29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨਵੇਂ ਸਾਲ ਮੌਕੇ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ <br/>

Ad Position 21
No active advertisement
ਅਜੀਤ ਡੈਸਕ 02-01-2026
ਕਿਸ਼ਨਗੜ੍ਹ, 1 ਜਨਵਰੀ (ਹੁਸਨ ਲਾਲ) - ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਅੱਜ ਨਵੇਂ ਸਾਲ ਦੀ ਆਮਦ ਮੌਕੇ ਡੇਰਾ ਸੰਤ ਸਰਵਣ ਦਾਸ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਤੇ ਸੂਬੇ ਦੇ ਹਰ ਵਰਗ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ | ਉਨ੍ਹਾਂ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਣ ਦਾਸ ਜੀ ਪਾਸੋਂ ਆਸ਼ੀਰਵਾਦ ਪ੍ਰਾਪਤ ਕੀਤਾ | ਉਪਰੰਤ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ 20 ਫਰਵਰੀ, 2027 ਨੂੰ ਸੰਤ ਨਿਰੰਜਣ ਦਾਸ ਦੀ ਅਗਵਾਈ ਵਿਚ ਸੰਸਾਰ ਪੱਧਰ 'ਤੇ ਬਨਾਰਸ ਦੀ ਧਰਤੀ 'ਤੇ ਮਨਾਇਆ ਜਾ ਰਿਹਾ ਹੈ | ਇਸ ਇਤਿਹਾਸਕ ਪੁਰਬ ਨੂੰ ਸਮੁੱਚਾ ਰਵਿਦਾਸੀਆ ਭਾਈਚਾਰਾ ਇਕਜੁੱਟ ਹੋ ਕੇ ਮਨਾਵੇ, ਇਸ ਲਈ ਦੇਸ਼ ਭਰ ਵਿੱਚ ਰਵਿਦਾਸੀਆ ਭਾਈਚਾਰੇ ਨੂੰ ਲਾਮਬੰਦ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੇਸ਼ ਵਿੱਚ ਰਵਿਦਾਸੀਆ ਭਾਈਚਾਰੇ ਦੀ ਕਰੀਬ ਸਵਾ 6 ਕਰੋੜ ਆਬਾਦੀ ਹੈ, ਸਮੁੱਚੀ ਲੋਕਾਈ ਤੱਕ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਪਹੁੰਚਾਉਣ ਲਈ ਦੇਸ਼ ਭਰ ਵਿੱਚ ਵੱਡੇ ਪੱਧਰ 'ਤੇ ਲਹਿਰ ਉਸਾਰੀ ਜਾਵੇਗੀ ਜਿਸ ਦੀ ਸ਼ੁਰੂਆਤ ਪੰਜਾਬ ਤੋਂ ਕੀਤੀ ਜਾ ਰਹੀ ਹੈ | ਚੇਅਰਮੈਨ ਗੜ੍ਹੀ ਨੇ ਕਿਹਾ ਕਿ ਇਸ ਲੜੀ ਤਹਿਤ ਆਉਣ ਵਾਲੇ ਤਿੰਨ ਮਹੀਨਿਆਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਨੂੰ ਮੰਨਣ ਵਾਲੀਆਂ ਸਾਰੀਆਂ ਸੰਸਥਾਵਾਂ ਤੇ ਡੇਰਿਆਂ ਤੱਕ ਪਹੁੰਚ ਕੀਤੀ ਜਾਵੇਗੀ ਤੇ ਸਭਨਾਂ ਨੂੰ ਇਕ ਲੜੀ 'ਚ ਪਿਰੋਂਦਿਆਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਪੂਰੀ ਸ਼ਰਧਾ ਭਾਵਨਾ ਤੇ ਮਰਿਆਦਾ ਅਨੁਸਾਰ ਸੁਚੱਜੇ ਢੰਗ ਨਾਲ ਮਨਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਨੂੰ ਮੰਨਣ ਵਾਲੀਆਂ ਸੰਸਥਾਵਾਂ ਸਮੇਤ ਵੱਖ-ਵੱਖ ਭਾਈਚਾਰਿਆਂ ਨੂੰ ਸ਼ਾਮਲ ਕਰ ਕੇ ਪੰਜਾਬ ਵਿੱਚ ਵੱਡੀ ਜਾਗਰੂਕਤਾ ਲਹਿਰ ਖੜ੍ਹੀ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਉਪਰਾਲੇ ਦੀ ਸ਼ੁਰੂਆਤ ਅੱਜ ਡੇਰਾ ਸ਼੍ਰੀ 108 ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਤੋਂ ਕੀਤੀ ਗਈ ਹੈ | ਇਸ ਮੌਕੇ ਜ਼ਿਲ੍ਹਾ ਭਲਾਈ ਅਫ਼ਸਰ ਰਣਬੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨੀਲਕੰਠ ਯੁਵਾ ਬਿ੍ਗੇਡ ਨੇ 'ਏਕ ਸ਼ਾਮ ਮੁਰਲੀ ਵਾਲੇ ਕੇ ਨਾਮ' ਸਮਾਗਮ ਕਰਵਾਇਆ ਅਗਲੀ ਖ਼ਬਰ ਸ਼ਹੀਦਾਂ ਦੀ ਯਾਦ 'ਚ ਲੰਗਰ ਲਗਾਇਆ <br/>
Ad Position 24