17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਮਾਡਲ ਟਾਊਨ ਵਿਖੇ ਸਮਾਗਮ ਅੱਜ

Ad Position 21
No active advertisement
ਅਜੀਤ ਡੈਸਕ 05-01-2026
ਜਲੰਧਰ, 4 ਜਨਵਰੀ (ਹਰਵਿੰਦਰ ਸਿੰਘ ਫੁੱਲ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ ਦਿਨ ਸੋਮਵਾਰ ਨੂੰ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ | ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਹਿੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਮੌਕੇ ਭਾਈ ਹਰਜੀਤ ਸਿੰਘ ਦੁਪਹਿਰੇ 1 ਤੋਂ 2 ਵਜੇ ਤੱਕ, ਭਾਈ ਪਿੰ੍ਰਸ ਪਾਲ ਸਿੰਘ ਰਾਤੀ 8 ਤੋਂ 9 ਵਜੇ ਤੱਕ (ਦੋਵੇਂ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮਿ੍ਤਸਰ) ਤੋਂ ਇਲਾਵਾ ਭਾਈ ਗੁਰਦੇਵ ਸਿੰਘ, ਭਾਈ ਬਲਦੇਵ ਸਿੰਘ ਤੇ ਭਾਈ ਆਤਮਾ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਗੁਰਬਾਣੀ ਦੇ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ | ਕਥਾਵਾਚਕ ਭਾਈ ਅੰਗਰੇਜ਼ ਸਿੰਘ ਕੈਲੇਫੋਰਨੀਆ, ਭਾਈ ਪਰਮਜੀਤ ਸਿੰਘ ਤੇ ਬੀਬੀ ਜਸਜੀਤ ਕੌਰ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਸੰਬੰਧੀ ਗੁਰਮਤਿ ਵਿਚਾਰਾਂ ਕਰਨਗੇ | ਸਵੇਰ ਦੇ ਦੀਵਾਨਾ ਦੀ ਸਮਾਪਤੀ 2:30 ਵਜੇ ਤੇ ਰਾਤ ਦੇ ਦੀਵਾਨਾ ਦੀ ਸਮਾਪਤੀ 9:30 ਵਜੇ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਹਰਿ ਕੀਰਤ ਸਾਧ ਸੰਗਤ ਵਲੋਂ ਸਜਾਇਆ ਨਗਰ ਕੀਰਤਨ <br/> ਅਗਲੀ ਖ਼ਬਰ ਡੇਵਨ ਲੋਜ 1999 ਵਲੋਂ ਗੁਰੂ ਤੇਗ ਬਹਾਦਰ ਚੈਰੀਟੇਬਲ ਹਸਪਤਾਲ ਨੂੰ 50 ਕੰਬਲ ਭੇਟ <br/>
Ad Position 24