ਸ਼ਾਹਕੋਟ, 31 ਦਸੰਬਰ (ਸੁਖਦੀਪ ਸਿੰਘ)-ਯਾਤਰਾ ਸ੍ਰੀ ਹੇਮਕੁੰਟ ਸਾਹਿਬ ਸੇਵਾ ਸੋਸਾਇਟੀ, ਸ਼ਾਹਕੋਟ ਵਲੋਂ ਪੰਜਾਬ ਸਰਕਾਰ ਤੋਂ ਸ਼ਾਹਕੋਟ ਤੋਂ ਸ੍ਰੀ ਅੰਮਿ੍ਤਸਰ ਸਾਹਿਬ ਲਈ ਸਰਕਾਰੀ ਬੱਸ ਦਾ ਰੂਟ ਸ਼ੁਰੂ ਕਰਨ ਦੀ ਮੰਗ ਕੀਤੀ ਹੈ | ਇਸ ਸੰਬੰਧੀ ਜਥੇਦਾਰ ਹਰਜਿੰਦਰ ਸਿੰਘ ਮਠਾੜੂ, ਪ੍ਰਧਾਨ ਅਮਰੀਕ ਸਿੰਘ ਬਾਂਸਲ, ਸੁਰਜੀਤ ਸਿੰਘ, ਬਲਦੇਵ ਸਿੰਘ ਜੋਸਨ ਨੇ ਦੱਸਿਆ ਕਿ ਸਵੇਰੇ 6 ਵਜੇ ਜੋ ਬੱਸ ਵਾਇਆ ਜਲੰਧਰ ਚੱਲਦੀ ਹੈ, ਉਸ ਦਾ ਰੂਟ ਬਦਲ ਕੇ ਵਾਇਆ ਸੁਲਤਾਨਪੁਰ ਲੋਧੀ, ਗੋਇੰਦਵਾਲ ਸਾਹਿਬ, ਤਰਨਤਾਰਨ ਸਾਹਿਬ, ਖਡੂਰ ਸਾਹਿਬ ਰਾਹੀਂ ਚਾਲੂ ਕਰਵਾਇਆ ਜਾਵੇ ਤਾਂ ਜੋ ਇਸ ਰਸਤੇ ਰਾਹੀਂ ਸੰਗਤਾਂ ਗੁਰਧਾਮਾਂ ਦੇ ਦਰਸ਼ਨ ਅਸਾਨੀ ਨਾਲ ਕਰ ਸਕਣ |