29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਦਸਮੇਸ਼ ਸਕੂਲ ਚੋਰਮਾਰ ਖੇੜਾ ਵਿਖੇ ਕਰਵਾਇਆ ਦੋ ਰੋਜ਼ਾ ਸਾਲਾਨਾ ਖੇਡਾਂ ਮੇਲਾ

ਕਾਲਾਂਵਾਲੀ/ਸਿਰਸਾ, 29 ਨਵੰਬਰ (ਭੁਪਿੰਦਰ ਪੰਨੀਵਾਲੀਆ)- ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਚੋਰਮਾਰ ਖੇੜਾ ਵਿਖੇ ਦੋ ਰੋਜ਼ਾ ਸਾਲਾਨਾ ਖੇਡ ਮੇਲਾ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਕਰਵਾਇਆ ਗਿਆ। ਇਨ੍ਹਾਂ ਖੇਡਾਂ ਦਾ ਮੁੱਖ ਉਦੇਸ਼ ‘ਮਿਸ਼ਨ ਨਸ਼ਾ ਮੁਕਤ ਅਤੇ ਤੰਦਰੁਸਤ ਭਵਿੱਖ’ ਦਾ ਸੰਦੇਸ਼ ਦੇਣਾ ਅਤੇ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 30-11-2026
ਕਾਲਾਂਵਾਲੀ/ਸਿਰਸਾ, 29 ਨਵੰਬਰ (ਭੁਪਿੰਦਰ ਪੰਨੀਵਾਲੀਆ)- ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਚੋਰਮਾਰ ਖੇੜਾ ਵਿਖੇ ਦੋ ਰੋਜ਼ਾ ਸਾਲਾਨਾ ਖੇਡ ਮੇਲਾ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਕਰਵਾਇਆ ਗਿਆ। ਇਨ੍ਹਾਂ ਖੇਡਾਂ ਦਾ ਮੁੱਖ ਉਦੇਸ਼ ‘ਮਿਸ਼ਨ ਨਸ਼ਾ ਮੁਕਤ ਅਤੇ ਤੰਦਰੁਸਤ ਭਵਿੱਖ’ ਦਾ ਸੰਦੇਸ਼ ਦੇਣਾ ਅਤੇ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ ਸੀ। ਇਸ ਸਾਲਾਨਾ ਖੇਡ ਮੇਲੇ ਦਾ ਉਦਘਾਟਨ ਗੁਰਦੁਆਰਾ ਸਾਹਿਬ ਚੋਰਮਾਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਪਾਲ ਸਿੰਘ ਅਤੇ ਸਕੂਲ ਦੀ ਡਾਇਰੈਕਟਰ ਡਾ. ਗੁਰਪ੍ਰੀਤ ਕੌਰ ਵਲੋਂ ਮਸ਼ਾਲ ਜਗਾ ਕੇ ਕੀਤਾ ਗਿਆ। ਇਸ ਮੌਕੇ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ, ਜਿਸ ਦੀ ਅਗਵਾਈ ਸਕੂਲ ਦੀ ਘੋੜਸਵਾਰ ਵਿਦਿਆਰਥਣ ਨੇ ਖਾਲਸਾਈ ਨਿਸ਼ਾਨ ਸਾਹਿਬ ਨਾਲ ਕੀਤੀ। ਇਸ ਉਪਰੰਤ ਸਕੂਲ ਦੇ ਵਿਦਿਆਰਥੀਆਂ ਵਲੋਂ ਗਤਕੇ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ, ਜਿਸ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਖੇਡ ਮੁਕਾਬਲਿਆਂ ਦੇ ਨਤੀਜਿਆਂ ਵਿੱਚ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਹਾਊਸ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਚੈਂਪੀਅਨ ਬਣਨ ਦਾ ਮਾਣ ਹਾਸਿਲ ਕੀਤਾ। ਇਸੇ ਤਰ੍ਹਾਂ ਨਵਨੀਤ ਕੌਰ ਅਤੇ ਮਨਿੰਦਰ ਸਿੰਘ ਨੂੰ ਬੈਸਟ ਐਥਲੀਟ ਦੇ ਖਿਤਾਬ ਨਾਲ ਨਿਵਾਜਿਆ ਗਿਆ। ਖੇਡ ਮੁਕਾਬਲਿਆਂ ਦੌਰਾਨ ਲੜਕੇ ਅਤੇ ਲੜਕੀਆਂ ਦੇ ਵੱਖ-ਵੱਖ ਉਮਰ ਵਰਗਾਂ ਵਿੱਚ ਦੌੜਾਂ, ਲੌਂਗ ਜੰਪ, ਸ਼ਾਟ ਪੁੱਟ, ਡਿਸਕਸ ਥਰੋਅ ਸਮੇਤ ਕਈ ਅਥਲੈਟਿਕ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਪੂਰੇ ਜੋਸ਼, ਉਤਸ਼ਾਹ ਅਤੇ ਖੇਡ ਭਾਵਨਾ ਨਾਲ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਖੇਡ ਮੇਲੇ ਦੇ ਸਮਾਪਤੀ ਸਮਾਰੋਹ ’ਤੇ ਡੱਬਵਾਲੀ ਦੀ ਪੁਲਿਸ ਕਪਤਾਨ ਜਸਲੀਨ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੇਡਾਂ ਨਾਲ ਜੁੜਨ ਅਤੇ ਸਰੀਰਕ ਤੇ ਮਾਨਸਿਕ ਤੌਰ ’ਤੇ ਤੰਦਰੁਸਤ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਲੋਂ ਵੱਖ-ਵੱਖ ਖੇਡ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਨੂੰ ਮੈਡਲ ਪਹਿਨਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਬੰਧਕਾਂ ਅਤੇ ਪਿੰਡ ਚੋਰਮਾਰ ਦੇ ਸਰਪੰਚ ਜਤਿੰਦਰ ਸਿੰਘ ਵੱਲੋਂ ਮੁੱਖ ਮਹਿਮਾਨ ਐੱਸ.ਪੀ. ਜਸਲੀਨ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ ਗਿਆ। ਅੰਤ ’ਚ ਸਕੂਲ ਪ੍ਰਿੰਸੀਪਲ ਸੁਮਨ ਸ਼ਰਮਾ ਵਲੋਂ ਮਹਿਮਾਨਾਂ, ਖਿਡਾਰੀਆਂ ਅਤੇ ਸਟਾਫ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸੰਸਦ ਮੈਂਬਰ ਨਵੀਨ ਜਿੰਦਲ ਨੇ ਖੇੜੀ ਗੁਲਾਮ ਅਲੀ ’ਚ ਨੌਜਵਾਨਾਂ ਨੂੰ ਕ੍ਰਿਕਟ ਕਿੱਟਾਂ ਭੇਜੀਆਂ ਅਗਲੀ ਖ਼ਬਰ ਸੀ.ਡੀ.ਐਲ. ਇੰਸਟੀਚਿਊਟ ਪੰਨੀਵਾਲਾ ਮੋਟਾ ਦੇ ਫੂਡ ਵਿਭਾਗ ਦੇ ਵਿਦਿਆਰਥੀਆਂ ਨੂੰ ਕਰਵਾਇਆ ਉਦਯੋਗਿਕ ਟੂਰ
Ad Position 24