26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਪ੍ਰਤਾਪ ਬਾਗ ਨੇੜੇ ਸ਼ਰਾਬ ਦੇ ਠੇਕੇ 'ਚ ਲੱਗੀ ਅੱਗ

Ad Position 21
No active advertisement
ਅਜੀਤ ਡੈਸਕ 03-01-2026
ਜਲੰਧਰ, 2 ਜਨਵਰੀ (ਸ਼ੈਲੀ) - 1 ਅਤੇ 2 ਜਨਵਰੀ ਦੀ ਰਾਤ ਨੂੰ , ਜਲੰਧਰ ਦੇ ਪ੍ਰਤਾਪ ਬਾਗ਼ ਨੇੜੇ ਇੱਕ ਸ਼ਰਾਬ ਦੇ ਠੇਕੇ ਵਿਚ ਅਚਾਨਕ ਅੱਗ ਲੱਗ ਗਈ | ਅੱਗ ਲੱਗਣ ਵੇਲੇ ਇੱਕ ਨÏਜਵਾਨ ਦੁਕਾਨ ਦੇ ਅੰਦਰ ਸੀ ਜਿਸ ਨੇ ਰੌਲਾ ਪਾਇਆ ਤੇ ਇਕੱਠੇ ਹੋਏ ਲੋਕਾਂ ਨੇ ਫਾਇਰ ਬਿ੍ਗੇਡ ਨੂੰ ਸੂਚਿਤ ਕੀਤਾ | ਸੂਚਨਾ ਮਿਲਣ 'ਤੇ ਫਾਇਰ ਬਿ੍ਗੇਡ ਮੌਕੇ 'ਤੇ ਪਹੁੰਚੀ ਤੇ ਪਹਿਲਾਂ ਅੰਦਰ ਫਸੇ ਨੌਜਵਾਨ ਨੂੰ ਬਾਹਰ ਕੱਢਿਆ ਅਤੇ ਫਿਰ ਕਾਫ਼ੀ ਮੁਸ਼ੱਕਤ ਨਾਲ ਅੱਗ 'ਤੇ ਕਾਬੂ ਪਾਇਆ | ਇਸ ਦੌਰਾਨ ਲੱਖਾਂ ਰੁਪਏ ਦਾ ਸ਼ਰਾਬ ਦਾ ਸਟਾਕ ਸੜ ਕੇ ਸੁਆਹ ਹੋ ਗਿਆ | ਫਾਇਰ ਵਿਭਾਗ ਦੇ ਅਧਿਕਾਰੀ ਰਜਿੰਦਰ ਸਹੋਤਾ ਨੇ ਦੱਸਿਆ ਕਿ ਸੂਚਨਾ ਮਿਲਣ 'ਤੇ ਉਹ ਮੌਕੇ 'ਤੇ ਪਹੁੰਚੇ ਤੇ ਲਗਭਗ ਚਾਰ ਗੱਡੀਆਂ ਦੀ ਵਰਤੋਂ ਕਰ ਕੇ ਅੱਗ 'ਤੇ ਕਾਬੂ ਪਾਇਆ | ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ | ਮੁੱਢਲੀ ਜਾਂਚ ਤੋਂ ਪਤਾ ਲੱਗਦਾ ਹੈ ਕਿ ਸ਼ਾਰਟ ਸਰਕਟ ਕਾਰਨ ਅੱਗ ਲੱਗੀ ਹੋ ਸਕਦੀ ਹੈ |

Ad Position 22
No active advertisement
ਪਿਛਲੀ ਖ਼ਬਰ ਡਾ. ਰਛਪਾਲ ਸਿੰਘ ਸੰਧੂ ਨੇ ਲਾਇਲਪੁਰ ਖ਼ਾਲਸਾ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਮਜ਼ਦੂਰਾਂ ਨੂੰ ਬੇਰੁਜ਼ਗਾਰੀ ਭੱਤਾ ਦੇਣ 'ਚ ਅਸਫਲ ਰਹੀ ਸਰਕਾਰ- ਰਾਜੇਸ਼ ਬਾਘਾ <br/>
Ad Position 24