26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ <br/>

Ad Position 21
No active advertisement
ਫਿਲੌਰ ਵਿਖੇ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ | ਤਸਵੀਰ-ਸਤਿੰਦਰ ਸ਼ਰਮਾ <br/> 03-01-2026
ਫਿਲੌਰ, 2 ਜਨਵਰੀ (ਸਤਿੰਦਰ ਸ਼ਰਮਾ)- ਸਥਾਨਕ ਗੁਰਦੁਆਰਾ ਬਾਊਲੀ ਸਾਹਿਬ ਵਿਖੇ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ ਜੋ ਗੁਰਦੁਆਰਾ ਸਾਹਿਬ ਤੋਂ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਸ਼ਹਿਰ ਦੇ ਬਾਜ਼ਾਰਾਂ ਤੇ ਪਿੰਡਾਂ ਲਈ ਰਵਾਨਾ ਹੋਇਆ | ਨਗਰ ਕੀਰਤਨ ਦੌਰਾਨ ਗੱਤਕਾ ਪਾਰਟੀਆਂ ਨੇ ਆਪਣੀ ਕਲਾ ਵਿਖਾਈ | ਢਾਡੀ ਤੇ ਕੀਰਤਨੀ ਜਥਿਆਂ ਵੱਲੋਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਨਗਰ ਕੀਰਤਨ 'ਚ ਉਚੇਚੇ ਤੌਰ 'ਤੇ ਹਾਜ਼ਰੀ ਲਾਉਣ ਲਈ ਸਾਬਕਾ ਅਕਾਲੀ ਵਿਧਾਇਕ ਬਲਦੇਵ ਸਿੰਘ ਖਹਿਰਾ ਤੇ ਸਾਬਕਾ ਐੱਸ.ਜੀ.ਪੀ.ਸੀ. ਮੈਂਬਰ ਜਥੇਦਾਰ ਹਰਜਿੰਦਰ ਸਿੰਘ ਲੱਲ੍ਹੀਆਂ ਨੇ ਸੰਗਤਾਂ ਨੂੰ ਵਧਾਈਆਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਸ਼ਾਹਕੋਟ ਵਿਖੇ ਆਪ੍ਰੇਸ਼ਨ ਕਰ ਕੇ 9 ਕਿੱਲੋ ਦੀ ਰਸੌਲੀ ਕੱਢੀ <br/> ਅਗਲੀ ਖ਼ਬਰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ 24 ਨੂੰ ਦਿੜ੍ਹਬਾ ਵਿਖੇ ਸੂਬਾ ਪੱਧਰੀ ਰੈਲੀ ਦਾ ਐਲਾਨ <br/>
Ad Position 24