ਜਮਸ਼ੇਰ ਖ਼ਾਸ, 4 ਜਨਵਰੀ (ਹਰਵਿੰਦਰ ਕੁਮਾਰ) - ਕਸਬਾ ਜਮਸ਼ੇਰ ਖ਼ਾਸ ਵਿਖੇ ਗੁਰਦੁਆਰਾ ਰਾਮ ਚਰੋਖਾ ਸਾਹਿਬ ਪੱਤੀ ਮਾਨ ਕੀ ਵਿਖੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਵੱਲੋਂ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮਨਦੀਪ ਸਿੰਘ ਮਾਨ ਨੇ ਦੱਸਿਆ ਕਿ ਨਗਰ ਕੀਰਤਨ ਵਿਚ ਪੰਥ ਦੇ ਮਸ਼ਹੂਰ ਢਾਡੀ ਜਥੇ ਗਿਆਨੀ ਸੁਰਜੀਤ ਸਿੰਘ ਵਾਰਸ ਨੇ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ | ਨਗਰ ਕੀਰਤਨ ਦਾ ਵੱਖ-ਵੱਖ ਜਗ੍ਹਾ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ | ਨਗਰ ਕੀਰਤਨ ਦਾ ਗੁਰਦੁਆਰਾ ਗੁਰੂ ਨਾਨਕ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵੱਲੋਂ ਗਰਮ ਜੋਸ਼ੀ ਨਾਲ ਸਵਾਗਤ ਕੀਤਾ ਗਿਆ ਤੇ ਲੰਗਰ ਲਗਾਏ ਗਏ | ਨਗਰ ਕੀਰਤਨ ਦੌਰਾਨ ਪ੍ਰਬੰਧਕ ਕਮੇਟੀ ਭਾਈ ਤਜਿੰਦਰ ਸਿੰਘ ਹੈੱਡ ਗ੍ਰੰਥੀ, ਜਤਿੰਦਰ ਸਿੰਘ ਸੈਕਟਰੀ, ਹੀਰਾ ਸਿੰਘ, ਸਾਬਕਾ ਸਰਪੰਚ ਹਰਿੰਦਰ ਸਿੰਘ ਬਿੱਟੂ ਸ਼ਾਹ, ਕਰਮਵੀਰ ਸਿੰਘ ਕੰਮਾ, ਦਵਿੰਦਰ ਸਿੰਘ, ਸੁਰਿੰਦਰ ਸਿੰਘ, ਗੁਰਪ੍ਰੀਤ ਸਿੰਘ ਸ਼ੇਰਗਿੱਲ, ਕੁਲਵੀਰ ਸਿੰਘ ਮਾਨ, ਬਲਜੀਤ ਸਿੰਘ ਮਾਨ, ਬਲਜੀਤ ਸਿੰਘ ਮੁੱਦੜ, ਸੁਖਜੀਤ ਸਿੰਘ ਦੇ ਨਾਲ-ਨਾਲ ਇਲਾਕੇ ਭਰ ਦੀਆਂ ਵੱਖ-ਵੱਖ ਰਾਜਨੀਤਿਕ, ਸਮਾਜਿਕ, ਸ਼ਖ਼ਸੀਅਤਾਂ ਵੀ ਹਾਜ਼ਰ ਸਨ | ਨਗਰ ਕੀਰਤਨ ਦੇ ਸਮਾਪਤੀ 'ਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮਨਦੀਪ ਸਿੰਘ ਮਾਨ ਨੇ ਆਈ ਹੋਈ ਸੰਗਤ ਦਾ ਧੰਨਵਾਦ ਕੀਤਾ |