ਜਲੰਧਰ, 3 ਜਨਵਰੀ (ਜਸਪਾਲ ਸਿੰਘ)- ਸ਼ਹਿਰ ਦੇ ਪੰਥਕ ਹਲਕਿਆਂ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ ਵਲੋਂ ਜਲੰਧਰ ਸ਼ਹਿਰੀ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸ. ਅਮਰਜੀਤ ਸਿੰਘ ਕਿਸ਼ਨਪੁਰੇ ਨੂੰ ਸੌਂਪਣ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਵਰਕਰਾਂ ਅੰਦਰ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਮੌਕੇ ਵੱਖ-ਵੱਖ ਆਗੂਆਂ ਨੇ ਇੱਥੇ ਇਕ ਹੋਟਲ ਵਿਖੇ ਕਰਵਾਏ ਗਏ ਸਮਾਗਮ 'ਚ ਨਵੇਂ ਬਣੇ ਪ੍ਰਧਾਨ ਸ. ਅਮਰਜੀਤ ਸਿੰਘ ਕਿਸ਼ਨਪੁਰਾ ਨੂੰ ਉਨ੍ਹਾਂ ਦੀ ਨਿਯੁਕਤੀ 'ਤੇ ਵਧਾਈ ਦਿੰਦੇ ਹੋਏ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪੰਥਕ ਆਗੂਆਂ ਨੇ ਉਮੀਦ ਜ਼ਾਹਿਰ ਕੀਤੀ ਕਿ ਸ. ਅਮਰਜੀਤ ਸਿੰਘ ਕਿਸ਼ਨਪੁਰਾ ਜਲੰਧਰ ਸ਼ਹਿਰ ਵਿਚ ਪਾਰਟੀ ਦੀ ਮਜ਼ਬੂਤੀ ਲਈ ਸਰਗਰਮੀ ਨਾਲ ਕੰਮ ਕਰਨਗੇ | ਇਸ ਮੌਕੇ ਬੀਬੀ ਹਰਜੀਤ ਕੌਰ ਤਲਵੰਡੀ ਮੈਂਬਰ ਵਰਕਿੰਗ ਕਮੇਟੀ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ, ਮਹਿੰਦਰ ਪਾਲ ਸਿੰਘ ਬਿਨਾਕਾ ਮੀਤ ਪ੍ਰਧਾਨ, ਸ. ਜਰਨੈਲ ਸਿੰਘ ਗੜਦੀਵਾਲ ਮੈਂਬਰ ਵਰਕਿੰਗ ਕਮੇਟੀ, ਜਸਵਿੰਦਰ ਸਿੰਘ ਕਾਕਾ ਡੋਲਫਿਨ ਹੋਟਲ, ਹਰਵਿੰਦਰ ਸਿੰਘ ਚਿਟਕਾਰਾ, ਜਸਵਿੰਦਰ ਸਿੰਘ ਡੌਲਫਿਨ ਹੋਟਲ, ਕੁਲਵਿੰਦਰ ਸਿੰਘ ਚੀਮਾ, ਸੰਤੋਖ ਸਿੰਘ ਸੈਣੀ, ਗੁਰਮੁਖ ਸਿੰਘ, ਸੁਰਜੀਤ ਸਿੰਘ, ਜਸਵਿੰਦਰ ਸਿੰਘ ਜੱਸਾ, ਹਰਭਜਨ ਸਿੰਘ, ਸਤਨਾਮ ਸਿੰਘ ਲਾਇਲ, ਹਰਮਿੰਦਰ ਸਿੰਘ ਤੇ ਹੋਰਨਾਂ ਆਗੂਆਂ ਨੇ ਸ. ਅਮਰਜੀਤ ਸਿੰਘ ਕਿਸ਼ਨਪੁਰਾ ਨੂੰ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ | ਇਸ ਮੌਕੇ ਸ. ਅਮਰਜੀਤ ਸਿੰਘ ਕਿਸ਼ਨਪੁਰਾ ਨੇ ਆਗੂਆਂ ਦਾ ਧੰਨਵਾਦ ਕੀਤਾ |