26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਕਮਿਊਨਟੀ ਹੈਲਥ ਸੈਂਟਰ ਬੜਾ ਪਿੰਡ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਸੰਬੰਧੀ ਸਿਖਲਾਈ <br/>

Ad Position 21
No active advertisement
ਮੀਟਿੰਗ ਦੌਰਾਨ ਸਿਹਤ ਯੋਜਨਾ ਸੰਬੰਧੀ ਜਾਣਕਾਰੀ ਦਿੰਦੇ ਹੋਏ ਅਧਿਕਾਰੀ | ਤਸਵੀਰ-ਚਰਨਜੀਤ ਸਿੰਘ ਦੁਸਾਂਝ <br/> 03-01-2026
ਗੁਰਾਇਆ, 2 ਜਨਵਰੀ (ਚਰਨਜੀਤ ਸਿੰਘ ਦੁਸਾਂਝ, ਬਲਵਿੰਦਰ ਸਿੰਘ)- ਕੰਮਿਊਨਟੀ ਹੈਲਥ ਸੈਂਟਰ ਬੜਾ ਪਿੰਡ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਸੰਬੰਧੀ ਟਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ ਜਿਸ ਦੀ ਅਗਵਾਈ ਐੱਸ.ਐੱਮ.ਓ. ਡਾ. ਪਰਮਜੀਤ ਸਿੰਘ ਨੇ ਕੀਤੀ | ਇਸ ਟਰੇਨਿੰਗ ਦਾ ਮਕਸਦ ਯੋਜਨਾ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨਾ ਅਤੇ ਵੱਧ ਤੋਂ ਵੱਧ ਲੋਕਾਂ ਤੱਕ ਇਸ ਦੇ ਲਾਭ ਪਹੁੰਚਾਉਣਾ ਹੈ | ਡਾ. ਪਰਮਜੀਤ ਸਿੰਘ ਨੇ ਦੱਸਿਆ ਕਿ ਯੋਜਨਾ ਅਧੀਨ ਸਿਹਤ ਕਾਰਡਾਂ ਦੀ ਐਨਰੋਲਮੈਂਟ ਪ੍ਰਕਿਰਿਆ 8 ਜਨਵਰੀ ਤੋਂ ਸ਼ੁਰੂ ਹੋਵੇਗੀ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਕਾਮਨ ਸਰਵਿਸ ਸੈਂਟਰ ਪਹੁੰਚ ਕੇ ਆਪਣੇ ਕਾਰਡ ਬਣਵਾਉਣ | ਪੰਜਾਬ ਸੂਬੇ ਦਾ ਹਰ ਨਾਗਰਿਕ ਜਿਸ ਕੋਲ ਆਧਾਰ ਕਾਰਡ ਤੇ ਵੋਟਰ ਕਾਰਡ ਹੋਵੇ ਅਤੇ 18 ਸਾਲ ਤੋਂ ਘੱਟ, ਜਿਸ ਕੋਲ ਪੰਜਾਬ ਦਾ ਜਨਮ ਸਰਟੀਫਿਕੇਟ ਤੇ ਆਧਾਰ ਕਾਰਡ ਹੋਵੇ, ਉਹ ਇਸ ਸਕੀਮ ਦਾ ਲਾਭ ਲੈ ਸਕਦਾ ਹੈ | ਟਰੇਨਿੰਗ ਪ੍ਰੋਗਰਾਮ ਵਿੱਚ ਸਿਹਤ ਅਧਿਕਾਰੀਆਂ, ਆਸ਼ਾ ਵਰਕਰਾਂ, ਏ.ਐਨ.ਐਮ., ਐੱਮ.ਪੀ.ਐੱਚ. ਡਬਲਿਯੂ., ਮੈਡੀਕਲ ਅਫ਼ਸਰ, ਸੀ.ਐੱਚ.ਓ. ਤੇ ਰਾਸ਼ਟਰੀ ਬਾਲ ਸੁਰੱਖਿਆ ਕਾਰਿਆਕਰਮ ਦੇ ਕਰਮਚਾਰੀਆਂ ਨੇ ਭਾਗ ਲਿਆ |

Ad Position 22
No active advertisement
ਪਿਛਲੀ ਖ਼ਬਰ ਬੀਬੀ ਗੁਰਦੇਵ ਕੌਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ <br/> ਅਗਲੀ ਖ਼ਬਰ ਪ੍ਰੈੱਸ ਕਲੱਬ ਫਿਲੌਰ ਵੱਲੋਂ ਪੱਤਰਕਾਰਾਂ 'ਤੇ ਦਰਜ ਕੀਤੇ ਪਰਚੇ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ
Ad Position 24