11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼-1 ਵਲੋਂ ਸਜਾਇਆ ਨਗਰ ਕੀਰਤਨ <br/>

Ad Position 21
No active advertisement
ਅਜੀਤ ਡੈਸਕ 04-01-2026
ਜਲੰਧਰ, 3 ਜਨਵਰੀ (ਐੱਮ. ਐੱਸ. ਲੋਹੀਆ) - ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼-1, ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਕੀਤੇ ਗਏ ਵਿਸ਼ੇਸ਼ ਉਪਰਾਲੇ ਸਦਕਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ ਜਿਸ ਦਾ ਇਲਾਕੇ ਦੀ ਸੰਗਤ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਫੁੱਲਾਂ ਤੇ ਸਜਾਵਟੀ ਸਾਮਾਨ ਨਾਲ ਸਜਾਈ ਗਈ ਪਾਲਕੀ ਵਿਸ਼ੇਸ਼ ਖਿੱਚ ਦਾ ਕੇਂਦਰ ਬਣੀ ਹੋਈ ਸੀ ਜਿਸ ਨੂੰ ਨਤਮਸਤਕ ਹੋਣ ਲਈ ਸੰਗਤ 'ਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ | ਨਗਰ ਕੀਰਤਨ ਦੌਰਾਨ ਨਿਸ਼ਕਾਮ ਜਥਿਆਂ ਵਲੋਂ ਸ਼ਬਦ ਗਾਇਨ ਕੀਤਾ ਗਿਆ | ਨਗਰ ਕੀਰਤਨ ਸਜਾਉਣ ਦੇ ਉਪਰਾਲੇ 'ਚ ਪ੍ਰਧਾਨ ਹਰਮਿੰਦਰ ਸਿੰਘ, ਸਕੱਤਰ ਹਰਦੀਪ ਸਿੰਘ, ਕਰਨਲ ਤੇਜਾ ਸਿੰਘ, ਏ.ਸੀ.ਪੀ. ਮਨਮੋਹਨ ਸਿੰਘ, ਹਰਪ੍ਰੀਤ ਸਿੰਘ ਸਚਦੇਵਾ, ਯੁਵਰਾਜ ਸਿੰਘ, ਸੁਖਪ੍ਰੀਤ ਸਿੰਘ ਸੋਨੂੰ, ਕੌਂਸਲਰ ਕੁੰਵਰ ਸਰਤਾਜ ਸਿੰਘ, ਕੌਂਸਲਰ ਮਿੰਟੂ ਜੁਨੇਜਾ, ਪਰਮਜੀਤ ਸਿੰਘ, ਗੁਰਪ੍ਰੀਤ ਸਿੰਘ, ਰਣਜੀਤ ਸਿੰਘ, ਸਿਮਰਪ੍ਰੀਤ ਸਿੰਘ ਢੀਂਗਰਾ, ਗੁਰਮੇਲ ਸਿੰਘ, ਸਚਲੀਨ ਸਿੰਘ, ਤੀਰਥ ਸਿੰਘ, ਕਮਾਂਡਰ ਬਲਵੀਰ ਸਿੰਘ, ਜੇ.ਐੱਸ. ਵਾਲੀਆ, ਮੈਨੇਜਰ ਨਰਿੰਦਰਪਾਲ ਸਿੰਘ, ਕੈਪਟਨ ਪੀ. ਐੱਸ. ਭੱਲਾ, ਪਰਮਿੰਦਰ ਸਿੰਘ ਖਰਬੰਦਾ, ਬੀਬੀ ਅਮਰਜੀਤ ਕੌਰ, ਬੀਬੀ ਗੁਰਬਚਨ ਕੌਰ ਬੇਦੀ, ਸ਼ੈਲੀ ਕੌਰ ਸੰਧੂ, ਪ੍ਰਭਜੋਤ ਕੌਰ, ਸੁਖਮੀਤ ਕੌਰ ਤੇ ਹੋਰਾਂ ਦਾ ਵਿਸ਼ੇਸ਼ ਸਹਿਯੋਗ ਰਿਹਾ |


Ad Position 22
No active advertisement
ਪਿਛਲੀ ਖ਼ਬਰ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਖ਼ਿਲਾਫ਼ ਅਮਰੀਕਾ ਦੀ ਕਾਰਵਾਈ ਨਿੰਦਣਯੋਗ- ਬਖਤਪੁਰਾ <br/> ਅਗਲੀ ਖ਼ਬਰ ਨੌਜਵਾਨਾਂ ਨੂੰ ਟਿਕਟਾਂ ਦੇਣ ਦਾ ਫੈਸਲਾ ਸ਼ਲਾਘਾਯੋਗ-ਭੱਲਾ <br/>
Ad Position 24