ ਸੰਵੇਦਨਸ਼ੀਲ ਇਲਾਕਿਆਂ ’ ਚ ਗਸ਼ਤ ਤੇ ਨਾਕਾਬੰਦੀ ਕੀਤੀ ਤੇਜ਼
ਕਰਨਾਲ, 29 ਨਵੰਬਰ (ਗੁਰਮੀਤ ਸਿੰਘ ਸੱਗੂ)-ਜ਼ਿਲ੍ਹੇ ‘ਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਬਣਾਈ ਰੱਖਣ ਅਤੇ ਆਮ ਲੋਕਾਂ ‘ਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਕਰਨਾਲ ਪੁਲਿਸ ਨੇ ਰਾਤ ਸਮੇਂ ਚੌਕਸੀ ਵਧਾ ਦਿੱਤੀ ਹੈ। ਐੱਸ.
ਕਰਨਾਲ, 29 ਨਵੰਬਰ (ਗੁਰਮੀਤ ਸਿੰਘ ਸੱਗੂ)-ਜ਼ਿਲ੍ਹੇ ‘ਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਬਣਾਈ ਰੱਖਣ ਅਤੇ ਆਮ ਲੋਕਾਂ ‘ਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਕਰਨਾਲ ਪੁਲਿਸ ਨੇ ਰਾਤ ਸਮੇਂ ਚੌਕਸੀ ਵਧਾ ਦਿੱਤੀ ਹੈ। ਐੱਸ. ਪੀ. ਕਰਨ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਦੇ ਪ੍ਰਮੁੱਖ ਬਾਜ਼ਾਰਾਂ, ਭੀੜ-ਭੜੱਕੇ ਵਾਲੇ ਇਲਾਕਿਆਂ, ਚੌਕਾਂ ਅਤੇ ਸੰਵੇਦਨਸ਼ੀਲ ਥਾਵਾਂ ‘ਤੇ ਪੁਲਿਸ ਵਲੋਂ ਨਿਯਮਤ ਪੈਦਲ ਗਸ਼ਤ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮੁੱਖ ਸੜਕਾਂ ਅਤੇ ਸ਼ੱਕੀ ਗਤੀਵਿਧੀਆਂ ਵਾਲੇ ਇਲਾਕਿਆਂ ‘ਚ ਨਾਕਾਬੰਦੀ ਕਰਕੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦੀਆਂ ਇਨ੍ਹਾਂ ਰਾਤਰੀ ਮੁਹਿੰਮਾਂ ਦਾ ਮੁੱਖ ਮਕਸਦ ਜਨਤਕ ਥਾਵਾਂ ਅਤੇ ਬਾਜ਼ਾਰਾਂ ‘ਚ ਪੁਲਿਸ ਦੀ ਸਰਗਰਮ ਮੌਜੂਦਗੀ ਯਕੀਨੀ ਬਣਾਉਣਾ, ਅਪਰਾਧਿਕ ਗਤੀਵਿਧੀਆਂ ‘ਤੇ ਰੋਕ ਲਗਾਉਣਾ ਅਤੇ ਆਮ ਲੋਕਾਂ ਦਾ ਪੁਲਿਸ ਪ੍ਰਤੀ ਭਰੋਸਾ ਹੋਰ ਮਜ਼ਬੂਤ ਕਰਨਾ ਹੈ। ਗਸ਼ਤ ਦੌਰਾਨ ਪੁਲਿਸ ਮੁਲਾਜ਼ਮ ਸ਼ੱਕੀ ਵਿਅਕਤੀਆਂ ਅਤੇ ਗਤੀਵਿਧੀਆਂ ‘ਤੇ ਨਜ਼ਰ ਰੱਖ ਰਹੇ ਹਨ, ਜਦਕਿ ਨਾਕਾਬੰਦੀ ਦੌਰਾਨ ਸ਼ੱਕੀ ਵਾਹਨਾਂ ਦੀ ਜਾਂਚ ਕਰਕੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਸੰਬੰਧੀ ਐੱਸ. ਪੀ. ਕਰਨ ਗੋਇਲ ਨੇ ਕਿਹਾ ਕਿ ਜ਼ਿਲ੍ਹੇ ‘ਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣਾ ਕਰਨਾਲ ਪੁਲਿਸ ਦੀ ਸਭ ਤੋਂ ਵੱਡੀ ਤਰਜੀਹ ਹੈ। ਪੁਲਿਸ ਅਪਰਾਧਿਕ ਗਤੀਵਿਧੀਆਂ ‘ਚ ਸ਼ਾਮਲ ਵਿਅਕਤੀਆਂ ਅਤੇ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਗਤੀਵਿਧੀ ‘ਚ ਸ਼ਾਮਲ ਪਾਏ ਜਾਣ ਵਾਲੇ ਵਿਅਕਤੀ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਤ ਸਮੇਂ ਗਸ਼ਤ ਦੌਰਾਨ ਪੁਲਿਸ ਅਧਿਕਾਰੀ ਆਮ ਲੋਕਾਂ ਨਾਲ ਸਿੱਧਾ ਸੰਪਰਕ ਵੀ ਕਾਇਮ ਕਰਨਗੇ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਲੋੜ ਅਨੁਸਾਰ ਤੁਰੰਤ ਕਾਰਵਾਈ ਯਕੀਨੀ ਬਣਾਉਣਗੇ। ਕਰਨਾਲ ਪੁਲਿਸ ਦਾ ਉਦੇਸ਼ ਅਪਰਾਧੀਆਂ ‘ਚ ਕਾਨੂੰਨ ਦਾ ਡਰ ਪੈਦਾ ਕਰਨਾ ਅਤੇ ਆਮ ਨਾਗਰਿਕਾਂ ‘ਚ ਸੁਰੱਖਿਆ ਤੇ ਭਰੋਸੇ ਦੀ ਭਾਵਨਾ ਮਜ਼ਬੂਤ ਕਰਨਾ ਹੈ।