11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਬਾਲ ਭਿਖਿਆ ਰੋਕੂ ਟਾਸਕ ਫੋਰਸ ਵਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਕੀਤਾ ਰੈਸਕਿਊ <br/>

Ad Position 21
No active advertisement
ਟਾਸਕ ਫੋਰਸ ਟੀਮ ਦੇ ਨਾਲ ਰੈਸਕਿਊ ਕੀਤੀ ਬੱਚੀ | ਤਸਵੀਰ ਜੀ.ਪੀ.ਸਿੰਘ <br/> 04-01-2026
ਜਲੰਧਰ, 3 ਜਨਵਰੀ (ਹਰਵਿੰਦਰ ਸਿੰਘ ਫੁੱਲ)- ਬਾਲ ਭਿੱਖਿਆ ਨੂੰ ਰੋਕਣ ਅਤੇ ਭੀਖ ਮੰਗਦੇ ਬੱਚਿਆਂ ਨੂੰ ਛੁਡਾਉਣ ਲਈ ਅੱਜ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵਲੋਂ ਬੀ.ਐਮ.ਸੀ. ਚੌਕ, ਗੁਰੂ ਨਾਨਕ ਮਿਸ਼ਨ ਚੌਕ ਅਤੇ ਮਾਡਲ ਟਾਊਨ ਵਿੱਚ ਛਾਪੇਮਾਰੀ ਕੀਤੀ ਗਈ ਅਤੇ ਇਸ ਦੌਰਾਨ ਭੀਖ ਮੰਗਦੀ ਇਕ ਬੱਚੀ ਨੂੰ ਰੈਸਕਿਊ ਕੀਤਾ ਗਿਆ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ 'ਤੇ ਸ਼ਹਿਰ ਵਿਚੋਂ ਬਾਲ ਭਿੱਖਿਆ ਨੂੰ ਰੋਕਣ ਲਈ ਟਾਸਕ ਫੋਰਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਨੂੰ ਬਾਲ ਭਿਖਿਆ, ਕਿਸੇ ਵੀ ਮੁਸੀਬਤ ਵਿੱਚ ਫਸੇ ਬੱਚੇ ਬਾਰੇ ਜਾਣਕਾਰੀ ਮਿਲੇ ਤਾਂ ਤੁਰੰਤ ਚਾਈਲਡ ਹੈਲਪਲਾਈਨ ਨੰਬਰ 1098 'ਤੇ ਜਾਂ ਦਫਤਰ ਜ਼ਿਲ੍ਹਾ ਪੋਗਰਾਮ ਅਫਸਰ, ਗਾਂਧੀ ਵਨੀਤਾ ਆਸ਼ਰਮ ਵਿਖੇ ਜਾਣਕਾਰੀ ਦਿੱਤੀ ਜਾ ਸਕਦੀ ਹੈ |

Ad Position 22
No active advertisement
ਪਿਛਲੀ ਖ਼ਬਰ ਵਧ ਰਹੀਆਂ ਲੁੱਟਾਂ ਖ਼ਿਲਾਫ਼ ਕਾਰੋਬਾਰੀਆਂ ਨੇ ਜਤਾਈ ਚਿੰਤਾ <br/> ਅਗਲੀ ਖ਼ਬਰ ਮਹਿੰਦਰ ਭਗਤ ਨੇ 30 ਲੱਖ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੇ ਰੱਖੇ ਨੀਂਹ ਪੱਥਰ <br/>
Ad Position 24