ਜਲੰਧਰ, 1 ਜਨਵਰੀ (ਸ਼ਿਵ)- ਪੰਜਾਬ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਦੀ ਹਦਾਇਤ 'ਤੇ ਅੱਜ ਆਰ. ਟੀ. ਓ. ਅਮਨਪਾਲ ਸਿੰਘ ਵੱਲੋਂ ਸੜਕ ਸੁਰੱਖਿਆ ਅਭਿਆਨ ਦੀ ਸ਼ੁਰੂਆਤ ਕੀਤੀ | ਵਿਭਾਗ ਵੱਲੋਂ ਇਸ ਅਭਿਆਨ ਦੀ ਰਿਪੋਰਟ ਵੀ ਦਫਤਰ ਨੂੰ ਭੇਜਣ ਲਈ ਕਿਹਾ ਗਿਆ ਹੈ | ਇਸ ਮੌਕੇ ਅਮਨਪਾਲ ਸਿੰਘ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਤਹਿਤ ਗੱਡੀਆਂ ਨੂੰ ਰਿਫ਼ਲੈਕਟਰ ਲਗਾਉਣ ਤੋਂ ਇਲਾਵਾ ਕੈਂਪ ਲਗਾ ਕੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਨਾ ਕਰਨ ਲਈ ਜਾਗਰੂਕ ਕੀਤਾ ਜਾਵੇਗਾ | ਆਰ. ਟੀ. ਓ. ਅਮਨਪਾਲ ਸਿੰਘ ਨੇ ਦੱਸਿਆ ਕਿ ਸੜਕਾਂ 'ਤੇ ਹੁੰਦੇ ਹਾਦਸਿਆਂ ਤੋਂ ਬਚਾਅ ਲਈ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਜ਼ਰੂਰ ਪਾਲਨਾ ਕਰਨੀ ਚਾਹੀਦੀ ਹੈ ਕਿਉਂਕਿ ਹਾਦਸਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਚਿੰਤਾਜਨਕ ਹੈ ਤੇ ਲੋਕਾਂ ਨੂੰ ਜਾਗਰੂਕ ਕਰਕੇ ਹੀ ਹਾਦਸਿਆਂ ਨੂੰ ਰੋਕਿਆ ਜਾ ਸਕਦਾ ਹੈ | ਇਸ ਮੌਕੇ ਏ. ਆਰ. ਟੀ. ਓ. ਵਿਸ਼ਾਲ ਗੋਇਲ ਤੇ ਦਫ਼ਤਰੀ ਸਟਾਫ਼ ਵੀ ਮੌਜੂਦ ਸਨ |