29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਨਵੇਂ ਸਾਲ ਦੇ ਸਵਾਗਤ ਲਈ ਵੱਖ-ਵੱਖ ਗੁਰੂ ਘਰਾਂ 'ਚ ਕਰਵਾਏ ਵਿਸ਼ੇਸ਼ ਗੁਰਮਤਿ ਸਮਾਗਮ <br/>

Ad Position 21
No active advertisement
ਸਮਾਗਮ ਦੌਰਾਨ ਰਾਗੀ ਜਥੇ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ ਕਮੇਟੀ ਦੇ ਮੈਂਬਰ | (ਸੱਜੇ) ਸਮਾਗਮ ਦੌਰਾਨ ਰਾਗੀ ਜਥੇ ਨੂੰ ਸਨਮਾਨਿਤ ਕਰਦੇ ਹੋਏ ਪ੍ਰਧਾਨ ਸਰਬਜੀਤ ਸਿੰਘ ਰਾਜਪਾਲ, ਹਰਜਿੰਦਰ ਸਿੰਘ ਲਾਡਾ ਤੇ ਹੋਰ | ਤਸਵੀਰਾਂ : ਜੀ.ਪੀ. ਸਿੰਘ <br/> 02-01-2026
ਜਲੰਧਰ, 1 ਜਨਵਰੀ (ਹਰਵਿੰਦਰ ਸਿੰਘ ਫੁੱਲ)- ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ਼ ਜਲੰਧਰ ਵਿਖੇ ਨਵਾਂ ਸਾਲ ਸਰਬੱਤ ਦੇ ਭਲੇ ਦੀ ਅਰਦਾਸ ਕਰ ਕੇ ਮਨਾਇਆ ਗਿਆ | ਇਸ ਮੌਕੇ ਕਰਵਾਏ ਵਿਸ਼ੇਸ਼ ਗੁਰਮਤਿ ਸਮਾਗਮ 'ਚ ਬੇਅੰਤ ਸਿੰਘ ਸਰਹੱਦੀ ਨੇ ਸੰਗਤਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਕਿਹਾ ਕੋਈ ਵੀ ਦਿਨ ਮਨਾਉਣੇ ਮੁਬਾਰਕ ਹਨ ਪਰ ਹਰ ਸਿੱਖ ਨੂੰ ਚੇਤ ਮਹੀਨੇ ਦੀ ਸੰਗਰਾਂਦ ਦੇ ਮੌਕੇ 'ਤੇ ਨਾਨਕਸ਼ਾਹੀ ਸੰਮਤ ਦੀ ਆਰੰਭਤਾ ਵੀ ਬੜੇ ਖ਼ਾਲਸਾਈ ਜਾਹੋ ਜਲਾਲ ਨਾਲ ਮਨਾਉਣੀ ਚਾਹੀਦੀ ਹੈ | ਪ੍ਰਧਾਨ ਗੁਰਕਿਰਪਾਲ ਸਿੰਘ ਨੇ ਦੱਸਿਆ ਕਿ ਹਰ ਸਾਲ ਨਵੇਂ ਸਾਲ ਦੀ ਅਰੰਭਤਾ ਦੇ ਮੌਕੇ ਇਤਿਹਾਸਕ ਅਸਥਾਨ ਵਿਖੇ ਕੀਰਤਨ, ਕਥਾ ਤੇ ਗੁਰਮਤਿ ਵਿਚਾਰਾਂ ਦੀ ਛਹਿਬਰ ਨਾਲ ਗੁਰੂ ਦੀ ਅਸੀਸ ਪ੍ਰਾਪਤ ਕਰ ਕੇ ਸਾਲ ਦੀ ਆਰੰਭਤਾ ਕੀਤੀ ਜਾਂਦੀ ਹੈ | ਇਸ ਤੋਂ ਪਹਿਲਾਂ ਸਜਾਏ ਦੀਵਾਨਾ 'ਚ ਭਾਈ ਸੀਤਲ ਸਿੰਘ, ਹੈੱਡ ਗ੍ਰੰਥੀ ਗਿਆਨੀ ਤਰਸੇਮ ਸਿੰਘ ਤੇ ਭਾਈ ਹਰਜਿੰਦਰ ਸਿੰਘ ਖ਼ਾਲਸਾ ਦੇ ਜਥਿਆਂ ਨੇ ਰਸ-ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਮਹਿੰਦਰ ਸਿੰਘ ਲੱਕੀ ਬਵੇਜਾ, ਅਮਨਦੀਪ ਸਿੰਘ, ਅਵਨੀਤ ਸਿੰਘ ਪਾਰਸ, ਜਸ਼ਨ ਗੁੰਬਰ, ਜਸਵਿੰਦਰ ਸਿੰਘ ਵਿਕੀ, ਓਾਕਾਰ ਸਿੰਘ, ਹਰਵਿੰਦਰ ਸਿੰਘ ਭਿੰਦਾ, ਦਮਨਜੀਤ ਸਿੰਘ ਜੁਨੇਜਾ, ਰਮਨਦੀਪ ਸਿੰਘ ਭਾਟੀਆ, ਗੁਰਬਚਨ ਸਿੰਘ, ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਰਹੇਜਾ, ਅਮਰੀਕ ਸਿੰਘ, ਸਤਿੰਦਰਪਾਲ ਸਿੰਘ ਛਾਬੜਾ, ਅਮਨਜੀਤ ਸਿੰਘ ਭੋਲਾ ਛਾਬੜਾ, ਗੁਰਮੀਤ ਸਿੰਘ, ਇੰਦਰਪਾਲ ਸਿੰਘ, ਜਗਜੀਤ ਸਿੰਘ, ਚਰਨਜੀਤ ਸਿੰਘ ਲੁਬਾਣਾ, ਅਕਾਲੀ ਰਛਪਾਲ ਸਿੰਘ, ਗੁਰਜੀਤ ਸਿੰਘ ਪੋਪਲੀ, ਬਿਸ਼ਨ ਸਿੰਘ, ਜਸਬੀਰ ਸਿੰਘ ਸੇਠੀ ਆਦਿ ਹਾਜ਼ਰ ਸਨ |
ਗੁਰਦੁਆਰਾ ਆਦਰਸ਼ ਨਗਰ
ਨਵੇਂ ਸਾਲ ਦੇ ਸੰਬੰਧ 'ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਆਦਰਸ਼ ਨਗਰ ਵਿਖੇ ਕਰਵਾਏ ਗੁਰਮਤਿ ਸਮਾਗਮ 'ਚ ਸਜਾਏ ਦੀਵਾਨਾ 'ਚ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਤੋਂ ਇਲਾਵਾ ਭਾਈ ਬ੍ਰਹਮ ਜੋਤ ਸਿੰਘ ਗੋਪਾਲ ਨਗਰ ਵਾਲੇ, ਭਾਈ ਸਾਹਿਬ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ) ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਭਾਈ ਗੁਰਮੀਤ ਸਿੰਘ ਤੇ ਭਾਈ ਜਸਪਾਲ ਸਿੰਘ ਨੇ ਗੁਰਮਤਿ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਬਜੀਤ ਸਿੰਘ ਰਾਜਪਾਲ, ਹਰਜਿੰਦਰ ਸਿੰਘ ਲਾਡਾ, ਹਰਜਿੰਦਰ ਸਿੰਘ ਠੇਕੇਦਾਰ, ਮਨਜੀਤ ਸਿੰਘ ਬਿੰਦਰਾ, ਹਰਪਿੰਦਰ ਸਿੰਘ, ਠੇਕੇਦਾਰ, ਹਰਪ੍ਰੀਤ ਸਿੰਘ ਛਾਬੜਾ, ਪਿ੍ਤਪਾਲ ਸਿੰਘ, ਬੀਬੀ ਕਮਲਜੀਤ ਕੌਰ, ਬਲਵਿੰਦਰ ਕੌਰ ਸਾਹਨੀ, ਗੁਰਿੰਦਰ ਕੌਰ ਗੂੰਬਰ, ਜਸਵਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਸੈਂਟਰਲ ਟਾਊਨ
