ਜਲੰਧਰ, 3 ਜਨਵਰੀ (ਜਸਪਾਲ ਸਿੰਘ)- ਸੀਨੀਅਰ ਕਾਂਗਰਸੀ ਆਗੂ ਅਸ਼ਵਨ ਭੱਲਾ ਨੇ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ 'ਚ ਨੌਜਵਾਨ ਆਗੂਆਂ ਨੂੰ ਵੱਧ ਤੋਂ ਵੱਧ ਟਿਕਟਾਂ ਦਿੱਤੇ ਜਾਣ ਸੰਬੰਧੀ ਦਿੱਤੇ ਬਿਆਨ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਨੌਜਵਾਨਾਂ ਅੰਦਰ ਭਾਰੀ ਜੋਸ਼ ਤੇ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਨ ਵਲੋਂ ਨੌਜਵਾਨਾਂ ਨੂੰ ਵਧੇਰੇ ਟਿਕਟਾਂ ਦੇਣ ਦਾ ਫੈਸਲਾ ਬਹੁਤ ਹੀ ਸ਼ਲਾਘਾਯੋਗ ਹੈ ਤੇ ਇਸ ਨਾਲ ਨੌਜਵਾਨ ਹੋਰ ਵੀ ਸਰਗਰਮੀ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ | ਸ੍ਰੀ ਅਸ਼ਵਨ ਭੱਲਾ ਨੇ ਕਿਹਾ ਕਿ ਪਾਰਟੀ ਹਾਈਕਮਾਨ ਦੀ ਨੌਜਵਾਨਾਂ ਨੂੰ ਅੱਗੇ ਲਿਆਉਣ ਦੀ ਸੋਚ ਬਿਲਕੁੱਲ ਸਹੀ ਹੈ ਤੇ ਨੌਜਵਾਨਾਂ ਅੰਦਰ ਦੇਸ਼ ਨੂੰ ਅੱਗੇ ਲਿਜਾਣ ਦੀ ਕਾਬਲੀਅਤ ਤੇ ਸਮਰੱਥਾ ਹੈ | ਉਨ੍ਹਾਂ ਕਿਹਾ ਕਿ ਨੌਜਵਾਨ ਹੀ ਨਵੀਂ ਸੋਚ ਦਾ ਭਾਰਤ ਸਿਰਜ ਸਕਦੇ ਹਨ ਤੇ ਉਨ੍ਹਾਂ ਦੀ ਸੋਚ ਨੂੰ ਅੱਗੇ ਵਧਾਉਣ ਲਈ ਪਾਰਟੀ ਹਾਈਕਮਾਨ ਨੇ ਜੋ ਫੈਸਲਾ ਲਿਆ ਹੈ, ਉਸ ਨਾਲ ਨੌਜਵਾਨ ਵਰਗ ਅੰਦਰ ਖੁਸ਼ੀ ਦੀ ਲਹਿਰ ਹੈ |