ਜਲੰਧਰ, 3 ਜਨਵਰੀ (ਜਸਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਰਗਰਮ ਆਗੂ ਸ. ਅਮਰਜੀਤ ਸਿੰਘ ਕਿਸ਼ਨਪੁਰ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸ਼ਲਾਘਾਯੋਗ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਹਾਈਕਮਾਨ ਵਲੋਂ ਜ਼ਿਲ੍ਹਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਹੈ | ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਪ੍ਰਧਾਨ ਜਲੰਧਰ ਸ਼ਹਿਰੀ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪਣ 'ਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦੇ ਹੋਏ ਸ. ਅਮਰਜੀਤ ਸਿੰਘ ਕਿਸ਼ਨਪੁਰਾ ਨੇ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਉਨ੍ਹਾਂ ਦੀ ਕੋਸ਼ਿਸ਼ ਹੋਵੇਗੀ ਕਿ ਪਾਰਟੀ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਪਾਰਟੀ ਨਾਲ ਹਰ ਵਰਗ ਦੇ ਲੋਕਾਂ ਨੂੰ ਜੋੜਿਆ ਜਾਵੇਗਾ ਤੇ ਮਿਹਨਤੀ ਵਰਕਰਾਂ ਨੂੰ ਪਾਰਟੀ ਅੰਦਰ ਬਣਦੀ ਨੁਮਾਇੰਦਗੀ ਦਿੱਤੀ ਜਾਵੇਗੀ | ਸ. ਅਮਰਜੀਤ ਸਿੰਘ ਕਿਸ਼ਨਪੁਰਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਤੇ ਹੋਰਨਾਂ ਸੀਨੀਅਰ ਆਗੂਆਂ ਦੀ ਅਗਵਾਈ ਹੇਠ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ ਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਪਾਰਟੀ ਪੂਰੀ