ਜਲੰਧਰ, 31 ਦਸੰਬਰ (ਹਰਵਿੰਦਰ ਸਿੰਘ ਫੁੱਲ)-ਨਵੇਂ ਸਾਲ 2026 ਦਾ ਸਵਾਗਤ ਕਰਨ ਲਈ ਸ਼ਹਿਰ ਦੇ ਵੱਖ ਵੱਖ ਗੁਰੂ ਘਰਾਂ 'ਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ | ਜਿਨ੍ਹਾਂ 'ਚ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਕੀਰਤਨ ਦਾ ਅਨੰਦ ਮਾਣਿਆ | ਸਮਾਗਮ ਦੌਰਾਨ ਰਾਤ ਦੇ 12 ਵਜੇ ਸੰਗਤਾਂ ਨੇ ਗੁਰੂ ਗ੍ਰੰਥ ਸਾਹਿਬ ਜੀ ਉੱਪਰ ਫੁੱਲਾਂ ਦੀ ਵਰਖਾ ਕੀਤੀ | ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ਼ ਬਹਾਦਰ ਨਗਰ ਵਿਖੇ ਵੀ ਨਵੇਂ ਸਾਲ 2026 ਦੀ ਆਮਦ ਮੌਕੇ ਵਿਸ਼ੇਸ਼ ਗੁਰਮਤਿ ਸਮਾਗਮ ਸ਼ਾਮ 5.30 ਤੋਂ ਰਾਤ 12.30 ਵਜੇ ਤੱਕ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਜਿਸ ਵਿਚ ਗੁਰਦੁਆਰਾ ਸਾਹਿਬ ਦੇ ਮੁੱਖ ਕਥਾਵਾਚਕ ਅਤੇ ਕੀਰਤਨੀ ਜਥਿਆਂ ਤੋਂ ਇਲਾਵਾ ਭਾਈ ਕੰਵਰਜੀਤ ਸਿੰਘ ਪ੍ਰੀਤ ਅਤੇ ਭਾਈ ਸਾਹਿਬ ਸਿੰਘ (ਦੋਵੇਂ ਹਜ਼ੂਰੀ ਰਾਗੀ ਜਥੇ ਸ੍ਰੀ ਦਰਬਾਰ ਸਾਹਿਬ), ਭਾਈ ਪਿ੍ਤਪਾਲ ਸਿੰਘ (ਕੈਨੇਡਾ ਵਾਲੇ) ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਦੁਆਰਾ ਅਤੇ ਜਥੇਦਾਰ ਜਗਜੀਤ ਸਿੰਘ ਖ਼ਾਲਸਾ (ਪ੍ਰਧਾਨ ਗੁਰਦੁਆਰਾ ਕਮੇਟੀ) ਅਤੇ ਗਿਆਨੀ ਬਲਜੀਤ ਸਿੰਘ ਨੇ ਕਥਾ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਪ੍ਰਧਾਨ ਜਥੇਦਾਰ ਜਗਜੀਤ ਸਿੰਘ ਗਾਬਾ, ਜਸਵਿੰਦਰ ਸਿੰਘ ਮੱਕੜ ਸਰਪ੍ਰਸਤ, ਕਾਰਜਕਾਰੀ ਪ੍ਰਧਾਨ ਕੰਵਲਜੀਤ ਸਿੰਘ, ਮਨਜੀਤ ਸਿੰਘ ਠੁਕਰਾਲ, ਕੰਵਲਜੀਤ ਸਿੰਘ ਸੈਕਟਰੀ, ਗੁਰਵਿੰਦਰ ਸਿੰਘ, ਪਰਮਜੀਤ ਸਿੰਘ ਪਹਿਲਵਾਨ, ਜੋਗਿੰਦਰ ਸਿੰਘ ਕੈਸ਼ੀਅਰ, ਭੁਪਿੰਦਰ ਸਿੰਘ ਭਿੰਦਾ, ਹਰਦੀਪ ਸਿੰਘ ਮੱਲ੍ਹੀ, ਪਰਮਜੀਤ ਸਿੰਘ ਕਾਨਪੁਰੀ, ਸੁਰਜੀਤ ਸਿੰਘ ਸੇਤੀਆ, ਗੁਰਵਿੰਦਰ ਸਿੰਘ ਚੋਪੜਾ, ਪਰਮਿੰਦਰ ਸਿੰਘ ਮੰਗਾ, ਗਗਨਦੀਪ ਸਿੰਘ ਗੱਗੀ, ਮਲਕੀਤ ਸਿੰਘ ਮੁਲਤਾਨੀ, ਸੁਰਜੀਤ ਸਿੰਘ ਮੈਨੇਜਰ ਅਤੇ ਇਸਤਰੀ ਇਸਤਰੀ ਸਤਿਸੰਗ ਸਭਾ ਦੇ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ | ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ ਨਵੇਂ ਸਾਲ ਦੀ ਆਮਦ 'ਤੇ ਰਾਤ ਨੂੰ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਗਿਆ | ਇਹ ਦੀਵਾਨ 31 ਦਸੰਬਰ ਨੂੰ ਸ਼ਾਮ 5:30 ਵਜੇ ਤੋਂ 1 ਜਨਵਰੀ ਅੰਮਿ੍ਤ ਵੇਲੇ 12:30 ਵਜੇ ਤੱਕ ਸਜਾਇਆ | ਜਿਸ 'ਚ ਭਾਈ ਸੁਖਵੰਤ ਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਨੇ ਵਿਸ਼ੇਸ਼ ਤੌਰ 'ਤੇ ਅਤੇ ਭਾਈ ਬਲਦੇਵ ਸਿੰਘ ਅਤੇ ਭਾਈ ਆਤਮਾ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਅੰਮਿ੍ਤਮਈ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਕਥਾਵਾਚਕ ਭਾਈ ਪਰਮਜੀਤ ਸਿੰਘ ਅਤੇ ਬੀਬੀ ਜਸਜੀਤ ਕੌਰ ਨੇ ਨਵੇਂ ਸਾਲ ਦੀ ਆਮਦ 'ਤੇ ਕਥਾ-ਵਿਚਾਰਾਂ ਕਰਦੇ ਹੋਏ ਸੰਗਤਾਂ ਨੂੰ ਗੁਰਬਾਣੀ ਅਤੇ ਸਮੇਂ ਅਨੁਸਾਰ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪ੍ਰਧਾਨ ਮਹਿੰਦਰਜੀਤ ਸਿੰਘ, ਕਮੇਟੀ ਮੈਂਬਰ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਜੁਗਿੰਦਰ ਸਿੰਘ ਗੁੰਬਰ, ਪਰਮਿੰਦਰ ਸਿੰਘ, ਕੁਲ ਤਾਰਨ ਸਿੰਘ ਅਨੰਦ, ਐੱਚ .ਐੱਸ ਭਸੀਨ, ਤੇਜਦੀਪ ਸਿੰਘ ਸੇਠੀ, ਗਗਨਦੀਪ ਸਿੰਘ ਸੇਠੀ ਅਤੇ ਸ਼ਹਿਰ ਦੇ ਹੋਰ ਪਤਵੰਤੇ ਸੱਜਣਾਂ ਨੇ ਗੁਰੂ ਘਰ ਵਿਖੇ ਆਪਣੀ ਹਾਜ਼ਰੀ ਲਗਵਾਈ |