31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 01-01-2026
ਜਮਸ਼ੇਰ ਖਾਸ, 31 ਦਸੰਬਰ (ਹਰਵਿੰਦਰ ਕੁਮਾਰ)-ਪਿੰਡ ਖੇੜਾ ਵਿਚ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ ¢ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਦੱਸਿਆ ਕਿ ਅੱਜ ਸਵੇਰੇ ਗੁਰਦੁਆਰਾ ਸਿੰਘ ਸਭਾ ਖੇੜਾ ਵਿਖੇ ਅੰਮਿ੍ਤ ਵੇਲੇ ਦੀ ਅਰਦਾਸ ਤੋਂ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ¢ ਨਗਰ ਕੀਰਤਨ ਦÏਰਾਨ ਪੰਥ ਦੇ ਮਸ਼ਹੂਰ ਢਾਡੀ ਗਿਆਨੀ ਦੀਦਾਰ ਸਿੰਘ ਸੰਗਤਪੁਰ ਵਾਲਿਆ ਨੇ ਗੁਰੂ ਸਹਿਬ ਦਾ ਇਤਿਹਾਸ ਸਰਵਣ ਕਰਵਾਇਆ¢ ਨਗਰ ਕੀਰਤਨ ਦÏਰਾਨ ਵੱਖ-ਵੱਖ ਜਗ੍ਹਾ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਵਾਗਤ ਲਈ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਸੀ ਅਤੇ ਸੰਗਤਾਂ ਵਲੋਂ ਸ਼ਰਧਾਲੂਆਂ ਦੇ ਛਕਣ ਵਾਸਤੇ ਵੱਖ-ਵੱਖ ਤਰ੍ਹਾਂ ਦੇ ਪਕਵਾਨਾਂ ਦਾ ਲੰਗਰ ਲਗਾਇਆ ਗਿਆ ¢ ਇਸ ਮÏਕੇ ਗੁਰੂ ਘਰ ਦੇ ਹੈਂਡ ਗ੍ਰੰਥੀ ਭਾਈ ਪਵਿੱਤਰ ਸਿੰਘ ਜੀ ਪ੍ਰਧਾਨ ਬੀਬੀ ਰਵਿੰਦਰ ਕÏਰ, ਸੈਕਟਰੀ ਬਲਜਿੰਦਰ ਸਿੰਘ, ਖਜਾਨਚੀ ਬੀਬੀ ਰਾਜਵਿੰਦਰ ਕÏਰ ,ਬਲਵਿੰਦਰਜੀਤ ਸਿੰਘ,ਚਰਨਜੀਤ ਸਿੰਘ, ਹਰਪ੍ਰੀਤ ਸਿੰਘ ,ਸੁਖਦੀਪ ਸਿੰਘ ਆਦਿ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਦੇਸ਼-ਵਿਦੇਸ਼ 'ਚ ਮਨਾਏ ਗਏ ਨਵੇਂ ਸਾਲ ਦੇ ਜਸ਼ਨ ਅਗਲੀ ਖ਼ਬਰ ਵਿਜੀਲੈਂਸ ਬਿਊਰੋ ਵਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਬਲਾਕ ਅਫ਼ਸਰ ਗਿ੍ਫ਼ਤਾਰ
Ad Position 24