29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਦੁਕਾਨ ਦਾ ਸ਼ਟਰ ਤੋੜ ਕੇ ਰਿਫਾਈਾਡ, ਘਿਓ ਤੇ ਨਕਦੀ ਚੋਰੀ

Ad Position 21
No active advertisement
ਅਜੀਤ ਡੈਸਕ 02-01-2026
ਜਾਲੰਧਰ, 1 ਜਨਵਰੀ (ਸ਼ੈਲੀ) - ਜਲੰਧਰ ਰੇਲਵੇ ਸਟੇਸ਼ਨ ਦੇ ਨੇੜੇ ਮੰਡੀ ਰੋਡ ਉੱਤੇ ਸਥਿਤ ਪਰਸ਼ੋਤਮ ਵਿਸ਼ਵਨਾਥ ਨਾਮਕ ਦੁਕਾਨ ਵਿੱਚ 31 ਦਸੰਬਰ ਦੀ ਰਾਤ ਚੋਰਾਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ | ਚੋਰਾਂ ਨੇ ਦੁਕਾਨ ਦਾ ਸ਼ਟਰ ਤੋੜ ਕੇ ਅੰਦਰੋਂ ਦੇਸੀ ਘਿਉ, ਰਿਫਾਈਾਡ ਦੇ ਕਰੀਬ 8 ਟੀਨ ਤੇ ਕੁਝ ਨਕਦੀ ਚੋਰੀ ਕਰ ਲਈ | ਇਹ ਸਾਰੀ ਘਟਨਾ ਦੁਕਾਨ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿੱਚ ਕੈਦ ਹੋ ਗਈ ਜਿਸ ਵਿੱਚ ਸਾਫ਼ ਦਿੱਖ ਰਿਹਾ ਹੈ ਕਿ ਚਾਰ ਵਿਅਕਤੀ ਦੁਕਾਨ ਅੰਦਰ ਦਾਖ਼ਲ ਹੋ ਕੇ ਵਾਰਦਾਤ ਨੂੰ ਅੰਜਾਮ ਦੇ ਰਹੇ ਹਨ | ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਨੰਬਰ ਤਿੰਨ ਦੀ ਪੁਲਿਸ ਮੌਕੇ 'ਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ | ਦੁਕਾਨ ਦੇ ਮਾਲਕ ਵਿਨੈ ਗੁਪਤਾ ਨੇ ਦੱਸਿਆ ਕਿ ਸਵੇਰੇ ਉਨ੍ਹਾਂ ਨੂੰ ਕਿਸੇ ਦਾ ਫ਼ੋਨ ਆਇਆ ਕਿ ਦੁਕਾਨ ਦਾ ਸ਼ਟਰ ਟੁੱਟਿਆ ਹੋਇਆ ਹੈ | ਜਦੋਂ ਉਹ ਦੁਕਾਨ 'ਤੇ ਪਹੁੰਚੇ ਤਾਂ ਦੇਖਿਆ ਕਿ ਅੰਦਰੋਂ ਦੇਸੀ ਘਿਉ, ਰਿਫਾਈਾਡ ਦੇ ਕਰੀਬ 8 ਟੀਨ ਤੇ ਕੁਝ ਨਕਦੀ ਗਾਇਬ ਸੀ | ਸੀ.ਸੀ.ਟੀ.ਵੀ. ਫੁਟੇਜ ਦੇਖਣ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਦੋ ਵਾਰ ਦੁਕਾਨ 'ਚ ਆ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਗਏ | ਇਸ ਸਬੰਧੀ ਥਾਣਾ ਤਿੰਨ ਦੀ ਪੁਲਿਸ ਵੱਲੋਂ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਨਵੇਂ ਸਾਲ ਦੇ ਸਵਾਗਤ 'ਚ ਭਗਵਾਨ ਵਾਲਮੀਕਿ ਮੰਦਰ ਵਿਖੇ ਕਰਵਾਇਆ ਵਿਸ਼ੇਸ਼ ਸਮਾਗਮ <br/> ਅਗਲੀ ਖ਼ਬਰ ਟਰਾਂਸਪੋਰਟ ਵਿਭਾਗ ਸੜਕ ਸੁਰੱਖਿਆ ਬਾਰੇ ਲੋਕਾਂ ਨੂੰ ਕਰੇਗਾ ਜਾਗਰੂਕ <br/>
Ad Position 24