11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਨਵੇਂ ਸਾਲ ਮੌਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ <br/>

Ad Position 21
No active advertisement
ਬਾਰ ਐਸੋਸੀਏਸ਼ਨ ਵੱਲੋਂ ਨਵੇਂ ਸਾਲ ਮੌਕੇ ਕਰਵਾਏ ਗਏ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੌਰਾਨ ਮੌਜੂਦ ਜ਼ਿਲ੍ਹਾ ਤੇ ਸੈਸ਼ਨ ਜੱਜ ਨਿਰਭਉ ਸਿੰਘ ਗਿੱਲ ਤੇ ਵਕੀਲ ਮੈਂਬਰ | ਤਸਵੀਰਾਂ-ਜੀ.ਪੀ.ਸਿੰਘ <br/> 04-01-2026
ਜਲੰਧਰ, 3 ਜਨਵਰੀ (ਚੰਦੀਪ ਭੱਲਾ)- ਨਵੇਂ ਸਾਲ ਦੇ ਸ਼ੁੱਭ ਮੌਕੇ 'ਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਜਲੰਧਰ ਨੇ ਬਹੁਤ ਹੀ ਸ਼ਰਧਾ ਨਾਲ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾ ਕੇ ਸਾਲ ਦੀ ਸ਼ੁਰੂਆਤ ਕੀਤੀ | ਇਸ ਧਾਰਮਿਕ ਸਮਾਗਮ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ (ਸੀਨੀਅਰ ਉਪ ਪ੍ਰਧਾਨ) ਰਾਮ ਛਾਬੜਾ ਤੇ ਸਕੱਤਰ ਰੋਹਿਤ ਗੰਭੀਰ ਨੇ ਕੀਤੀ | ਇਸ ਦੌਰਾਨ ਸਾਬਕਾ ਪ੍ਰਧਾਨ ਅਦਿੱਤਿਆ ਜੈਨ, ਸਾਬਕਾ ਪ੍ਰਧਾਨ ਰਾਜ ਕੁਮਾਰ ਭੱਲਾ, ਸਾਬਕਾ ਸਹਾਇਕ ਸਕੱਤਰ ਸੰਗੀਤਾ ਸੋਨੀ ਵੀ ਮੌਜੂਦ ਰਹੇ | ਇਸ ਤੋਂ ਇਲਾਵਾ ਅਦਾਲਤ ਦੇ ਨਵੇਂ ਸਾਲ ਦੇ ਪਹਿਲੇ ਕੰਮਕਾਜੀ ਦਿਨ 'ਤੇ ਵਕੀਲਾਂ ਵੱਲੋਂ ਜੁਡੀਸ਼ੀਅਲ ਅਧਿਕਾਰੀਆਂ ਦਾ ਬਾਰ ਕੰਪਲੈਕਸ 'ਚ ਸਵਾਗਤ ਕੀਤਾ ਗਿਆ ਤੇ ਸਾਰਿਆਂ ਨੂੰ ਨਵੇਂ ਸਾਲ ਦੀਆਂ ਦਿਲੋਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | ਇਸ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਨਿਰਭਉ ਸਿੰਘ ਗਿੱਲ ਤੇ ਹੋਰ ਜੁਡੀਸ਼ੀਅਲ ਅਧਿਕਾਰੀ ਮੌਜੂਦ ਰਹੇ | ਇਸ ਦੌਰਾਨ ਇਨ੍ਹਾਂ ਤੋਂ ਇਲਾਵਾ ਜੂਨੀਅਰ ਮੀਤ ਪ੍ਰਧਾਨ ਸੂਰਜ ਪ੍ਰਤਾਪ ਸਿੰਘ, ਸੰਯੁਕਤ ਸਕੱਤਰ ਸਾਹਿਲ ਮਲਹੋਤਰਾ, ਸਹਾਇਕ ਸਕੱਤਰ ਸੋਨਾਲੀਕਾ, ਸਾਬਕਾ ਪ੍ਰਧਾਨ ਗੁਰਮੇਲ ਸਿੰਘ ਲਿੱਧੜ, ਨਰਿੰਦਰ ਸਿੰਘ, ਕਰਮਪਾਲ ਸਿੰਘ ਗਿੱਲ, ਸਤਨਾਮ ਸਿੰਘ ਹੁੰਦਲ, ਅਮਰਿੰਦਰ ਸਿੰਘ ਥਿੰਦ, ਬਲਵਿੰਦਰ ਸਿੰਘ ਲੱਕੀ, ਓਮ ਪ੍ਰਕਾਸ਼ ਸ਼ਰਮਾ, ਬਲਬੀਰ ਨਿੱਝਰ, ਨਿਮਰਤਾ ਗਿੱਲ, ਜੀ.ਕੇ. ਅਗਨੀਹੋਤਰੀ, ਰਾਮ ਪਾਲ ਸ਼ਰਮਾ, ਮਧੂ ਰਚਨਾ, ਅੰਜੂ, ਮੰਜੂ, ਰਵਿੰਦਰ ਕੌਰ, ਅਮਰੀਕ ਸਿੰਘ ਸੈਣੀ, ਬਲਤੇਜ ਸਿੰਘ ਢਿੱਲੋਂ, ਪਰਮਿੰਦਰ ਢਿੱਲੋਂ, ਕੇ.ਡੀ.ਐੱਸ. ਰੰਧਾਵਾ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮਹਿੰਦਰ ਭਗਤ ਨੇ 30 ਲੱਖ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੇ ਰੱਖੇ ਨੀਂਹ ਪੱਥਰ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਐਕਸ਼ਨ ਹੈਲਪਲਾਈਨ 'ਤੇ ਪ੍ਰਾਪਤ 774 ਸ਼ਿਕਾਇਤਾਂ ਦਾ ਨਿਪਟਾਰਾ <br/>
Ad Position 24