11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਹੈਨਰੀ ਪਰਿਵਾਰ ਨੇ ਇਲਾਕੇ ਦੇ ਵਸਨੀਕਾਂ ਦੀ ਖੁਸ਼ਹਾਲੀ ਤੇ ਚੰਗੀ ਸਿਹਤ ਲਈ ਅਰਦਾਸ ਕੀਤੀ <br/>

Ad Position 21
No active advertisement
ਅਜੀਤ ਡੈਸਕ 04-01-2026
ਜਲੰਧਰ, 3 ਜਨਵਰੀ (ਜਸਪਾਲ ਸਿੰਘ)- ਹਰ ਸਾਲ ਦੀ ਤਰ੍ਹਾਂ ਨਵੇਂ ਸਾਲ ਦੇ ਮੌਕੇ 'ਤੇ ਕਰਤਾਰ ਬੱਸ ਸਰਵਿਸ ਦਫਤਰ ਵਿਖੇ ਸਾਲਾਨਾ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ | ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਸੂਬਾ ਕਾਂਗਰਸ ਅਨੁਸ਼ਾਸਨ ਕਮੇਟੀ ਦੇ ਚੇਅਰਮੈਨ ਅਵਤਾਰ ਹੈਨਰੀ ਤੇ ਉੱਤਰੀ ਹਲਕੇ ਦੇ ਵਿਧਾਇਕ ਜੂਨੀਅਰ ਅਵਤਾਰ ਹੈਨਰੀ ਨੇ ਆਪਣੇ ਪੂਰੇ ਪਰਿਵਾਰ ਸਮੇਤ ਧਾਰਮਿਕ ਸਮਾਗਮ ਦੌਰਾਨ ਮੱਥਾ ਟੇਕਿਆ | ਅਵਤਾਰ ਹੈਨਰੀ ਨੇ ਪੰਜਾਬ ਦੇ ਲੋਕਾਂ ਨੂੰ ਨਵੇਂ ਸਾਲ 2026 ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਉਨ੍ਹਾਂ ਦੀ
ਖੁਸ਼ਹਾਲੀ ਤੇ ਚੰਗੀ ਸਿਹਤ ਦੀ ਕਾਮਨਾ ਕੀਤੀ | ਸਮਾਰੋਹ ਵਿੱਚ ਸ੍ਰੀਮਤੀ ਹਰਿੰਦਰ ਕੌਰ, ਹਰਸੀਰਤ ਕੌਰ, ਜ਼ੋਰਾਵਰ ਸਿੰਘ, ਰਜਿੰਦਰ ਕੌਰ, ਰਹਿਮਤ ਸੰਗੇੜਾ ਸਮੇਤ ਬਲਾਕ ਪ੍ਰਧਾਨ, ਕੌਂਸਲਰ, ਸਾਬਕਾ ਕੌਂਸਲਰ, ਕਰਤਾਰ ਬੱਸ ਸਰਵਿਸ ਤੇ ਕਰਤਾਰ ਪੈਟਰੋਲੀਅਮ ਦੇ ਵਰਕਰ ਤੇ ਸਮੂਹ ਕਰਮਚਾਰੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਨਵੇਂ ਸਾਲ ਮੌਕੇ ਓਪਨ ਡੋਰ ਚਰਚ ਖੋਜੇਵਾਲ 'ਚ ਪ੍ਰਾਥਨਾ ਸਭਾ ਕਰਵਾਈ <br/> ਅਗਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਵਲੋਂ ਗੋਦ ਲਈਆਂ ਸੜਕਾਂ ਦੇ ਸੁਚੱਜੇ ਰੱਖ-ਰਖਾਅ ਲਈ ਕੀਤੇ ਜਾ ਰਹੇ ਯਤਨਾਂ ਦੀ ਕੀਤੀ ਸਮੀਖ...
Ad Position 24