26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਗੁਰਾਇਆ ਪੱਤਰਕਾਰ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਹੋਈ <br/>

Ad Position 21
No active advertisement
ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ ਜੀ.ਪੀ.ਏ. ਦੇ ਅਹੁਦੇਦਾਰ | ਅਜੀਤ ਤਸਵੀਰ <br/> 03-01-2026
ਗੁਰਾਇਆ, 2 ਜਨਵਰੀ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਪੱਤਰਕਾਰ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਭ ਤੋਂ ਪਹਿਲਾਂ ਮਾਤਾ ਪ੍ਰਕਾਸ਼ ਕੌਰ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਉਪਰੰਤ ਸਾਲ 2026-27 ਲਈ ਸਰਬਸੰਮਤੀ ਨਾਲ ਮੁਨੀਸ਼ ਬਾਵਾ ਨੂੰ ਪ੍ਰਧਾਨ, ਚਰਨਜੀਤ ਸਿੰਘ ਨੂੰ ਜਨਰਲ ਸਕੱਤਰ ਅਤੇ ਮਨਜੀਤ ਮੱਕੜ ਨੂੰ ਖਜ਼ਾਨਚੀ ਚੁਣਿਆ ਗਿਆ | ਇਸ ਤੋਂ ਇਲਾਵਾ ਹੇਮੰਤ ਵਾਸਦੇਵ ਨੂੰ ਐਸੋਸੀਏਸ਼ਨ ਦਾ ਮੈਂਬਰ ਬਣਾਇਆ ਗਿਆ ਤੇ ਜੁਆਇੰਟ ਸਕੱਤਰ ਦਾ ਅਹੁਦਾ ਦਿੱਤਾ ਗਿਆ | ਇਸ ਮੌਕੇ ਐਸੋਸੀਏਸ਼ਨ ਨੇ ਸਖਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਕਿਹਾ ਕਿ ਹਾਕਮ ਧਿਰ ਨੇ ਆਪਣੀਆਂ ਕੀਤੀਆਂ 'ਤੇ ਪਰਦੇ ਪਾਉਣ ਲਈ ਪੱਤਰਕਾਰਾਂ ਨੂੰ ਨਿਸ਼ਾਨਾਂ ਬਣਾਇਆ ਹੈ | ਜਨਰਲ ਸਕੱਤਰ ਚਰਨਜੀਤ ਸਿੰਘ ਦੁਸਾਂਝ ਨੇ ਦੱਸਿਆ ਕਿ ਪਹਿਲੀਆਂ ਸਰਕਾਰਾਂ ਵੇਲੇ ਦੇ ਮੁੱਖ ਮੰਤਰੀ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੁੰਦੇ ਸਨ ਪਰ ਮੌਜੂਦਾ ਮੱੁਖ ਮੰਤਰੀ ਵਲੋਂ ਪੱਤਰਕਾਰ ਸੰਮੇਲਨ ਹੀ ਬਹੁਤ ਘੱਟ ਹੁੰਦੇ ਹਨ | ਇਹ ਸਰਕਾਰ ਮਸ਼ਹੂਰੀਆਂ ਦੇ ਸਿਰ 'ਤੇ ਹੀ ਚੱਲ ਰਹੀ ਹੈ | ਪੱਤਰਕਾਰਾਂ ਵਲੋਂ ਚੱਲ ਰਹੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਰਜ ਕੀਤੇ ਕੇਸ ਨੂੰ ਤੁਰੰਤ ਵਾਪਸ ਲਵੇ | ਐਸੋਸੀਏਸ਼ਨ ਦੇ ਪ੍ਰਧਾਨ ਮੁਨੀਸ਼ ਬਾਵਾ ਨੇ ਮੰਗ ਕੀਤੀ ਕਿ ਇਸ ਪਰਚੇ ਨੂੰ ਜਲਦੀ ਤੋਂ ਜਲਦੀ ਰੱਦ ਕੀਤਾ ਜਾਵੇ | ਮੀਟਿੰਗ 'ਚ ਮਨਜੀਤ ਮੱਕੜ, ਪ੍ਰਮੋਦ ਕੌਸ਼ਲ, ਸਰਬਜੀਤ ਗਿੱਲ, ਹਰੀਸ਼ ਕਰਵਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਾਹਕੋਟ ਵਿਖੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਨਗਰ ਕੀਰਤਨ ਅੱਜ <br/> ਅਗਲੀ ਖ਼ਬਰ ਪੰਚਾਇਤੀ ਰਾਜ ਸਪੋਰਟਸ ਕਲੱਬ ਬਿਆਸ ਵਲੋਂ 40ਵਾਂ ਫੁੱਟਬਾਲ (ਛਿੰਝ) ਟੂਰਨਾਮੈਂਟ 6 ਤੋਂ
Ad Position 24