ਜਲੰਧਰ, (ਹਰਵਿੰਦਰ ਸਿੰਘ ਫੁੱਲ)- ਨਵੇਂ ਸਾਲ 2026 ਦੇ ਸ਼ੁੱਭ ਅਰੰਭ ਹੋਣ 'ਤੇ 1 ਜਨਵਰੀ ਦੀ ਰਾਤ ਨੂੰ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਸੈਂਟਰਲ ਟਾਊਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਸੰਧਿਆ ਵੇਲੇ ਦੇ ਦੀਵਾਨ ਦੀ ਆਰੰਭਤਾ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਈ | ਉਪਰੰਤ ਦੇਰ ਰਾਤ ਤੱਕ ਚੱਲੇ ਸਮਾਗਮ ਵਿਚ ਭਾਈ ਦਵਿੰਦਰ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ), ਭਾਈ ਸ਼ਨਬੀਰ ਸਿੰਘ ਦੇ ਰਾਗੀ ਜਥਿਆਂ ਨੇ ਕੀਰਤਨ ਦੀ ਹਾਜ਼ਰੀ ਭਰੀ, ਗਿਆਨੀ ਮਨਜੀਤ ਸਿੰਘ ਸੇਵਕ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਸਮਾਗਮ ਦੀ ਸਮਾਪਤੀ 'ਤੇ ਸਾਲ 2025 ਦੇ ਸ਼ੁਕਰਾਨੇ ਲਈ ਅਤੇ ਨਵੇਂ ਵਰੇ੍ਹ ਦੌਰਾਨ ਸੰਗਤਾਂ ਦੀ ਸੁੱਖ ਸ਼ਾਂਤੀ ਲਈ ਗੁਰੂ ਪਾਤਿਸ਼ਾਹ ਦੇ ਚਰਨਾਂ ਵਿਚ ਅਰਦਾਸ ਹੈੱਡ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ ਤਰਨਤਾਰਨ ਨੇ ਕੀਤੀ | ਮੰਚ ਦਾ ਸੰਚਾਲਨ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਵੱਲੋਂ ਕੀਤਾ ਗਿਆ, ਉਨ੍ਹਾਂ ਸੰਗਤਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ | ਪ੍ਰਧਾਨ ਚਰਨਜੀਤ ਸਿੰਘ ਨੇ ਸਮੂਹ ਸੰਗਤਾਂ ਦਾ ਸਮਾਗਮ 'ਚ ਸ਼ਾਮਲ ਹੋਣ 'ਤੇ ਧੰਨਵਾਦ ਕੀਤਾ | ਇਸ ਮੌਕੇ ਬਲਜੀਤ ਸਿੰਘ ਸੇਠੀ, ਗੁਰਮਿੰਦਰ ਸਿੰਘ ਗੋਮਾ, ਰਜਿੰਦਰ ਸਿੰਘ ਬੇਦੀ, ਬਲਬੀਰ ਸਿੰਘ, ਰਵਿੰਦਰ ਸਿੰਘ ਰੀਹਲ, ਦਵਿੰਦਰ ਸਿੰਘ, ਮਨਵਿੰਦਰ ਸਿੰਘ ਸਹਿਗਲ, ਸਰਦੂਲ ਸਿੰਘ ਕਾਨਪੁਰੀ, ਹਰਜਿੰਦਰ ਸਿੰਘ, ਜਸਵਿੰਦਰ ਸਿੰਘ, ਸਰਬਜੀਤ ਸਿੰਘ, ਸੁਖਦੇਵ ਸਿੰਘ ਸਹਿਗਲ, ਪਰਮਜੀਤ ਸਿੰਘ, ਗੁਰਜੀਤ ਸਿੰਘ, ਬਲਦੇਵ ਸਿੰਘ ਕੁੰਦੀ ਐਡਵੋਕੇਟ, ਚਰਨਜੀਤ ਸਿੰਘ ਮੱਕੜ, ਹਰਵਿੰਦਰ ਸਿੰਘ ਸੱਗੂ, ਅਮਰਜੀਤ ਸਿੰਘ ਬੰਟੀ ਆਦਿ ਹਾਜ਼ਰ ਸਨ |
