ਜਲੰਧਰ, 1 ਜਨਵਰੀ (ਸ਼ੈਲੀ) - ਕਮਿਸ਼ਨਰੇਟ ਪੁਲਿਸ ਦੀ ਕ੍ਰਾਈਮ ਬਰਾਂਚ ਨੇ 260 ਗਰਾਮ ਹੈਰੋਇਨ ਬਰਾਮਦ ਕਰ ਕੇ ਇੱਕ ਲੜਕੀ ਸਮੇਤ ਤਿੰਨ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਦੋਸ਼ੀਆਂ ਦੀ ਪਛਾਣ ਜਤਿੰਦਰ ਸਿੰਘ ਉਰਫ਼ ਆਸ਼ੂ ਪੁੱਤਰ ਦਲਬੀਰ ਸਿੰਘ ਵਾਸੀ ਪਿੰਡ ਕੁਤਬੇਵਾਲ ਕਪੂਰਥਲਾ, ਯੁਵਰਾਜ ਸਿੰਘ ਥਾਪਰ ਉਰਫ਼ ਯੋਗਰਾਜ ਸਿੰਘ ਪੁੱਤਰ ਬਲਜਿੰਦਰ ਸਿੰਘ ਵਾਸੀ ਪਿੰਡ ਮਾਲੜੀ ਨਕੋਦਰ ਤੇ ਲਵਲੀਨ ਕੌਰ ਵਜੋਂ ਹੋਈ ਹੈ | ਜਾਣਕਾਰੀ ਦਿੰਦਿਆਂ ਏ.ਸੀ.ਪੀ. ਅਮਨਬੀਰ ਸਿੰਘ ਨੇ ਦੱਸਿਆ ਕਿ ਕ੍ਰਾਈਮ ਬਰਾਂਚ ਦੀ ਟੀਮ ਨਾਕਾਬੰਦੀ ਦੌਰਾਨ ਪੰਜਾਬ ਐਵੇਨਿਊ ਤੋਂ ਪਿੰਡ ਸੁਭਾਨਾ ਵੱਲ ਜਾ ਰਹੀ ਸੀ ਕਿ ਇਸੇ ਦੌਰਾਨ ਇੱਕ ਬਾਈਕ 'ਤੇ ਉਪਰੋਕਤ ਤਿੰਨੋਂ ਆਉਂਦੇ ਦਿਖਾਈ ਦਿੱਤੇ ਜਿਨ੍ਹਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਗਈ ਤੇ ਇਨ੍ਹਾਂ ਕੋਲੋਂ 260 ਗਰਾਮ ਹੈਰੋਇਨ ਬਰਾਮਦ ਹੋਈ | ਇਨ੍ਹਾਂ ਨੂੰ ਹਿਰਾਸਤ ਵਿਚ ਲੈ ਕੇ ਥਾਣਾ 7 ਵਿਚ ਮਾਮਲਾ ਦਰਜ ਕਰ ਗਿ੍ਫ਼ਤਾਰ ਕਰ ਲਿਆ ਗਿਆ ਹੈ |