29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

6 ਜਨਵਰੀ ਦੇ ਮਜ਼ਦੂਰ ਧਰਨੇ ਦੀ ਤਿਆਰੀ ਲਈ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

Ad Position 21
No active advertisement
ਅਜੀਤ ਡੈਸਕ 02-01-2026
ਸ਼ਾਹਕੋਟ, 1 ਜਨਵਰੀ (ਨਗਿੰਦਰ ਸਿੰਘ ਬਾਂਸਲ)- ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ 'ਤੇ 6 ਤੇ 7 ਜਨਵਰੀ ਨੂੰ ਪੰਜਾਬ ਭਰ ਵਿੱਚ ਡੀ.ਸੀ. ਦਫ਼ਤਰਾਂ ਮੂਹਰੇ ਦਿੱਤੇ ਜਾ ਰਹੇ ਧਰਨਿਆਂ ਦੀ ਤਿਆਰੀ ਲਈ ਪਿੰਡਾਂ ਵਿਚ ਮਜ਼ਦੂਰਾਂ ਨੂੰ ਚੇਤੰਨ ਤੇ ਲਾਮਬੰਦ ਕਰਨ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਪਿੰਡ ਮਲਸੀਆਂ ਤੇ ਮਾਲੜੀ ਵਿਖੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਮੀਟਿੰਗਾਂ ਕਰਕੇ ਐਲਾਨ ਕੀਤਾ ਕਿ 6 ਜਨਵਰੀ ਨੂੰ ਡੀ.ਸੀ. ਦਫ਼ਤਰ ਜਲੰਧਰ ਅੱਗੇ ਲਾਏ ਜਾ ਰਹੇ ਧਰਨੇ 'ਚ ਮਜ਼ਦੂਰ ਪਰਿਵਾਰਾਂ ਸਮੇਤ ਸ਼ਾਮਲ ਹੋਣਗੇ | ਜਥੇਬੰਦੀ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ, ਇਲਾਕਾ ਨਕੋਦਰ-ਸ਼ਾਹਕੋਟ ਦੇ ਪ੍ਰਧਾਨ ਹਰਪਾਲ ਬਿੱਟੂ ਤੇ ਸਕੱਤਰ ਸੁਖਜਿੰਦਰ ਲਾਲੀ ਨੇ ਇਸ ਮੌਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਮੁੱਖ ਆਗੂ ਮੁਕੇਸ਼ ਮਲੌਦ ਨੂੰ ਗਿ੍ਫ਼ਤਾਰ ਕਰਨ ਦੀ ਸਖ਼ਤ ਨਿੰਦਾ ਕਰਦਿਆਂ ਮਜ਼ਦੂਰ ਆਗੂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ |

Ad Position 22
No active advertisement
ਪਿਛਲੀ ਖ਼ਬਰ ਨਵੇਂ ਵਰ੍ਹੇ ਦੀ ਆਮਦ ਮੌਕੇ ਕੰਬਲ ਵੰਡੇ <br/> ਅਗਲੀ ਖ਼ਬਰ ਪਟੇਲ ਚੌਕ ਤੋਂ ਬਿਧੀਪੁਰ ਤੱਕ ਗਰੀਨ ਬੈਲਟ ਬਣਾਉਣ ਦੀ ਧੀਮੀ ਗਤੀ ਤੋਂ ਮੇਅਰ ਨਾਰਾਜ਼
Ad Position 24