25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਵਿਅਕਤੀ ਨੇ ਆਪਣੇ ਆਪ ਨੂੰ ਅੱਗ ਲਗਾਈ, ਮੌਤ

Ad Position 21
No active advertisement
ਅਜੀਤ ਡੈਸਕ 03-01-2026
ਕਰਤਾਰਪੁਰ, 2 ਜਨਵਰੀ (ਜਨਕ ਰਾਜ ਗਿੱਲ)- ਸ਼ਾਮ 6 ਵਜੇ ਦੇ ਕਰੀਬ ਕਰਤਾਰਪੁਰ ਕਪੂਰਥਲਾ ਰੋਡ 'ਤੇ ਪੈਂਦੇ ਪਸ਼ੂ ਹਸਪਤਾਲ ਦੇ ਅੰਦਰ ਦਾਖਲ ਹੋ ਕੇ ਇੱਕ ਅਣਪਛਾਤੇ ਵਿਅਕਤੀ ਵੱਲੋਂ ਆਪਣੇ ਸਰੀਰ 'ਤੇ ਜਲਨਸ਼ੀਲ ਪਦਾਰਥ ਪਾ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲਈ ਗਈ | ਸਿਵਲ ਪਸ਼ੂ ਹਸਪਤਾਲ 'ਚ ਵਾਪਰੀ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੁਖੀ ਕਰਤਾਰਪੁਰ ਰਮਨਦੀਪ ਸਿੰਘ ਅਤੇ ਪੁਲਿਸ ਅਧਿਕਾਰੀ ਮੌਕੇ 'ਤੇ ਪੁੱਜੇ ਅਤੇ ਪੂਰੀ ਤਰ੍ਹਾਂ ਸੜ ਚੁੱਕੀ ਲਾਸ਼ ਨੂੰ ਕਬਜ਼ੇ 'ਚ ਲੈਂਦੇ ਹੋਏ ਮਾਮਲੇ ਦੀ ਜਾਂਚ ਆਰੰਭ ਦਿੱਤੀ | ਇਸ ਮੌਕੇ ਸਿਵਲ ਪਸ਼ੂ ਹਸਪਤਾਲ ਦੇ ਵੈਟਰਨਰੀ ਇੰਸਪੈਕਟਰ ਰਾਜੀਵ ਕੁਮਾਰ ਵੱਲੋਂ ਪੁਲਿਸ ਨੂੰ ਦਿੱਤੇ ਗਏ ਬਿਆਨਾਂ ਅਨੁਸਾਰ ਉਨ੍ਹਾਂ ਨੂੰ ਹਸਪਤਾਲ ਅੰਦਰ ਵਾਪਰੀ ਘਟਨਾ ਨੂੰ ਲੈ ਕੇ ਨੇੜੇ ਰਹਿੰਦੇ ਵਿਅਕਤੀ ਦਾ ਫ਼ੋਨ ਆਇਆ ਕਿ ਹਸਪਤਾਲ ਅੰਦਰ ਇੱਕ ਵਿਅਕਤੀ ਵੱਲੋਂ ਆਪਣੇ ਆਪ ਨੂੰ ਅੱਗ ਲਗਾ ਲਈ ਗਈ ਹੈ ਜਿਸ 'ਤੇ ਉਸ ਵੱਲੋਂ 112 'ਤੇ ਕਾਲ ਕਰਦੇ ਹੋਏ ਪੁਲਿਸ ਨੂੰ ਇਤਲਾਹ ਦਿੱਤੀ ਗਈ ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਆਰੰਭ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ -ਮਾਮਲਾ ਓਸਵਾਲ ਗਰੁੱਪ ਦੇ ਮਾਲਕ ਨਾਲ 7 ਕਰੋੜ ਦੀ ਠੱਗੀ ਦਾ- ਗੁਹਾਟੀ ਤੋਂ ਟਰਾਂਜ਼ਿਟ ਰਿਮਾਂਡ 'ਤੇ ਲਿਆਂਦੀ ਗਈ ਰੂਮੀ ਕਾ... ਅਗਲੀ ਖ਼ਬਰ ਭੇਦਭਰੇ ਹਾਲਾਤ 'ਚ ਵਿਅਕਤੀ ਦੀ ਮੌਤ
Ad Position 24