11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਮਹਿੰਦਰ ਭਗਤ ਨੇ 30 ਲੱਖ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੇ ਰੱਖੇ ਨੀਂਹ ਪੱਥਰ <br/>

Ad Position 21
No active advertisement
ਅਜੀਤ ਡੈਸਕ 04-01-2026
ਜਲੰਧਰ, 3 ਜਨਵਰੀ (ਸ਼ਿਵ)- ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਸ਼ਹਿਰ ਵਿਚ 30 ਲੱਖ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ ਜੋ ਕਿ ਪੰਜਾਬ ਸਰਕਾਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸ਼ਹਿਰ ਦੀ ਸੁੰਦਰਤਾ ਨੂੰ ਬਿਹਤਰ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ | ਮੇਅਰ ਵਿਨੀਤ ਧੀਰ, ਸੀਨੀਅਰ 'ਆਪ' ਆਗੂ ਨਿਤਿਨ ਕੋਹਲੀ, ਰਾਜਵਿੰਦਰ ਕੌਰ ਥਿਆੜਾ ਸਮੇਤ ਕੈਬਨਿਟ ਮੰਤਰੀ ਨੇ ਕਿਹਾ ਕਿ 21 ਲੱਖ ਰੁਪਏ ਦੀ ਲਾਗਤ ਵਾਲੇ ਨਵੀਨੀਕਰਨ ਪ੍ਰਾਜੈਕਟ ਤਹਿਤ ਸ੍ਰੀ ਗੁਰੂ ਰਵਿਦਾਸ ਚੌਕ ਦੀ ਨੁਹਾਰ ਬਦਲ ਕੇ ਇਸ ਨੂੰ ਖਿੱਚ ਦਾ ਕੇਂਦਰ ਬਣਾਇਆ ਜਾਵੇਗਾ | ਚੌਕ ਦੀ ਧਾਰਮਿਕ ਤੇ ਅਧਿਆਤਮਿਕ ਮਹੱਤਤਾ 'ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਚੌਕ ਲੱਖਾਂ ਸ਼ਰਧਾਲੂਆਂ ਲਈ ਸ਼ਰਧਾ ਦਾ ਕੇਂਦਰ ਹੈ | ਇਸ ਤੋਂ ਇਲਾਵਾ ਕੈਬਨਿਟ ਮੰਤਰੀ ਨੇ ਮਾਡਲ ਹਾਊਸ ਖੇਤਰ ਵਿਚ ਇੱਕ ਹੋਰ ਵਿਕਾਸ ਪਹਿਲਕਦਮੀ ਦਾ ਨੀਂਹ ਪੱਥਰ ਵੀ ਰੱਖਿਆ, ਜਿੱਥੇ 9 ਲੱਖ ਰੁਪਏ ਦੀ ਲਾਗਤ ਨਾਲ ਦੋ ਸੜਕਾਂ ਬਣਾਈਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਸੜਕੀ ਪ੍ਰਾਜੈਕਟ ਨਾਲ ਸਥਾਨਕ ਨਿਵਾਸੀਆਂ ਦੀ ਪ੍ਰਮੁੱਖ ਮੰਗ ਪੂਰੀ ਹੋਵੇਗੀ ਅਤੇ ਖੇਤਰ ਵਿਚ ਸੰਪਰਕ ਬਿਹਤਰ ਬਣੇਗਾ |

Ad Position 22
No active advertisement
ਪਿਛਲੀ ਖ਼ਬਰ ਬਾਲ ਭਿਖਿਆ ਰੋਕੂ ਟਾਸਕ ਫੋਰਸ ਵਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਕੀਤਾ ਰੈਸਕਿਊ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਨਵ-ਨਿਯੁਕਤ ਪ੍ਰਧਾਨ ਕਿਸ਼ਨਪੁਰਾ ਦਾ ਸਨਮਾਨ <br/>
Ad Position 24