26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ 24 ਨੂੰ ਦਿੜ੍ਹਬਾ ਵਿਖੇ ਸੂਬਾ ਪੱਧਰੀ ਰੈਲੀ ਦਾ ਐਲਾਨ <br/>

Ad Position 21
No active advertisement
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂ ਸੰਘਰਸ਼ ਬਾਰੇ ਜਾਣਕਾਰੀ ਦਿੰਦੇ ਹੋਏ | ਤਸਵੀਰ- ਸੁਖਦੀਪ ਸਿੰਘ <br/> 03-01-2026
ਸ਼ਾਹਕੋਟ, 2 ਜਨਵਰੀ (ਸੁਖਦੀਪ ਸਿੰਘ)- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾਈ ਆਗੂ ਵਰਿੰਦਰ ਸਿੰਘ ਮੋਮੀ, ਬਲਿਹਾਰ ਸਿੰਘ, ਜਗਰੂਪ ਸਿੰਘ, ਸ਼ੇਰ ਸਿੰਘ ਖੰਨਾ, ਸਿਮਰਨਜੀਤ ਸਿੰਘ ਨੀਲੋਂ, ਸੰਦੀਪ ਖੱਤਰੀ, ਰਮਨਦੀਪ ਸਿੰਘ, ਕੁਲਦੀਪ ਸਿੰਘ ਜਵੰਦਾ, ਜਗਸੀਰ ਸਿੰਘ ਭੰਗੂ, ਹਰਜਿੰਦਰਪਾਲ ਸਿੰਘ, ਜਗਜੀਤ ਸਿੰਘ, ਦਿਲਬਾਗ ਸਿੰਘ ਆਦਿ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰ ਕੇ ਸੱਤਾ 'ਚ ਆਈ 'ਆਪ ਸਰਕਾਰ' ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ 'ਚ ਰੱਖ ਕੇ ਸਮਾਂ ਲੰਘਾ ਰਹੀ ਹੈ | ਮੁੱਖ ਮੰਤਰੀ ਭਗਵੰਤ ਮਾਨ ਵਲੋਂ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨ੍ਹੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ 'ਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ | ਵਿਰੋਧ ਵਜੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ 24 ਜਨਵਰੀ ਨੂੰ ਦਿੜ੍ਹਬਾ ਦੀ ਅਨਾਜ ਮੰਡੀ 'ਚ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ <br/> ਅਗਲੀ ਖ਼ਬਰ 'ਦਾਸਤਾਂ-ਏ-ਵਾਰਡਬੰਦੀ' ਲੋਹੀਆਂ ਖਾਸ
Ad Position 24