ਜਲੰਧਰ, 4 ਜਨਵਰੀ (ਹਰਵਿੰਦਰ ਸਿੰਘ ਫੁੱਲ)- ਲੋਜ ਡੇਵਨ 1999 ਦੀ ਪ੍ਰਬੰਧਕ ਕਮੇਟੀ ਮੈਂਬਰਾਂ ਵਲੋਂ ਗੁਰੂ ਤੇਗ਼ ਬਹਾਦਰ ਚੈਰੀਟੇਬਲ ਹਸਪਤਾਲ ਨੂੰ 50 ਕੰਬਲ ਭੇਟ ਕੀਤੇ ਗਏ | ਗੁਰਦੁਆਰਾ ਨੌਵੀਂ ਪਾਤਸ਼ਾਹੀ ਗੁਰੂ ਤੇਗ਼ ਬਹਾਦਰ ਨਗਰ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਠੁਕਰਾਲ ਨੇ ਦੱਸਿਆ ਕਿ ਡੇਵਨ ਲੋਜ 1999 ਵਲੋਂ ਸਮੇਂ ਸਮੇਂ 'ਤੇ ਸਮਾਜ ਸੇਵਾ ਦੇ ਕਾਰਜ ਕੀਤੇ ਜਾਂਦੇ ਹਨ, ਜਿਸ ਦੇ ਹਿੱਸੇ ਵਜੋਂ ਇਹ 50 ਕੰਬਲ ਹਸਪਤਾਲ ਨੂੰ ਭੇਟ ਕੀਤੇ ਗਏ ਹਨ | ਇਸ ਤੋਂ ਪਹਿਲਾਂ ਡੇਵਨ ਲੋਜ 1999 ਵਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਵੀ ਕੰਬਲ ਤੇ ਜ਼ਰੂਰਤ ਦਾ ਹੋਰ ਸਮਾਨ ਵੀ ਵੰਡਿਆ ਗਿਆ ਸੀ | ਉਨ੍ਹਾਂ ਇਸ ਸਮਾਜ ਸੇਵਾ ਦੇ ਕਾਰਜ ਲਈ ਸਮੂਹ ਪ੍ਰਬੰਧਕਾਂ ਦਾ ਧੰਨਵਾਦ ਕੀਤਾ | ਇਸ ਮੌਕੇ ਹਰਜਿੰਦਰ ਸਿੰਘ ਲੈਂਡ ਲਾਰਡ, ਮਨਜੀਤ ਸਿੰਘ ਠੁਕਰਾਲ, ਵਰਿੰਦਰ ਗੁਪਤਾ, ਕੁਲਵੰਤ ਸਿੰਘ ਕਲਸੀ, ਰਜਿੰਦਰ ਸਿੰਘ ਬੇਦੀ, ਰਵਿੰਦਰ ਸਿੰਘ ਬਵੇਜਾ ਤੋਂ ਇਲਾਵਾ ਜੋਗਿੰਦਰ ਸਿੰਘ ਕੈਸ਼ੀਅਰ ਹਾਜ਼ਰ ਸਨ |