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ
ਜਲੰਧਰ, (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼-1 ਵਿਖੇ ਪੁਰਾਣੇ ਵਰ੍ਹੇ ਨੂੰ ਅਲਵਿਦਾ ਅਤੇ ਨਵੇਂ ਵਰ੍ਹੇ 2026 ਨੂੰ ਜੀ ਆਇਆਂ ਆਖਣ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਭਾਈ ਅਵਤਾਰ ਸਿੰਘ ਖੋਜੀ ਨੇ ਕਥਾ, ਭਾਈ ਸਰਬਜੀਤ ਸਿੰਘ, ਇਸਤਰੀ ਸਤਿਸੰਗ ਸਭਾ ਅਰਬਨ ਅਸਟੇਟ ਅਤੇ ਬੱਚਿਆਂ ਵਲੋਂ ਕੀਰਤਨ ਅਤੇ ਭਾਈ ਵਰਿੰਦਰ ਸਿੰਘ ਯੂ. ਐਸ. ਏ. ਵਾਲਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ਇਸ ਮੌਕੇ ਸੰਗਤਾਂ ਨੇ ਭਰਵੀਂ ਗਿਣਤੀ ਵਿਚ ਸ਼ਮੂਲੀਅਤ ਕੀਤੀ | ਇਸ ਸਮੇਂ ਪ੍ਰਧਾਨ ਹਰਮਿੰਦਰ ਸਿੰਘ, ਹਰਦੀਪ ਸਿੰਘ, ਜੇ. ਐਸ. ਵਾਲੀਅ, ਤਲਵਿੰਦਰ ਸਿੰਘ, ਪੀ. ਐਸ. ਬੇਦੀ, ਗੁਰਮੇਲ ਸਿੰਘ, ਯੁਵਰਾਜ ਸਿੰਘ ਸਚਦੇਵਾ, ਗੁਰਪ੍ਰੀਤ ਸਿੰਘ, ਪਰਮਿੰੰਦਰ ਸਿੰਘ ਖਰਬੰਦਾ, ਦਿਲਬਾਗ ਸਿੰਘ, ਪੀ. ਐਸ..ਭੱਲਾ ਤੇ ਨਰਿੰਦਰਪਾਲ ਸਿੰਘ ਮੈਨੇਜਰ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਪ੍ਰਧਾਨ ਹਰਮਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ 3 ਜਨਵਰੀ ਨੂੰ ਸਵੇਰੇ 6.00 ਵਜੇ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਅਰਬਨ ਅਸਟੇਟ ਦੀ ਪਰਕਰਮਾ ਕਰ ਕੇ ਗੁ: ਸਾਹਿਬ ਪੁੱਜ ਕੇ ਸੰਪੂਰਨ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਐਵੀਨਿਊ ਵੈੱਲਫੇਅਰ ਸੁਸਾਇਟੀ ਨੇ ਜ਼ਮੀਨਾਂ ਵੇਚਣ ਦਾ ਕੀਤਾ ਵਿਰੋਧ <br/> ਅਗਲੀ ਖ਼ਬਰ ਮੁੱਖ ਮੰਤਰੀ ਤੇ ਹੋਰ ਵੱਖ-ਵੱਖ ਸਿਆਸੀ ਆਗੂਆਂ ਵਲੋਂ ਡਾ. ਹਮਦਰਦ ਨਾਲ ਦੁੱਖ ਦਾ ਪ੍ਰਗਟਾਵਾ
Ad Position 24